RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਅਦਾਲਤ ਨੇ ਸੁਣਾਇਆ ਫੈਸਲਾ, ਬਾਦਲ ਨੂੰ ਵੱਡਾ ਝਟਕਾ, ਹੋਊ ਗ੍ਰਿਫ਼ਤਾਰੀ?

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਅਦਾਲਤ ਨੇ ਸੁਣਾਇਆ ਫੈਸਲਾ, ਬਾਦਲ ਨੂੰ ਵੱਡਾ ਝਟਕਾ, ਹੋਊ ਗ੍ਰਿਫ਼ਤਾਰੀ?

Jass Grewal by Jass Grewal
March 16, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਵਿਚ ਅੱਜ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਪਾਈ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਕੋਰਟ ਨੇ ਰੱਦ ਕਰ ਦਿੱਤੀ ਹੈ। ਹਾਲਾਂਕਿ, ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਰਾਹਤ ਦਿੰਦੇ ਹੋਏ ਉਹਨਾਂ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਲਈ। ਜਦਕਿ ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਵੀ ਖਾਰਜ ਕਰ ਦਿੱਤੀ ਹੈ। ਇਹ ਫੈਸਲਾ ਅੱਜ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਸੁਣਾਇਆ ਹੈ।

ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਪਾਈ ਸੀ।  ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ ਸੀ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ ਪਰ ਅਦਾਲਤ ਨੇ ਫੈਸਲਾ ਅੱਜ ਸੁਣਾਇਆ ਹੈ। ਜਿਸ ਤੋਂ ਬਾਅਦ ਹੁਣ ਸੁਖਬੀਰ ਬਾਦਲ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ।

ਇਥੇ ਇਹ ਵੀ ਦਸਣਾ ਬਣਦਾ ਹੈ ਕਿ ਬਰਗਾੜੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਕਿੰਨੀਆਂ ਹੀ ਸਿੱਟ ਦਾ ਗਠਨ ਕੀਤਾ ਗਿਆ ਸੀ ਪਰ ADGP LK Yadav ਦੀ ਅਗਵਾਈ ਵਾਲੀ ਸਿੱਟ ਨੇ ਕੁਝ ਦਿਨ ਪਹਿਲਾਂ ਫਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ 7 ਹਜ਼ਾਰ ਪੰਨ੍ਹਿਆਂ ਦਾ ਚਲਾਨ ਪੇਸ਼ ਕੀਤਾ ਸੀ ਜਿਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਤੋਂ ਇਲਾਵਾ ਕਈਆਂ ਦੇ ਨਾਮ ਸ਼ਾਮਲ ਸਨ। ਹੋਰ ਤਾਂ ਹੋਰ ਪੇਸ਼ ਕੀਤੀ ਚਾਰਜਸ਼ੀਟ ਵਿਚ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਘਟਨਾ ਦਾ ਮਾਸਟਰਮਾਈਂਡ ਕਰਾਰ ਦਿੱਤਾ ਗਿਆ ਸੀ।

ਹਾਸਲ ਜਾਣਕਾਰੀ ਮੁਤਾਬਕ ਵਿਸ਼ੇਸ਼ ਜਾਂਚ ਟੀਮ ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਸੀ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਨੇ ਸਾਜ਼ਿਸ਼ ਰਚੀ ਸੀ ਤੇ ਪੜਤਾਲ ਦੌਰਾਨ ਸਾਹਮਣੇ ਆਇਆ ਕਿ 2012 ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਵਾਂਗ ਰਚਾਉਣ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਕੇ ਪੰਜਾਬ ਵਿੱਚ ਫਿਰਕੂ ਮਾਹੌਲ ਬਣਾ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਜਾਂਚ ਟੀਮ ਨੇ ਕਿਹਾ ਸੀ ਕਿ ਜੇਕਰ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਨਾਲ ਮੁਕੱਦਮੇ ਤੇ ਇਸ ਦੇ ਗਵਾਹਾਂ ਉੱਪਰ ਪ੍ਰਭਾਵ ਪੈਣ ਦਾ ਖਦਸ਼ਾ ਹੈ।

 

Tags: Sukhbir Singh Badal
Previous Post

ਪੰਜਾਬ ਦੀ ਮਾਨ ਸਰਕਾਰ ਦਾ ਇਕ ਸਾਲ ਪੂਰਾ, ਮੁੱਖ ਮੰਤਰੀ ਨੇ ਦਿੱਤਾ ਅਹਿਮ ਬਿਆਨ

Next Post

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਲਾਈਵ ਇੰਟਰਵਿਊ ‘ਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ

Next Post
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਲਾਈਵ ਇੰਟਰਵਿਊ ‘ਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਲਾਈਵ ਇੰਟਰਵਿਊ ‘ਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers