ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਲੈਕੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਤਲਬ ਕਰ ਲਿਆ ਹੈ। ਹਾਈਕੋਰਟ ਨੇ ਡੀਜੀਪੀ ਗੌਰਵ ਯਾਦਵ ਨੂੰ 24 ਮਈ ਤੱਕ ਆਪਣਾ ਜਵਾਬ ਦਾਖਲ ਕਰ ਲਈ ਕਿਹਾ ਹੈ। ਇਸ ਮਾਮਲੇ ‘ਚ ਕੋਈ ਹੱਲ ਨਾ ਕੱਢਣ ‘ਤੇ ਹਾਈਕੋਰਟ ਨੇ ਨਾਰਾਜ਼ਗੀ ਜਤਾਈ ਹੈ ਕਿ 5 ਮਹੀਨਿਆਂ ਦੇ ਬਾਵਜੂਦ ਇਸ ਮਸਲੇ ਦਾ ਕੋਈ ਹੱਲ ਕਿਉਂ ਨਹੀਂ ਕੱਢਿਆ ਗਿਆ।
ਦਸ ਦਈਏ ਕਿ ਪੰਜਾਬ ਸਣੇ ਭਾਰਤ ਦੀਆਂ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਪਿਛਲੇ 5 ਮਹੀਨਿਆਂ ਤੋਂ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਇਸ ਦੌਰਾਨ ਧਰਨੇ ‘ਤੇ ਬੈਠੀਆਂ ਸਿੱਖ ਜਥੇਬੰਦੀਆਂ ਵਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।

