RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੌਮੀ ਇਨਸਾਫ਼ ਮੋਰਚੇ ਵਲੋਂ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਪਾਰਲੀਮੈਂਟ ਹਾਊਸ ਤੱਕ ਕੀਤਾ ਜਾਵੇਗਾ ਰੋਸ ਮਾਰਚ

ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮਸਲਿਆਂ ਸੰਬੰਧੀ ਇਹ ਮਾਰਚ ਕਰਨ ਦਾ ਫੈਸਲਾ ਲਿਆ ਗਿਆ ਹੈ।

Jass Grewal by Jass Grewal
April 25, 2026
in ਪੰਜਾਬ
Reading Time: 1 min read
0 0
0

ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਵਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਕਿ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਪਾਰਲੀਮੈਂਟ ਹਾਊਸ ਤੱਕ ਕਾਲੇ ਚੋਲੇ ਪਾ ਕੇ ਤੇ ਜੰਜੀਰਾਂ ਪਹਿਨ ਕੇ ਰੋਸ ਮਾਰਚ ਕੀਤਾ ਜਾਵੇਗਾ। ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮਸਲਿਆਂ ਸੰਬੰਧੀ ਇਹ ਮਾਰਚ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਮੌਕੇ ‘ਤੇ ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਸੰਬੰਧੀ ਪਿਛਲੇ ਦਿਨੀ ਏਆਈ ਦੇ ਨਾਲ ਜੋ ਫੇਕ ਵੀਡੀਓ ਗੀਤਾਂ ਦੇ ਰੂਪ ਵਿਚ ਜਾਰੀ ਕੀਤੀ ਉਸ ਦੀ ਵੀ ਕੌਮੀ ਇਨਸਾਫ਼ ਮੋਰਚੇ ਵੱਲੋਂ ਕੜੀ ਨਿੰਦਿਆ ਕਰਨ ਦੇ ਨਾਲ ਨਾਲ ਇਸ ਸੰਬੰਧੀ ਇਕ ਸ਼ਿਕਾਇਤ ਦਰਜ ਕੀਤੇ ਜਾਣ ਦੀ ਵੀ ਗੱਲ ਕੀਤੀ ਹੈ ਅਤੇ ਉਨ੍ਹਾਂ ਸਾਈਬਰ ਕ੍ਰਾਈਮ ਨੂੰ ਪੱਤਰ ਲਿਖਦਿਆਂ ਇਸ ਫੇਕ ਵੀਡੀਓ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਦੀ ਮੰਗ ਵੀ ਅੱਜ ਪੱਤਰਕਾਰ ਸੰਮੇਲਨ ਦੌਰਾਨ ਉਠਾਈ ਹੈ। ਇਸ ਮੌਕੇ ‘ਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਾਪੂ ਗੁਰਚਰਨ ਸਿੰਘ, ਗੁਰਦੀਪ ਸਿੰਘ ਬਠਿੰਡਾ ਅਤੇ ਕਿਸਾਨ ਆਗੂ ਗੁਰਿੰਦਰ ਭੰਗੂ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਇਨ੍ਹਾਂ ਆਗੂਆਂ ਵਲੋਂ ਜਗਤਾਰ ਸਿੰਘ ਹਵਾਰਾ ਦੁਆਰਾ ਭੇਜੀ ਇਕ ਚਿੱਠੀ ਨੂੰ ਸੁਨੇਹੇ ਦੇ ਰੂਪ ਵਿਚ ਪੜ੍ਹ ਕੇ ਪੇਸ਼ ਕੀਤਾ ਗਿਆ, ਜਿਸ ਵਿਚ ਜਗਤਾਰ ਸਿੰਘ ਹਵਾਰਾ ਵਲੋਂ ਵੀ ਬਾਪੂ ਗੁਰਚਰਨ ਸਿੰਘ ‘ਤੇ ਕੀਤੀਆਂ ਟਿੱਪਣੀਆਂ ਦਾ ਗੰਭੀਰ ਨੋਟਿਸ ਲਿਆ ਗਿਆ ਹੈ ਅਤੇ ਉਨਾਂ ਮੰਗ ਵੀ ਕੀਤੀ ਹੈ ਕਿ ਇਸ ਸਾਜਿਸ਼ ਪਿੱਛੇ ਕੌਣ ਕੰਮ ਕਰ ਰਿਹਾ, ਉਸ ਵੀਡੀਓ ਦੇ ਸੱਚ ਨੂੰ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇਹ ਮੋਰਚਾ ਪਿਛਲੇ ਚਾਰ ਸਾਲਾਂ ਤੋਂ ਚੱਲਦਾ ਆ ਰਿਹਾ ਹੈ ।ਉਨ੍ਹਾਂ ਕਿਹਾ ਕਿ ਮੋਰਚੇ ਦੌਰਾਨ ਉਤਰਾ ਚੜਾਅ ਆਉਂਦੇ ਜਾਂਦੇ ਰਹਿੰਦੇ ਹਨ ,ਪਰ ਇਸ ਤਰਾਂ ਦੀਆਂ ਕਿਸੇ ਵੱਡੇ ਆਗੂ ਤੇ ਟਿੱਪਣੀਆਂ ਕਰਨਾ ਕਿਸੇ ਤਰ੍ਹਾਂ ਵੀ ਠੀਕ ਨਹੀਂ ਹੈ।

 

Previous Post

ਹਰਿਆਣਾ ‘ਚ ਕਾਰ ਵਿੱਚੋਂ ਮਿਲੀ ਪੰਜਾਬ ਇੰਸਪੈਕਟਰ ਦੀ ਲਾਸ਼, ਸੀਟਾਂ ਦੇ ਵਿਚਾਲੇ ਫਸਿਆ ਸੀ ਸਿਰ, ਪਰਿਵਾਰ ਬੋਲਿਆ- 200KM ਦੂਰ ਕਿਵੇਂ ਪਹੁੰਚਿਆ?

Next Post

ਛੱਤੀਸਗੜ੍ਹ : ਗੈਰ-ਕਾਨੂੰਨੀ ਢੰਗ ਨਾਲ ਕੱਟੇ ਗਏ ਰਾਸ਼ਟਰੀਕ੍ਰਿਤ ਸਾਗਵਾਨ ਸਮੇਤ 122 ਰੁੱਖ

Next Post
ਛੱਤੀਸਗੜ੍ਹ : ਗੈਰ-ਕਾਨੂੰਨੀ ਢੰਗ ਨਾਲ ਕੱਟੇ ਗਏ ਰਾਸ਼ਟਰੀਕ੍ਰਿਤ ਸਾਗਵਾਨ ਸਮੇਤ 122 ਰੁੱਖ

ਛੱਤੀਸਗੜ੍ਹ : ਗੈਰ-ਕਾਨੂੰਨੀ ਢੰਗ ਨਾਲ ਕੱਟੇ ਗਏ ਰਾਸ਼ਟਰੀਕ੍ਰਿਤ ਸਾਗਵਾਨ ਸਮੇਤ 122 ਰੁੱਖ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers