ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ੍ਹ ਰਿਹਾਅ ਹੋਣਗੇ। ਇਸ ਦੀ ਜਾਣਕਾਰੀ ਖੁਦ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿਟਰ ਹੈਂਡਲ ‘ਤੇ ਸਾਂਝੀ ਕੀਤੀ ਗਈ ਹੈ।
This is to inform everyone that Sardar Navjot Singh Sidhu will be released from Patiala Jail tomorrow.
(As informed by the concerned authorities).
— Navjot Singh Sidhu (@sherryontopp) March 31, 2023
ਦਸ ਦਈਏ ਕਿ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਦੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਸਿੱਧੂ ਨੇ 20 ਮਈ ਨੂੰ ਅਦਾਲਤ ਵਿਚ ਆਤਮ ਸਮਰਪਣ ਕੀਤਾ ਸੀ।
ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਦੀਆਂ ਚਰਚਾਵਾਂ ਚੱਲੀਆਂ ਸੀ ਪਰ ਉਦੋਂ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਸੀ। ਪਰ ਹੁਣ ਉਹ ਕੱਲ੍ਹ ਯਾਨੀ 1 ਅਪ੍ਰੈਲ ਨੂੰ ਬਾਹਰ ਆ ਰਹੇ ਹਨ। ਨਵਜੋਤ ਸਿੰਘ ਸਿੱਧੂ ਨੂੰ ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਲਾਭ ਮਿਲ ਸਕਦਾ ਹੈ। ਦਰਅਸਲ ਉਹਨਾਂ ਨੇ ਪੂਰੇ ਸਾਲ ਆਪਣੀ ਸਜ਼ਾ ਦੌਰਾਨ ਕੋਈ ਛੁੱਟੀ ਨਹੀਂ ਲਈ ਸੀ। ਜਿਸ ਕਾਰਨ ਹਫ਼ਤਾ ਅਤੇ ਹੋਰ ਸਰਕਾਰੀ ਛੁੱਟੀਆਂ ਕੱਟੀਆਂ ਜਾਣ ਕਾਰਨ ਉਹ 1 ਅਪ੍ਰੈਲ ਨੂੰ ਬਾਹਰ ਆ ਸਕਦੇ ਹਨ।
ਮਾਹਿਰਾਂ ਅਨੁਸਾਰ ਐਨਡੀਪੀਐਸ ਅਤੇ ਸੰਘੀ ਅਪਰਾਧਾਂ ਤੋਂ ਇਲਾਵਾ ਇਕ ਮਹੀਨੇ ਵਿਚ ਸੌਂਪੇ ਗਏ ਕੰਮ ਅਤੇ ਕੈਦੀਆਂ ਦੇ ਵਿਹਾਰ ਦੇ ਅਧਾਰ ‘ਤੇ ਮਹੀਨੇ ਵਿਚ 4 ਤੋਂ 5 ਦਿਨਾਂ ਦੀ ਛੋਟ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕੈਦੀ ਨੂੰ ਕੁਝ ਸਰਕਾਰੀ ਛੁੱਟੀਆਂ ਦਾ ਲਾਭ ਵੀ ਮਿਲਦਾ ਹੈ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਪੂਰੀ ਸਜ਼ਾ ਦੌਰਾਨ ਇਕ ਵਾਰ ਵੀ ਛੁੱਟੀ ਨਹੀਂ ਮੰਗੀ। ਮਤਲਬ ਸਿੱਧੂ ਇਸ ਛੋਟ ਤੋਂ ਬਾਅਦ 1 ਅਪ੍ਰੈਲ ਨੂੰ ਬਾਹਰ ਆ ਸਕਦੇ ਹਨ।
