ਖਰੜ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 1 ਵਜੇ ਖਰੜ ਨੇੜੇ ਏ.ਜੀ.ਟੀ.ਐੱਫ. ਪੁਲਸ ਅਤੇ ਗੈਂਗਸਟਰਾਂ ਵਿਚਕਾਰ ਫਾਇਰਿੰਗ ਹੋਈ। ਇਸ ਤੋਂ ਪਹਿਲਾਂ ਨਾਕੇਬੰਦੀ ਦੌਰਾਨ ਪੁਲਿਸ ਵੱਲੋਂ ਇਕ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਗੱਡੀ ‘ਚ ਬੈਠੇ ਲੋਕਾਂ ਨੇ ਗੱਡੀ ਨਹੀਂ ਰੋਕੀ। ਇਸ ਦੌਰਾਨ ਗੈਂਗਸਟਰਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਗਈ।
ਜਵਾਬੀ ਕਾਰਵਾਈ ‘ਚ ਪੁਲਿਸ ਨੇ ਗੋਲੀਆਂ ਚਲਾਈਆਂ ਤਾਂ ਗੋਲੀਆਂ ਦੋ ਗੈਂਗਸਟਰਾਂ ਨੂੰ ਲੱਗ ਗਈਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਉੱਥੇ ਹੀ ਗੈਂਗਸਟਰਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ‘ਚ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਏ.ਜੀ.ਟੀ.ਐੱਫ. ਪੁਲਿਸ ਨੇ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਦਰਅਸਲ 29 ਮਈ ਨੂੰ ਫਤਿਹਗੜ੍ਹ ਸਾਹਿਬ ਤੋਂ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 40 ਲੱਖ ਰੁਪਏ ਲੁੱਟੇ ਗਏ ਸਨ, ਜਿਸ ਤੋਂ ਬਾਅਦ ਅੱਜ ਇਸ ਮਾਮਲੇ ‘ਚ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਵੇਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
