ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅੱਜ ਤਲਵੰਡੀ ਸਾਬੋ ਵਿਖੇ ਪਹੁੰਚੇ। ਇਸ ਦੌਰਾਨ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਹਨਾਂ ਵਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਜੋੜ ਮੇਲੇ ਮੌਕੇ 14 ਅਪ੍ਰੈਲ ਨੂੰ ਹੋਣ ਵਾਲੇ ਮੁੱਖ ਸਮਾਗਮਾਂ ਤੋਂ ਇੱਕ ਦਿਨ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਸੂਬੇ ਅੰਦਰ ਸੁਰੱਖਿਆ ਦੇ ਜ਼ਬਰਦਸਤ ਇੰਤਜ਼ਾਮ ਕੀਤੇ ਗਏ ਹਨ ਅਤੇ ਪੁਲਸ ਵੱਲੋਂ ਲੋੜੀਂਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਪੁਲਸ ਸੂਬੇ ਅੰਦਰ ਅਮਨ-ਸ਼ਾਂਤੀ ਅਤੇ ਸਦਭਾਵਨਾ ਦੇ ਮਾਹੌਲ ਨੂੰ ਬਣਾਈ ਰੱਖਣ ਦੀ ਪੂਰੀ ਕੋਸ਼ਿਸ਼ ਕਰੇਗੀ। ਅੰਮ੍ਰਿਤਪਾਲ ਸਿੰਘ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਜੋੜ ਮੇਲੇ ਦੌਰਾਨ ਪਰਿੰਦੇ ਨੂੰ ਵੀ ਪਰ ਨਹੀਂ ਮਾਰਨ ਦਿੱਤਾ ਜਾਵੇਗਾ।
