RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਖੇਤੀ ਕਾਨੂੰਨਾਂ ਖ਼ਿਲਾਫ਼ ਤਾਮਿਲਨਾਡੂ ਵਿਧਾਨ ਸਭਾ ‘ਚ ਮਤਾ ਪਾਸ |

Jass Grewal by Jass Grewal
August 29, 2021
in ਦੇਸ਼
Reading Time: 1 min read
0 0
0

ਤਾਮਿਲ ਨਾਡੂ ਵਿਧਾਨ ਸਭਾ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ। ਮੁੱਖ ਵਿਰੋਧੀ ਧਿਰ ਅੰਨਾ ਡੀਐੱਮਕੇ ਅਤੇ ਉਸ ਦੀ ਭਾਈਵਾਲ ਭਾਜਪਾ ਦੇ ਵਿਧਾਇਕਾਂ ਨੇ ਸਦਨ ’ਚੋਂ ਵਾਕਆਊਟ ਕੀਤਾ। ਹੁਕਮਰਾਨ ਡੀਐੱਮਕੇ ਦੇ ਕਾਂਗਰਸ ਸਮੇਤ ਹੋਰ ਭਾਈਵਾਲਾਂ ਸੀਪੀਆਈ ਅਤੇ ਸੀਪੀਐੱਮ ਨੇ ਮਤੇ ਦੀ ਹਮਾਇਤ ਕੀਤੀ। ਇਸ ਤੋਂ ਪਹਿਲਾਂ ਪੰਜਾਬ, ਪੱਛਮੀ ਬੰਗਾਲ, ਰਾਜਸਥਾਨ, ਛੱਤੀਸਗੜ੍ਹ, ਦਿੱਲੀ ਅਤੇ ਕੇਰਲਾ ਵਿਧਾਨ ਸਭਾਵਾਂ ਖੇਤੀ ਕਾਨੂੰਨਾਂ ਖ਼ਿਲਾਫ਼ ਮਤੇ ਪਾਸ ਕਰ ਚੁੱਕੀਆਂ ਹਨ।

ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮ ਕੇ ਸਟਾਲਿਨ ਨੇ ਸਦਨ ’ਚ ਦੱਸਿਆ ਕਿ ਸੂਬੇ ’ਚ ਖੇਤੀ ਕਾਨੂੰਨ ਰੱਦ ਕਰਾਉਣ ਲਈ ਹੋਏ ਸ਼ਾਂਤਮਈ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ਅਤੇ ਸਿਆਸੀ ਆਗੂਆਂ ਖ਼ਿਲਾਫ਼ ਦਰਜ ਹੋਏ ਸਾਰੇ ਕੇਸਾਂ ਨੂੰ ਵਾਪਸ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਸੰਘੀ ਢਾਂਚੇ ਖ਼ਿਲਾਫ਼ ਹਨ ਅਤੇ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਖੇਤੀ ਨੂੰ ਵੱਡੀਆਂ ਕੰਪਨੀਆਂ ਦੇ ਕੰਟਰੋਲ ਹੇਠ ਜਾਣ ਤੋਂ ਰੋਕਣ ਲਈ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਵੇ। ਮਤੇ ’ਚ ਕਿਹਾ ਗਿਆ ਕਿ ਇਹ ਕਾਨੂੰਨ ਕਿਸਾਨਾਂ ਦੀ ਭਲਾਈ ਖ਼ਿਲਾਫ਼ ਹਨ। ਸਟਾਲਿਨ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ’ਚ ਘੱਟੋ ਘੱਟ ਸਮਰਥਨ ਮੁੱਲ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਕਿਸੇ ਵੀ ਸੂਬਾ ਸਰਕਾਰ ਨਾਲ ਇਸ ਬਾਰੇ ਵਿਚਾਰ ਵਟਾਂਦਰਾ ਨਹੀਂ ਕੀਤਾ ਗਿਆ ਸੀ। ਅੰਨਾ ਡੀਐੱਮਕੇ ਦੇ ਉਪ ਆਗੂ ਓ ਪਨੀਰਸੇਲਵਮ ਨੇ ਕਿਹਾ ਕਿ ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਦੀਆਂ ਖਾਮੀਆਂ ਗਿਣਾਈਆਂ ਹਨ ਪਰ ਉਸ ਦੇ ਲਾਭ ਵੀ ਦੱਸੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੰਨਾ ਡੀਐੱਮਕੇ ਦੀ ਸਰਕਾਰ ਜੋ ਨਹੀਂ ਕਰ ਸਕੀ ਸੀ, ਉਹ ਉਨ੍ਹਾਂ ਦੀ ਸਰਕਾਰ ਕਰ ਰਹੀ ਹੈ। ਸਟਾਲਿਨ ਨੇ ਕਿਹਾ ਕਿ ਉਨ੍ਹਾਂ ਵਿਧਾਨ ਸਭਾ ਚੋਣਾਂ ’ਚ ਖੇਤੀ ਕਾਨੂੰਨ ਰੱਦ ਕਰਨ ਦਾ ਵਾਅਦਾ ਕੀਤਾ ਸੀ ਅਤੇ ਅੱਜ ਉਹ ਇਹ ਵਾਅਦਾ ਨਿਭਾ ਰਹੇ ਹਨ। ਇਸ ਦੌਰਾਨ ਪਿਛਲੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਜਿਣਸ ਅਤੇ ਪਸ਼ੂ ਠੇਕਾ ਫਾਰਮਿੰਗ ਅਤੇ ਸੇਵਾਵਾਂ ਐਕਟ, 2019 ਨੂੰ ਵੀ ਰੱਦ ਕਰ ਦਿੱਤਾ ਗਿਆ।
-ਪੀਟੀਆਈ

Previous Post

ਜਥੇਬੰਦੀਆਂ ਵੱਲੋਂ ਹਰਿਆਣਾ ਤੇ ਪੰਜਾਬ ‘ਚ ਵੱਡੇ ਐਕਸ਼ਨ

Next Post

ਹਰਿਆਣਾ ਦੇ ਮੁੱਖ ਮੰਤਰੀ ਕਿਸਾਨਾਂ ਤੋਂ ਮੁਆਫੀ ਮੰਗਣ, ਐਸਡੀਐਮ ਨੂੰ ਵੀ ਤੁਰੰਤ ਬਰਖਾਸਤ ਕਰਨ: ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ |

Next Post
ਹਰਿਆਣਾ ਦੇ ਮੁੱਖ ਮੰਤਰੀ ਕਿਸਾਨਾਂ ਤੋਂ ਮੁਆਫੀ ਮੰਗਣ, ਐਸਡੀਐਮ ਨੂੰ ਵੀ ਤੁਰੰਤ ਬਰਖਾਸਤ ਕਰਨ: ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ |

ਹਰਿਆਣਾ ਦੇ ਮੁੱਖ ਮੰਤਰੀ ਕਿਸਾਨਾਂ ਤੋਂ ਮੁਆਫੀ ਮੰਗਣ, ਐਸਡੀਐਮ ਨੂੰ ਵੀ ਤੁਰੰਤ ਬਰਖਾਸਤ ਕਰਨ: ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers