RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਖੇਤੀ ਕਾਨੂੰਨਾਂ ਨੂੰ ਹੋਇਆ ਇਕ ਸਾਲ

Jass Grewal by Jass Grewal
September 17, 2021
in ਕਿਸਾਨੀ ਸੰਘਰਸ਼
0 0
0
ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ , ਕੀ ਸਰਕਾਰ ਅੱਜ ਹੋਵੇਗੀ ਗੱਲਬਾਤ |

ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਅੱਜ ਇਕ ਸਾਲ ਬੀਤ ਗਿਆ ਹੈ। ਇਹ ਇਕ ਸਾਲ ਰੋਸ ਪ੍ਰਦਰਸ਼ਨਾਂ, ਧਰਨਿਆਂ ਮੁਜ਼ਾਹਰਿਆਂ ‘ਚ ਬੀਤਿਆ ਹੈ ਪਰ ਖੇਤੀ ਕਾਨੂੰਨ ਜਿਉਂ ਦੇ ਤਿਉਂ ਬਰਕਰਾਰ ਹਨ। ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਦਾ ਤਿੱਖਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਕਿ ਉਹ ਹਰ ਹਾਲ ਇਹ ਕਾਨੂੰਨ ਰੱਦ ਕਰਵਾ ਕੇ ਹਟਣਗੇ। ਓੱਧਰ ਸਰਕਾਰ ਵੀ ਪੂਰੀ ਤਰ੍ਹਾਂ ਡਟੀ ਖੜੀ ਹੈ।

ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਹੀ ਕਿਸਾਨ ਪਿਛਲੇ ਸਾਲ ਨਵੰਬਰ ‘ਚ ਦਿੱਲੀ ਵੱਲ ਕੂਚ ਕਰ ਗਏ ਸਨ ਤੇ ਅਜੇ ਤਕ ਡੇਰੇ ਉੱਥੇ ਹੀ ਹਨ। ਕੜਾਕੇ ਦੀ ਠੰਡ ਤੇ ਫਿਰ ਅੱਤ ਦੀ ਗਰਮੀ ਦੋਵੇਂ ਰੁੱਤਾਂ ਕਿਸਾਨਾਂ ਨੇ ਖੁੱਲ੍ਹੇ ਆਸਮਾਨ ਥੱਲੇ ਬਹਿ ਪਿੰਡੇ ‘ਤੇ ਹੰਢਾ ਲਈਆਂ ਪਰ ਸੀ ਨਾ ਕੀਤੀ। ਹੁਣ ਜਦੋਂ ਕਾਨੂੰਨਾਂ ਨੂੰ ਇਕ ਸਾਲ ਹੋ ਗਿਆ ਹੈ ਤਾਂ ਕਿਸਾਨਾਂ ਦਾ ਰੋਹ ਵੀ ਸਮੇਂ ਨਾਲ ਵਧਣ ਲੱਗਾ ਹੈ।

ਓਧਰ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੀ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰ ਰਹੀਆਂ ਹਨ। ਇਸ ਤਹਿਤ ਜਿੱਥੇ ਖੇਤੀ ਕਾਨੂੰਨਾਂ ਦੇ ਇਕ ਸਾਲ ਨੂੰ ਅਕਾਲੀ ਦਲ ‘ਕਾਲੇ ਦਿਵਸ’ ਵਜੋਂ ਮਨਾਉਣ ਦੀ ਗੱਲ ਕਰ ਰਿਹਾ ਉੱਥੇ ਹੀ ਆਮ ਆਦਮੀ ਪਾਰਟੀ ਵੀ ਇਸ ਦਿਨ ਨੂੰ ‘ਕਾਲੇ ਦਿਵਸ’ ਵਜੋਂ ਮਨਾਵੇਗੀ। ਇਸ ਤੋਂ ਇਲਾਵਾ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 17 ਸਤੰਬਰ ਨੂੰ ਕਿਸਾਨਾਂ ਦੇ ਹੱਕ ‘ਚ ਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਾਲੇ ਦਿਵਸ ਦਾ ਐਲਾਨ ਕੀਤਾ ਸੀ। ਇਸ ਤਹਿਤ ਅਕਾਲੀ ਦਲ ਵੱਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਸੰਸਦ ਤਕ ਰੋਸ ਮਾਰਚ ਕੱਢਿਆ ਜਾਣਾ ਸੀ। ਪਰ ਅਕਾਲੀ ਦਲ ਨੂੰ ਇਸ ਰੋਸ ਮਾਰਚ ਦੀ ਇਜਾਜ਼ਤ ਨਹੀਂ ਮਿਲੀ।

ਇਸ ਦੇ ਬਾਵਜੂਦ ਅਕਾਲੀ ਦਲ ਦੇ ਕਈ ਵਰਕਰ ਦੇਰ ਰਾਤ ਦਿੱਲੀ ਪਹੁੰਚੇ। ਜਿੰਨ੍ਹਾਂ ਨੂੰ ਦਿੱਲੀ ਪੁਲਿਸ ਨੇ ਦਿੱਲੀ ‘ਚ ਦਾਖਲ ਹੋਣ ਤੋਂ ਰੋਕ ਦਿੱਤਾ। ਇਹ ਵਰਕਰ ਬੱਸਾਂ ਤੋਂ ਇਲਾਵਾ ਨਿੱਜੀ ਗੱਡੀਆਂ ਲੈਕੇ ਪਹੁੰਚੇ ਸਨ। ਪਰ ਪੁਲਿਸ ਨੇ ਇਨ੍ਹਾਂ ਨੂੰ ਰਾਹ ‘ਚ ਹੀ ਬੈਰੀਕੇਡਿੰਗ ਲਾਕੇ ਅੱਗੇ ਵਧਣ ਤੋਂ ਰੋਕ ਦਿੱਤਾ।

Previous Post

‘ਕਿਸਾਨਾਂ ਦੇ ਅੰਦੋਲਨ ਕਾਰਨ ਹਰਿਆਣਾ ‘ਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ’ :ਹਰਿਆਣਾ BJP ਪ੍ਰਧਾਨ ਓਪੀ ਧਨਖੜ |

Next Post

ਮੋਦੀ ਦਾ ਅੱਜ 71ਵਾਂ ਜਨਮ ਦਿਨ, ਬੀਜੇਪੀ ਦਾ ਕੀ ਹੈ ਮੈਗਾ ਪਲਾਨ |

Next Post
ਮੋਦੀ ਦਾ ਅੱਜ 71ਵਾਂ ਜਨਮ ਦਿਨ, ਬੀਜੇਪੀ ਦਾ ਕੀ ਹੈ ਮੈਗਾ ਪਲਾਨ |

ਮੋਦੀ ਦਾ ਅੱਜ 71ਵਾਂ ਜਨਮ ਦਿਨ, ਬੀਜੇਪੀ ਦਾ ਕੀ ਹੈ ਮੈਗਾ ਪਲਾਨ |

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers