ਕਾਂਗਰਸ ਵੱਲੋਂ ਵੀ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਅੱਜ ਸੰਸਦ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਭਵਨ ਪਹੁੰਚੇ। ਇਸ ਮੌਕੇ ਉਹਨਾਂ ਨਾਲ ਰਣਦੀਪ ਸੁਰਜੇਵਾਲਾ, ਦਪਿੰਦਰ ਹੁੱਡਾ, ਪ੍ਰਤਾਪ ਸਿੰਘ ਬਾਜਵਾ, ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ ਸਮੇਤ ਕਈ ਮੈਂਬਰ ਵੀ ਟਰੈਕਟਰ ’ਤੇ ਸਵਾਰ ਸਨ।

ਇਸ ਮੌਕੇ ਕਾਂਗਰਸ ਸੰਸਦ ਮੈਂਬਰਾਂ ਨੇ ਹੱਥ ਵਿਚ ਤਖਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ਉੱਤੇ ‘ਖੇਤੀ ਕਾਨੂੰਨ ਵਾਪਸ ਲਓ’ ਅਤੇ ‘ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੋ’ ਲਿਖਿਆ ਹੋਇਆ ਸੀ।

