RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਕਾਰਵਾਈ – ਕੁਲਦੀਪ ਸਿੰਘ ਧਾਲੀਵਾਲ

ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦੀ ਪਹਿਲ ਹੈ।

Jass Grewal by Jass Grewal
March 23, 2026
in ਪੰਜਾਬ
0 0
0

ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਧਾਇਕ ਧਾਲੀਵਾਲ ਨੇ ਅਜਨਾਲਾ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮਾਮਲੇ ਵਿਚ ਕਾਨੂੰਨ ਅਨੁਸਾਰ ਕਾਰਵਾਈ ਕਰ ਰਹੀ ਹੈ ਅਤੇ ਕਿਸੇ ਨੂੰ ਹਰੇਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਭਾਵੇਂ ਉਹ ਕੋਈ ਵੀ ਮੰਤਰੀ ਜਾਂ ਆਮ ਵਿਅਕਤੀ ਹੋਵੇ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਇਸ ਨਾਲ ਇਕ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦੀ ਪਹਿਲ ਹੈ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਵਿਰੋਧੀ ਧਿਰਾਂ ਨੂੰ ਵੀ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਜਦੋਂ ਦੇਸ਼ ਵਿਚ ਸਿੱਖਾਂ ਦਾ ਕਤਲੇਆਮ ਹੋਇਆ ਸੀ ਤਾਂ ਉਸ ਸਮੇਂ ਕਾਂਗਰਸੀ ਆਗੂ ਚਿੱਟੇ ਰੂਪ ਵਿਚ ਸਾਹਮਣੇ ਆਏ ਸੀ, ਪਰ ਕਾਂਗਰਸ ਪਾਰਟੀ ਵਲੋਂ ਉਨਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਜਦਕਿ ਹੁਣ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਵਾਇਰਲ ਵੀਡੀਓ ਸਾਹਮਣੇ ਆਉਂਦਿਆਂ ਸਾਰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਕੋਲੋਂ ਅਸਤੀਫ਼ਾ ਲੈ ਲਿਆ ਅਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿਚ ਲਿਆਉਂਦਿਆਂ ਪੁਲਿਸ ਵਲੋਂ ਲਾਲਜੀਤ ਸਿੰਘ ਭੁੱਲਰ ਅਤੇ ਉਸਦੇ ਪਿਤਾ ਤੇ ਪੀ.ਏ ਖ਼ਿਲਾਫ਼ ਵੀ ਮੁਕਦਮਾ ਦਰਜ ਕੀਤਾ ਗਿਆ ਹੈ।

Previous Post

ਮੈਂ 14 ਅਪ੍ਰੈਲ ਨੂੰ ਖ਼ੁਦ ਬੇਅਦਬੀ’ ਮਾਮਲੇ ’ਤੇ ਸਖਤ ਸਜ਼ਾਵਾਂ ਲਈ ਕਾਨੂੰਨ ਦਾ ਖਰੜਾ ਲੈ ਕੇ ਸਮਾਣਾ ਮੋਰਚੇ ‘ਚ ਪੁੱਜਾਂਗਾ: ਸੰਧਵਾਂ ਦਾ ਵੱਡਾ ਐਲਾਨ

Next Post

Navjot Sidhu ਨੇ ਆਪਣੀ ਜਾਇਦਾਦ ਬੇਟੇ ਅਤੇ ਬੇਟੀ ਦਰਮਿਆਨ ਵੰਡੀ

Next Post

Navjot Sidhu ਨੇ ਆਪਣੀ ਜਾਇਦਾਦ ਬੇਟੇ ਅਤੇ ਬੇਟੀ ਦਰਮਿਆਨ ਵੰਡੀ

Recent News

  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ
  • Delhi Budget 2026-27: ਮੁੱਖ ਮੰਤਰੀ ਰੇਖਾ ਗੁਪਤਾ ਨੇ ਪੇਸ਼ ਕੀਤਾ ਦਿੱਲੀ ਸਰਕਾਰ ਦਾ 1,03,700 ਕਰੋੜ ਰੁਪਏ ਦਾ ਬਜਟ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers