RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਗਣਤੰਤਰ ਦਿਵਸ ਮੌਕੇ ’ਤੇ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ? ਸਰਕਾਰ ਨੇ ਨਹੀਂ ਦਿੱਤੀ ਪ੍ਰਵਾਨਗੀ

ਗਣਤੰਤਰ ਦਿਵਸ ਮੌਕੇ ’ਤੇ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ? ਸਰਕਾਰ ਨੇ ਨਹੀਂ ਦਿੱਤੀ ਪ੍ਰਵਾਨਗੀ

Jass Grewal by Jass Grewal
January 23, 2023
in ਪੰਜਾਬ, ਰਾਜਨੀਤੀ
0 0
0
ਗਣਤੰਤਰ ਦਿਵਸ ਮੌਕੇ ’ਤੇ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ? ਸਰਕਾਰ ਨੇ ਨਹੀਂ ਦਿੱਤੀ ਪ੍ਰਵਾਨਗੀ

ਰੋਡ ਰੇਜ ਮਾਮਲੇ ਨੂੰ ਲੈਕੇ ਪਟਿਆਲਾ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਰਿਹਾਈ ’ਤੇ ਸਸਪੈਂਸ ਪੈਦਾ ਹੁੰਦਾ ਵਿਖਾਈ ਦੇ ਰਿਹਾ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਜੇਲ੍ਹ ਵਿਭਾਗ ਨੇ ਇਸ ਸਾਲ ਗਣਤੰਤਰ ਦਿਵਸ ਦੇ ਮੌਕੇ ’ਤੇ 52 ਕੈਦੀਆਂ ਨੂੰ ਰਿਹਾਅ ਕਰਨ ਦੀ ਤਜਵੀਜ਼ ਪੰਜਾਬ ਸਰਕਾਰ ਨੂੰ ਭੇਜੀ ਸੀ, ਜਿਸ ‘ਤੇ  ਪੰਜਾਬ ਸਰਕਾਰ ਨੇ ਹਾਲੇ ਤੱਕ ਕੋਈ ਪ੍ਰਵਾਨਗੀ ਨਹੀਂ ਦਿੱਤੀ ਹੈ।  ਨਿਯਮਾਂ ਮੁਤਾਬਕ ਇਸ ਤਜਵੀਜ਼ ਨੂੰ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਦੇਣੀ ਹੁੰਦੀ ਹੈ, ਜਿਸ ਮਗਰੋਂ ਰਾਜਪਾਲ ਵੱਲੋਂ ਇਸ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਜਾਂਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ 1 ਫਰਵਰੀ ਨੂੰ ਸੱਦੀ ਹੈ।

ਇਸ ਤਰੀਕੇ ਇਹ ਸੁਭਾਵਕ ਹੈ ਕਿ 26 ਜਨਵਰੀ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਨਹੀਂ ਹੋਵੇਗੀ ਤੇ ਜੇਲ੍ਹ ਵਿਭਾਗ ਵੱਲੋਂ ਤਿਆਰ ਕੀਤੀ ਤਜਵੀਜ਼ ਠੰਡੇ ਬਸਤੇ ‘ਚ ਪਈ ਰਹੇਗੀ।  ਦੂਜੇ ਪਾਸੇ ਇਹ ਵੀ ਸੰਭਾਵਨਾ ਹੈ ਕਿ ਜੇਕਰ ਮੁੱਖ ਮੰਤਰੀ 26 ਜਨਵਰੀ ਨੂੰ ਆਪਣੇ ਭਾਸ਼ਣ ‘ਚ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕਰਦੇ ਹਨ ਤਾਂ ਫਿਰ ਨਵਜੋਤ ਸਿੱਧੂ ਦੀ ਰਿਹਾਈ 26 ਦੀ ਥਾਂ 27 ਜਾਂ 28 ਜਨਵਰੀ ਨੂੰ ਸੰਭਵ ਹੋ ਸਕਦੀ ਹੈ।

ਇੱਥੇ ਦੱਸਣਯੋਗ ਹੈ ਕਿ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਕਾਂਗਰਸ ਦੇ ਇਕ ਖੇਮੇ ‘ਚ ਜਸ਼ਨ ਦਾ ਮਾਹੌਲ ਹੈ। ਸਿੱਧੂ ਦੇ ਸਮਰਥਕ ਇਹ ਬਿਆਨ ਦੇ ਰਹੇ ਹਨ ਕਿ ਜੇਲ੍ਹ ਤੋਂ ਰਿਹਾਈ ਮਗਰੋਂ ਉਹ ਸਿੱਧੂ ਦਾ ਜ਼ੋਰ-ਸ਼ੋਰ ਨਾਲ ਸਵਾਗਤ ਕਰਨਗੇ। ਇਹ ਵੀ ਚਰਚਾ ਸੀ ਕਿ ਕਾਂਗਰਸ ਹਾਈਕਮਾਨ ਖ਼ਾਸ ਤੌਰ ’ਤੇ ਪ੍ਰਿਅੰਕਾ ਗਾਂਧੀ ਨਵਜੋਤ ਸਿੱਧੂ ਨੂੰ ਵੱਡੀ ਭੂਮਿਕਾ ਦੇਣ ਦੇ ਮੂਡ ‘ਚ ਹਨ। ਹੁਣ ਪੰਜਾਬ ਸਰਕਾਰ ਕੀ ਸਿੱਧੂ ਦੀ ਰਿਹਾਈ ’ਤੇ ਕੀ ਫ਼ੈਸਲਾ ਲਵੇਗੀ, ਇਸ ’ਤੇ ਸਭ ਦੀ ਨਜ਼ਰ ਬਣੀ ਰਹੇਗੀ।

Tags: Navjot SidhuPatiala JailPunjab GovernmentPunjab Newspunjabi newsRelease
Previous Post

26 ਜਨਵਰੀ ਨੂੰ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਮਾਨ ਸਰਕਾਰ

Next Post

ਮੁੰਬਈ ’ਚ ਸੀ.ਐਮ. ਮਾਨ ਦੀ ਉਦਯੋਗਪਤੀਆਂ ਨਾਲ ਮੁਲਾਕਾਤ, ਪੰਜਾਬ ‘ਚ ਨਿਵੇਸ਼ ਕਰਨ ਲਈ ਦਿੱਤਾ ਸੱਦਾ

Next Post
ਮੁੰਬਈ ’ਚ ਸੀ.ਐਮ. ਮਾਨ ਦੀ ਉਦਯੋਗਪਤੀਆਂ ਨਾਲ ਮੁਲਾਕਾਤ, ਪੰਜਾਬ ‘ਚ ਨਿਵੇਸ਼ ਕਰਨ ਲਈ ਦਿੱਤਾ ਸੱਦਾ

ਮੁੰਬਈ ’ਚ ਸੀ.ਐਮ. ਮਾਨ ਦੀ ਉਦਯੋਗਪਤੀਆਂ ਨਾਲ ਮੁਲਾਕਾਤ, ਪੰਜਾਬ 'ਚ ਨਿਵੇਸ਼ ਕਰਨ ਲਈ ਦਿੱਤਾ ਸੱਦਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers