RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਗੁਜਰਾਤ ਚੋਣਾਂ ਦੌਰਾਨ ‘ਆਪ’ ਦੀਆਂ ਵਧੀਆਂ ਮੁਸ਼ਕਿਲਾਂ, ਨੇ ਖੋਲ੍ਹਤੀ ਸਾਰੀ ਪੋਲ!

ਗੁਜਰਾਤ ਚੋਣਾਂ ਦੌਰਾਨ 'ਆਪ' ਦੀਆਂ ਵਧੀਆਂ ਮੁਸ਼ਕਿਲਾਂ, ਨੇ ਖੋਲ੍ਹਤੀ ਸਾਰੀ ਪੋਲ!

Jass Grewal by Jass Grewal
December 3, 2022
in ਦੇਸ਼, ਪੰਜਾਬ, ਰਾਜਨੀਤੀ
0 0
0
ਗੁਜਰਾਤ ਚੋਣਾਂ ਦੌਰਾਨ ‘ਆਪ’ ਦੀਆਂ ਵਧੀਆਂ ਮੁਸ਼ਕਿਲਾਂ, ਨੇ ਖੋਲ੍ਹਤੀ ਸਾਰੀ ਪੋਲ!

ਗੁਜਰਾਤ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ।  ਸਾਰੀਆਂ ਪਾਰਟੀਆਂ ਆਪਣਾ ਪੂਰਾ-ਜ਼ੋਰ ਲਗਾ ਰਹੀਆਂ ਹਨ ਪਰ ਹੁਣ ਇਕ ਟਵੀਟ ਕਰਕੇ ‘ਆਪ’ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।  ਦਰਅਸਲ,  ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਕਰੀਆਂ ਦੇਣ ਦੇ ਵਾਅਦੇ ਉੱਤੇ ਸਖ਼ਤ ਟਿੱਪਣੀ ਕੀਤੀ ਹੈ। ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਗੁਜਰਾਤੀਆਂ ਨੂੰ ਮਾਨ ਦੇ ਝਾਂਸੇ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਕੇ ਕਿਹਾ, “ਮੈਂ ਗੁਜਰਾਤ ਦੇ ਵੋਟਰਾਂ ਨੂੰ ਕਾਮੇਡੀਅਨ(ਭਗਵੰਤ ਮਾਨ) ਦੇ ਜਾਲ ਵਿੱਚ ਨਾ ਫਸਣ ਦੀ ਅਪੀਲ ਕਰਦਾ ਹਾਂ।   ਰੁਜ਼ਗਾਰ ਦੇ ਉਸ ਦੇ ਸਰਾਸਰ ਝੂਠੇ ਦਾਅਵਿਆਂ ‘ਤੇ ਹੁਣੇ ਹੀ ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਦੇ ਅੰਦੋਲਨ ਬਾਰੇ ਗੂਗਲ ਕਰਕੇ ਖ਼ਬਰਾਂ ਪੜ੍ਹੋ! ਪੰਜਾਬ ਭਰ ਵਿੱਚ ਕਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਰੈਗੂਲਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਧਰਨੇ ਦਿੱਤੇ ਜਾ ਰਹੇ ਹਨ!”

ਜ਼ਿਕਰ ਕਰ ਦਈਏ ਕਿ ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ਉੱਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਨਿਸ਼ਾਨਾ ਸਾਧਣ ਤੋਂ ਗੁਰੇਜ ਨਹੀਂ ਕਰਕੇ। ਆਏ ਦਿਨ ਸੁਖਪਾਲ ਖਹਿਰਾ ਵੱਲੋਂ ਪਾਰਟੀ ਉੱਤੇ ਸਵਾਲਾਂ ਦੀ ਬਾਛੜ ਕੀਤੀ ਜਾਂਦੀ ਹੈ। ਗੁਜਰਾਤ ਚੋਣਾ ਪ੍ਰਚਾਰ ਦੌਰਾਨ ਭਗਵੰਤ ਮਾਨ ਨੇ ਕਿਹਾ ਸੀ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ‘ਤੇ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਸ਼ੁੱਕਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ 8 ਮਹੀਨਿਆਂ ਵਿੱਚ 20,776 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪੇਸ਼ ਕਰਦਿਆਂ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ। ਆਮ ਆਦਮੀ ਪਾਰਟੀ ਜੋ ਵੀ ਵਾਅਦੇ ਕਰਦੀ ਹੈ, ਉਹ ਉਨ੍ਹਾਂ ਨੂੰ ਪੂਰਾ ਕਰਦੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਦਿੱਤੇ ਗਏ ਇਹ ਨਿਯੁਕਤੀ ਪੱਤਰ ‘ਆਪ’ ਸਰਕਾਰ ਦੀ ਪ੍ਰਤੀਬੱਧਤਾ ਦਾ ਸਬੂਤ ਹਨ। ਗੁਜਰਾਤ ਵਿੱਚ ਵੀ ਸਰਕਾਰ ਬਣਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।

Tags: aam aadmi partyCM Bhagwant MannPolitics NewsSukhpal Singh KhairaTweet
Previous Post

ਜੰਮੂ-ਕਸ਼ਮੀਰ ਤੋਂ ਬਾਅਦ ਹੁਣ ISI ਦੇ ਟਾਰਗੈਟ ‘ਤੇ ਪੰਜਾਬ?

Next Post

ਨਹੀਂ ਫੜਿਆ ਗਿਆ Gangster ਗੋਲਡੀ ਬਰਾੜ, CM ਮਾਨ ਨੇ ਬੋਲਿਆ ਝੂਠ!

Next Post
ਪੰਜਾਬ ਸਰਕਾਰ ਲਈ ਗਲੇ ਦੀ ਹੱਡੀ ਬਣਿਆ ਗੰਨ ਕਲਚਰ ‘ਤੇ ਸ਼ਿਕੰਜਾ, ਹੁਣ ਲੀਡਰਾਂ ‘ਤੇ ਹੋਊ ਪਰਚਾ ਦਰਜ!

ਨਹੀਂ ਫੜਿਆ ਗਿਆ Gangster ਗੋਲਡੀ ਬਰਾੜ, CM ਮਾਨ ਨੇ ਬੋਲਿਆ ਝੂਠ!

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers