RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਘੁਟਾਲਾ: ‘ਗੁਰੂ-ਘਰ ਦੀ ਜਾਇਦਾਦ ਲੁੱਟਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’: ਕੁਲਵੰਤ ਸਿੰਘ ਮੰਨਣ

ਇਸ ਮਾਮਲੇ ਵਿੱਚ ਪਹਿਲਾਂ ਹੀ ਸਕੱਤਰ ਪ੍ਰਤਾਪ ਸਿੰਘ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ ਅਤੇ ਹੁਣ ਤਾਜ਼ਾ ਰਿਪੋਰਟ ਦੇ ਅਧਾਰ 'ਤੇ ਦੋ ਹੋਰ ਮੁਲਾਜ਼ਮਾਂ, ਜਤਿੰਦਰ ਸਿੰਘ ਅਤੇ ਗੁਰਮੇਜ ਸਿੰਘ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ।

Jass Grewal by Jass Grewal
April 3, 2026
in ਪੰਜਾਬ
Reading Time: 1 min read
0 0
0

 ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਦੀ ਜ਼ਮੀਨ ਗੈਰ-ਕਾਨੂੰਨੀ ਤਰੀਕੇ ਨਾਲ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸੰਗਤ ਦੀ ਗੁਰੂ-ਘਰ ਪ੍ਰਤੀ ਸ਼ਰਧਾ ਅਤੇ ਭੇਟਾ ਨਾਲ ਬਣੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਕੁਲਵੰਤ ਸਿੰਘ ਮੰਨਣ ਨੇ ਖੁਲਾਸਾ ਕੀਤਾ ਕਿ 7 ਮੈਂਬਰੀ ਸਬ-ਕਮੇਟੀ ਦੀ ਪੜਤਾਲ ਵਿੱਚ ਇਹ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਦੀ ਬੇਸ਼ਕੀਮਤੀ ਜ਼ਮੀਨ ਨੂੰ ਬਹੁਤ ਘੱਟ ਕੀਮਤ ‘ਤੇ ਨਿਯਮਾਂ ਦੀ ਉਲੰਘਣਾ ਕਰਕੇ ਵੇਚਿਆ ਗਿਆ ਸੀ। ਇਸ ਘੁਟਾਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਕੁੱਝ ਅਧਿਕਾਰੀਆਂ ਦੀ ਖਰੀਦਦਾਰਾਂ ਨਾਲ ਸਿੱਧੀ ਮਿਲੀਭੁਗਤ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਸਕੱਤਰ ਪ੍ਰਤਾਪ ਸਿੰਘ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ ਅਤੇ ਹੁਣ ਤਾਜ਼ਾ ਰਿਪੋਰਟ ਦੇ ਅਧਾਰ ‘ਤੇ ਦੋ ਹੋਰ ਮੁਲਾਜ਼ਮਾਂ, ਜਤਿੰਦਰ ਸਿੰਘ ਅਤੇ ਗੁਰਮੇਜ ਸਿੰਘ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਧਰਮ ਪ੍ਰਚਾਰ ਕਮੇਟੀ (ਸੈਕਸ਼ਨ 85) ਦੇ ਅਵਤਾਰ ਸਿੰਘ (ਸਕੱਤਰ) ਦਾ ਇੰਚਾਰਜ ਸੀ ਅਤੇ ਗੁਰਮੇਜ ਸਿੰਘ ਕੰਪਿਊਟਰ ਸੈਕਸ਼ਨ ਵਿੱਚ ਸੇਵਾ ਨਿਭਾ ਰਿਹਾ ਸੀ। ਮੁੱਖ ਸਕੱਤਰ ਨੇ ਕਿਹਾ ਕਿ ਪੁਲਿਸ ਜਾਂਚ ਅਤੇ ਅੰਦਰੂਨੀ ਪੜਤਾਲ ਰਾਹੀਂ ‘ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ’ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹਨਾਂ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮੰਨਣ ਨੇ ਭਾਵੁਕ ਹੁੰਦਿਆਂ ਕਿਹਾ ਕਿ ਸੰਗਤ ਆਪਣੀਆਂ ਸੁੱਖਣਾ ਅਤੇ ਮਿਹਨਤ ਦੀ ਕਮਾਈ ਗੁਰੂ-ਘਰ ਦੇ ਗੋਲਕ ਵਿੱਚ ਅਰਪਿਤ ਕਰਦੀ ਹੈ। ਅਜਿਹੇ ਪੈਸੇ ਜਾਂ ਜਾਇਦਾਦ ਦੀ ਦੁਰਵਰਤੋਂ ਕਰਨੀ ਵੱਡਾ ਗੁਨਾਹ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਹਵਾਲੇ ਨਾਲ ਦੁਹਰਾਇਆ ਕਿ ਸੰਸਥਾ ਅੰਦਰ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਵਿੱਚ ਜੇਕਰ ਹੋਰ ਵੀ ਕੋਈ ਦੋਸ਼ੀ ਪਾਇਆ ਗਿਆ, ਤਾਂ ਉਸ ‘ਤੇ ਵੀ ਤੁਰੰਤ ਐਕਸ਼ਨ ਹੋਵੇਗਾ।

Previous Post

ਬੇਅਦਬੀ ‘ਤੇ ਸਖ਼ਤ ਕਾਨੂੰਨ ਬਣਾਉਣ ਲਈ 13 April ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ: Kultar Sandhwan

Recent News

  • ਗੁਰਦੁਆਰਾ ਅੰਬ ਸਾਹਿਬ ਜ਼ਮੀਨ ਘੁਟਾਲਾ: ‘ਗੁਰੂ-ਘਰ ਦੀ ਜਾਇਦਾਦ ਲੁੱਟਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’: ਕੁਲਵੰਤ ਸਿੰਘ ਮੰਨਣ
  • ਬੇਅਦਬੀ ‘ਤੇ ਸਖ਼ਤ ਕਾਨੂੰਨ ਬਣਾਉਣ ਲਈ 13 April ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ: Kultar Sandhwan
  • ਲੱਗਦਾ ਹੈ ਕਿ Raghav Chadha ਨੇ ਸਮਝੌਤਾ ਕਰ ਲਿਆ ਹੈ: Bhagwant Mann

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers