RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਗੁਰੂਗ੍ਰਾਮ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ; ਪਾਥਵੇ ਵਰਲਡ ਸਕੂਲ ਕਰਵਾਇਆ ਖਾਲੀ, ਸਰਚ ਆਪ੍ਰੇਸ਼ਨ ਜਾਰੀ

ਸਾਵਧਾਨੀ ਵਜੋਂ ਬੱਚਿਆਂ ਦੀ ਛੁੱਟੀ ਕਰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਿਸ, ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੇ ਤਲਾਸ਼ੀ ਮੁਹਿੰਮ ਚਲਾਈ, ਹਾਲਾਂਕਿ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

Jass Grewal by Jass Grewal
March 25, 2026
in ਦੇਸ਼
Reading Time: 1 min read
0 0
0

ਗੁਰੂਗ੍ਰਾਮ ਦੇ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਫਿਰ ਗਰਮਾ ਗਿਆ ਹੈ। ਸ਼ਹਿਰ ਦੇ ਇੱਕ ਨਾਮੀ ਨਿੱਜੀ ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਸਵੇਰੇ ਸਕੂਲ ਖੁੱਲ੍ਹਣ ਵੇਲੇ ਜਦੋਂ ਇਹ ਈ-ਮੇਲ ਦੇਖੀ ਗਈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸਾਵਧਾਨੀ ਵਜੋਂ ਬੱਚਿਆਂ ਦੀ ਛੁੱਟੀ ਕਰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ, ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੇ ਤਲਾਸ਼ੀ ਮੁਹਿੰਮ ਚਲਾਈ, ਹਾਲਾਂਕਿ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

ਪੁਲਿਸ ਅਨੁਸਾਰ ਡੀ.ਐਲ.ਐਫ. ਫੇਜ਼-1 ਥਾਣਾ ਖੇਤਰ ਦੇ ਬਲਿਆਵਾਸ ਸਥਿਤ ਪਾਥਵੇ ਵਰਲਡ ਸਕੂਲ ਨੂੰ ਰਾਤ ਕਰੀਬ ਡੇਢ ਵਜੇ ਇਹ ਈ-ਮੇਲ ਭੇਜੀ ਗਈ ਸੀ। ਸਵੇਰੇ ਜਦੋਂ ਸਕੂਲ ਪ੍ਰਬੰਧਕਾਂ ਨੇ ਮੇਲ ਦੇਖੀ ਤਾਂ ਭਾਜੜਾਂ ਪੈ ਗਈਆਂ। ਬੰਬ ਨਿਰੋਧਕ ਦਸਤੇ ਨੇ ਪੂਰੇ ਕੈਂਪਸ, ਕਲਾਸਰੂਮਾਂ ਅਤੇ ਲਾਇਬ੍ਰੇਰੀ ਦੀ ਬਾਰੀਕੀ ਨਾਲ ਜਾਂਚ ਕੀਤੀ।

ਮਾਪਿਆਂ ਨੂੰ ਸੂਚਿਤ ਕਰ ਕੇ ਕੀਤੀ ਗਈ ਜਲਦੀ ਛੁੱਟੀ

ਸਵੇਰੇ 11 ਵਜੇ ਹੀ ਮਾਪਿਆਂ ਨੂੰ ਮੈਸੇਜ ਭੇਜ ਕੇ ਬੱਚਿਆਂ ਨੂੰ ਘਰ ਲੈ ਜਾਣ ਲਈ ਕਿਹਾ ਗਿਆ। ਕਈ ਬੱਚਿਆਂ ਨੂੰ ਸਕੂਲ ਦੀਆਂ ਗੱਡੀਆਂ ਰਾਹੀਂ ਸੁਰੱਖਿਅਤ ਘਰ ਛੱਡਿਆ ਗਿਆ। ਸਾਈਬਰ ਸੈੱਲ ਹੁਣ ਇਸ ਗੱਲ ਦੀ ਜਾਂਚ ਕਰ ਰਿਹਾ ਹੈ ਕਿ ਇਹ ਮੇਲ ਕਿੱਥੋਂ ਅਤੇ ਕਿਸ ਨੇ ਭੇਜੀ ਹੈ।

ਦੋ ਮਹੀਨਿਆਂ ‘ਚ 6 ਤੋਂ ਵੱਧ ਵਾਰ ਮਿਲ ਚੁੱਕੀਆਂ ਹਨ ਧਮਕੀਆਂ

ਪਿਛਲੇ ਕੁਝ ਮਹੀਨਿਆਂ ਦੌਰਾਨ ਗੁਰੂਗ੍ਰਾਮ ਸਮੇਤ ਐਨ.ਸੀ.ਆਰ. (NCR) ਦੇ ਕਈ ਸਕੂਲਾਂ ਨੂੰ ਅਜਿਹੀਆਂ ਫ਼ਰਜ਼ੀ ਧਮਕੀਆਂ ਮਿਲ ਚੁੱਕੀਆਂ ਹਨ। ਪਿਛਲੇ ਹਫ਼ਤੇ ਹੀ ਅਹਿਮਦਾਬਾਦ ਤੋਂ ਇੱਕ ਬੰਗਲਾਦੇਸ਼ੀ ਮੂਲ ਦੇ ਮੁਲਜ਼ਮ ਸੌਰਭ ਵਿਸ਼ਵਾਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੇ ਧਮਕੀ ਭਰੀਆਂ ਮੇਲਾਂ ਭੇਜਣ ਲਈ ਆਈ.ਡੀ. ਮੁਹੱਈਆ ਕਰਵਾਈਆਂ ਸਨ।

 

Previous Post

ਪੰਜਾਬ BJP ਨੇ ਰਾਜਪਾਲ ਨਾਲ ਮੁਲਾਕਾਤ ਕਰਕੇ CBI ਜਾਂਚ ਮੰਗੀ

Next Post

ਕਾਂਗਰਸ ਪਾਰਟੀ ਨੂੰ ਦਫ਼ਤਰ ਖਾਲੀ ਕਰਨ ਲਈ ਨੋਟਿਸ ਜਾਰੀ

Next Post

ਕਾਂਗਰਸ ਪਾਰਟੀ ਨੂੰ ਦਫ਼ਤਰ ਖਾਲੀ ਕਰਨ ਲਈ ਨੋਟਿਸ ਜਾਰੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers