RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਗੁਰੂਗ੍ਰਾਮ ਮਾਸੂਮ ਬਲਾਤਕਾਰ ਮਾਮਲਾ: SC ਨੇ ਬਣਾਈ ਤਿੰਨ ਮਹਿਲਾ IPS ਅਫਸਰਾਂ ਦੀ SIT

ਅਦਾਲਤ ਨੇ ਗੁਰੂਗ੍ਰਾਮ ਪੁਲੀਸ ਨੂੰ ਹਦਾਇਤ ਕੀਤੀ ਹੈ ਕਿ ਕੇਸ ਦੀ ਸਾਰੀ ਫਾਈਲ ਵੀਰਵਾਰ ਤੱਕ SIT ਦੇ ਹਵਾਲੇ ਕੀਤੀ ਜਾਵੇ।

Jass Grewal by Jass Grewal
March 25, 2026
in ਦੇਸ਼
Reading Time: 1 min read
0 0
0

ਸੁਪਰੀਮ ਕੋਰਟ ਨੇ ਗੁਰੂਗ੍ਰਾਮ ਵਿੱਚ ਚਾਰ ਸਾਲਾ ਮਾਸੂਮ ਬੱਚੀ ਨਾਲ ਹੋਏ ਜ਼ਬਰ-ਜਨਾਹ ਦੇ ਮਾਮਲੇ ਵਿੱਚ ਹਰਿਆਣਾ ਪੁਲੀਸ ਦੀ ‘ਗੈਰ-ਸੰਵੇਦਨਸ਼ੀਲਤਾ’ ’ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਅੱਜ ਇਸ ਮਾਮਲੇ ਦੀ ਜਾਂਚ ਲਈ ਤਿੰਨ ਮਹਿਲਾ IPS ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਗੁਰੂਗ੍ਰਾਮ ਪੁਲੀਸ ਨੂੰ ਹਦਾਇਤ ਕੀਤੀ ਹੈ ਕਿ ਕੇਸ ਦੀ ਸਾਰੀ ਫਾਈਲ ਵੀਰਵਾਰ ਤੱਕ SIT ਦੇ ਹਵਾਲੇ ਕੀਤੀ ਜਾਵੇ।

ਬੈਂਚ, ਜਿਸ ਵਿੱਚ ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵਿਪੁਲ ਐਮ ਪੰਚੋਲੀ ਵੀ ਸ਼ਾਮਲ ਸਨ, ਨੇ ਪੁਲੀਸ ਦੀ ਕਾਰਵਾਈ ਨੂੰ ‘ਸ਼ਰਮਨਾਕ’ ਕਰਾਰ ਦਿੱਤਾ। ਅਦਾਲਤ ਨੇ ਨੋਟ ਕੀਤਾ ਕਿ ਪੁਲੀਸ ਨੇ ਪੋਕਸੋ (POCSO) ਐਕਟ ਦੀ ਗੰਭੀਰ ਧਾਰਾ 6 (Aggravated Penetrative Sexual Assault) ਨੂੰ ਹਲਕੀ ਧਾਰਾ 10 ਵਿੱਚ ਬਦਲ ਦਿੱਤਾ ਸੀ।

ਸੀ.ਜੇ.ਆਈ. ਨੇ ਸਖ਼ਤ ਲਹਿਜੇ ਵਿੱਚ ਪੁੱਛਿਆ, “ਪੁਲਿਸ ਇੰਨੀ ਗੈਰ-ਸੰਵੇਦਨਸ਼ੀਲ ਕਿਵੇਂ ਹੋ ਸਕਦੀ ਹੈ? ਕੀ ਇੱਕ ਮੈਟਰੋਪੋਲੀਟਨ ਸ਼ਹਿਰ ਵਿੱਚ ਅਜਿਹਾ ਹੋ ਰਿਹਾ ਹੈ? ਪੁਲੀਸ ਇੰਸਪੈਕਟਰ ਮਾਪਿਆਂ ਨੂੰ ਪੁੱਛ ਰਿਹਾ ਸੀ ਕਿ ਉਹ ਕੀ ਚਾਹੁੰਦੇ ਹਨ, ਜਦਕਿ ਤੁਰੰਤ FIR ਦਰਜ ਕਰਨਾ ਉਨ੍ਹਾਂ ਦਾ ਫਰਜ਼ ਸੀ।”

ਅਦਾਲਤ ਨੇ ਜਾਂਚ ਵਿੱਚ ਸ਼ਾਮਲ ਪੁਲੀਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਇਸ ਦੇ ਨਾਲ ਹੀ, ਚਾਈਲਡ ਵੈਲਫੇਅਰ ਕਮੇਟੀ (CWC) ਦੇ ਮੈਂਬਰਾਂ ਅਤੇ ਮੈਕਸ ਹਸਪਤਾਲ ਦੀ ਇੱਕ ਮਹਿਲਾ ਡਾਕਟਰ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਡਾਕਟਰ ਤੋਂ ਪੁੱਛਿਆ ਗਿਆ ਹੈ ਕਿ ਅਦਾਲਤ ਵੱਲੋਂ ਮਾਮਲੇ ਦਾ ਨੋਟਿਸ ਲੈਣ ਤੋਂ ਬਾਅਦ ਉਸ ਨੇ ਆਪਣੀ ਰਿਪੋਰਟ ਕਿਉਂ ਬਦਲੀ।

ਸੁਪਰੀਮ ਕੋਰਟ ਨੇ ਬੱਚੀ ਦੀ ਪਛਾਣ ਸੁਰੱਖਿਅਤ ਰੱਖਣ ਲਈ ਉਸ ਦਾ, ਉਸ ਦੇ ਮਾਪਿਆਂ ਅਤੇ ਸਕੂਲ ਦਾ ਨਾਂ ਰਿਕਾਰਡ ਵਿੱਚੋਂ ਹਟਾਉਣ ਦੇ ਵੀ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 6 ਅਪਰੈਲ ਨੂੰ ਹੋਵੇਗੀ।

Previous Post

Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Next Post

7 ਸੂਬਿਆਂ ਦੀ ਦੌੜ, ਇੱਕ UK ਦਾ ਨੰਬਰ ਤੇ Wi-Fi ਨੇ ਕਰਵਾ ਦਿੱਤੀ ਗ੍ਰਿਫ਼ਤਾਰੀ!

Next Post

7 ਸੂਬਿਆਂ ਦੀ ਦੌੜ, ਇੱਕ UK ਦਾ ਨੰਬਰ ਤੇ Wi-Fi ਨੇ ਕਰਵਾ ਦਿੱਤੀ ਗ੍ਰਿਫ਼ਤਾਰੀ!

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers