RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਗੈਂਗਸਟਰ ਅਰਸ਼ ਡਾਲਾ ਨੂੰ ਲੈਕੇ ਭਾਰਤ ਸਰਕਾਰ ਦਾ ਅਹਿਮ ਐਲਾਨ, ਕੀਤੇ ਵੱਡੇ ਦਾਅਵੇ

ਗੈਂਗਸਟਰ ਅਰਸ਼ ਡਾਲਾ ਨੂੰ ਲੈਕੇ ਭਾਰਤ ਸਰਕਾਰ ਦਾ ਅਹਿਮ ਐਲਾਨ, ਕੀਤੇ ਵੱਡੇ ਦਾਅਵੇ

Jass Grewal by Jass Grewal
January 10, 2023
in ਦੇਸ਼, ਰਾਜਨੀਤੀ
Reading Time: 1 min read
0 0
0

ਗੈਂਗਸਟਰ ਅਰਸ਼ ਡਾਲਾ ਨੂੰ ਲੈਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਗੈਂਗਸਟਰ ਅਰਸ਼ ਡਾਲਾ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਦਿੱਤਾ ਹੈ। ਇਥੇ ਦਸ ਦਈਏ ਕਿ ਅਰਸ਼ ਡਾਲਾ ਕਤਲ ਤੇ ਫਿਰੌਤੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੈ ਪਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਸ ਨੂੰ ਖਾਲਿਸਤਾਨੀਆਂ ਨਾਲ ਸਬੰਧਾਂ ਦਾ ਹਵਾਲਾ ਦੇ ਕੇ ਅੱਤਵਾਦੀ ਐਲਾਨਿਆ ਹੈ। ਅਰਸ਼ ਡਾਲਾ ਪੰਜਾਬ ਦੇ ਜਗਰਾਉਂ ਦਾ ਵਾਸੀ ਹੈ ਤੇ ਇਸ ਵੇਲੇ ਕੈਨੇਡਾ ਰਹਿ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਖਾਲਿਸਤਾਨ ਟਾਈਗਰ ਫੋਰਸ ਦੇ ਸਹਿਯੋਗੀ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡਾਲਾ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਤਹਿਤ ਅਤਿਵਾਦੀ ਗਤੀਵਿਧੀਆਂ ਕਤਲ, ਫਿਰੌਤੀ ਤੇ ਮਿਥ ਕੇ ਹੱਤਿਆ ਕਰਨ ਦੇ ਦੋਸ਼ਾਂ ਹੇਠ ਅਤਿਵਾਦੀ ਵਜੋਂ ਨਾਮਜ਼ਦ ਕੀਤਾ ਹੈ।

ਗ੍ਰਹਿ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਰਾਹੀਂ ਐਲਾਨ ਕਰਦਿਆਂ ਕਿਹਾ ਕਿ ਸਾਲ 1996 ਵਿੱਚ ਜਨਮਿਆ ਅਰਸ਼ਦੀਪ ਗਿੱਲ ਉਰਫ਼ ਅਰਸ਼ ਡਾਲਾ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਦਾ ਵਾਸੀ ਹੈ ਤੇ ਮੌਜੂਦਾ ਸਮੇਂ ਕੈਨੇਡਾ ਰਹਿ ਰਿਹਾ ਹੈ। ਨੋਟੀਫਿਕੇਸ਼ਨ ਅਨੁਸਾਰ ਗਿੱਲ ਯੂਏਪੀਏ ਤਹਿਤ ਨਾਮਜ਼ਦ ਅਤਿਵਾਦੀ ਹਰਦੀਪ ਸਿੰਘ ਨਿੱਝਰ ਦਾ ਕਰੀਬੀ ਹੈ ਤੇ ਉਸ ਦੀ ਸ਼ਹਿ ’ਤੇ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ।  ਇਸੇ ਤਰ੍ਹਾਂ ਗਿੱਲ ਸੰਗੀਨ ਅਪਰਾਧਾਂ ਜਿਵੇਂ ਹੱਤਿਆ, ਫਿਰੌਤੀ ਤੇ ਮਿਥ ਕੇ ਹੱਤਿਆ ਆਧਾਰਿਤ ਗਤੀਵਿਧੀਆਂ ਵਿੱਚ ਸ਼ਾਮਲ ਸੀ। ਇਸ ਤੋਂ ਇਲਾਵਾ ਅਤਿਵਾਦੀਆਂ ਨੂੰ ਫੰਡਿਗ, ਸਰਹੱਦ ਪਾਰੋਂ ਵੱਡੇ ਪੱਧਰ ’ਤੇ ਨਸ਼ਾ ਤੇ ਹਥਿਆਰ ਤਸਕਰੀ ’ਚ ਸ਼ਾਮਲ ਹੈ ਤੇ ਉਸ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਹਨ ਤੇ ਉਹ ਕਈ ਕੌਮੀ ਜਾਂਚ ਏਜੰਸੀਆਂ ਨੂੰ ਲੋੜੀਂਦਾ ਹੈ।

ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਅਰਸ਼ ਗਿੱਲ ਅਤਿਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੈ ਤੇ ‘ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਦੀ ਧਾਰਾ 35 ਦੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਉਸ ਨੂੰ ਅਤਿਵਾਦੀ ਵਜੋਂ ਨਾਮਜ਼ਦ ਕੀਤਾ ਗਿਆ ਹੈ।

 

Tags: punjabi news
Previous Post

ਸਿੱਧੂ ਮੂਸੇਵਾਲਾ ਦੇ ਹੱਕ ‘ਚ MP ਮਾਨ ਦਾ ਹੋਕਾ, ਐਨਆਈਏ ਨੂੰ ਸੌਂਪੀ ਜਾਵੇ ਜਾਂਚ

Next Post

ਹੱਜ ਆਉਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਸਾਊਦੀ ਅਰਬ ਨੇ ਵੱਡਾ ਐਲਾਨ

Next Post
ਹੱਜ ਆਉਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਸਾਊਦੀ ਅਰਬ ਨੇ ਵੱਡਾ ਐਲਾਨ

ਹੱਜ ਆਉਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਸਾਊਦੀ ਅਰਬ ਨੇ ਵੱਡਾ ਐਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers