RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਗੈਂਗਸਟਰ ਤੇ ਨਸ਼ਾ ਸਮੱਗਲਰ ‘ਤੇ ਡਿੱਗੀ ਗਾਜ, ਪੰਜਾਬ DGP ਨੇ ਲਿਆ ਅਹਿਮ ਫ਼ੈਸਲਾ

ਗੈਂਗਸਟਰ ਤੇ ਨਸ਼ਾ ਸਮੱਗਲਰ ‘ਤੇ ਡਿੱਗੀ ਗਾਜ, ਪੰਜਾਬ DGP ਨੇ ਲਿਆ ਅਹਿਮ ਫ਼ੈਸਲਾ

Jass Grewal by Jass Grewal
November 17, 2022
in ਪੰਜਾਬ
0 0
0
ਗੈਂਗਸਟਰ ਤੇ ਨਸ਼ਾ ਸਮੱਗਲਰ ‘ਤੇ ਡਿੱਗੀ ਗਾਜ, ਪੰਜਾਬ DGP ਨੇ ਲਿਆ ਅਹਿਮ ਫ਼ੈਸਲਾ

ਪੰਜਾਬ ਪੁਲਸ ਨੇ ਬੀਤੇ ਦਿਨੀਂ ਜਿਸ ਤਰ੍ਹਾਂ ਸੂਬੇ ਵਿਚ ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਆਪ੍ਰੇਸ਼ਨ ਚਲਾ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਉਸ ਨੂੰ ਵੇਖਦੇ ਹੋਏ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਭਵਿੱਖ ਵਿਚ ਵੀ ਅਜਿਹੇ ਸਪੈਸ਼ਲ ਆਪ੍ਰੇਸ਼ਨ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਗੈਂਗਸਟਰ ਅਤੇ ਨਸ਼ਾਮੁਕਤ ਬਣਾਉਣ ਲਈ ਦਿੱਤੇ ਸਖ਼ਤ ਹੁਕਮਾਂ ਤੋਂ ਬਾਅਦ ਪੰਜਾਬ ਪੁਲਸ ਨੇ ਲੰਮੇ ਸਮੇਂ ਬਾਅਦ ਸਪੈਸ਼ਲ ਆਪ੍ਰੇਸ਼ਨ ਚਲਾਉਣੇ ਸ਼ੁਰੂ ਕਰ ਦਿੱਤੇ ਹਨ।

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਆਪ੍ਰੇਸ਼ਨਾਂ ਦਾ ਸਭ ਤੋਂ ਵੱਡਾ ਫਾਇਦਾ ਇਹ ਹੋ ਰਿਹਾ ਕਿ ਜਨਤਾ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਬੀਤੇ ਦਿਨੀਂ ਜਿਸ ਤਰ੍ਹਾਂ ਸਪੈਸ਼ਲ ਆਪ੍ਰੇਸ਼ਨ ਦੌਰਾਨ ਸਮਾਜ ਵਿਰੋਧੀ ਅਨਸਰਾਂ ਵਿਰੁੱਧ 97 ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ, ਉਹ ਆਪਣੇ-ਆਪ ਵਿਚ ਵੱਡੀ ਗੱਲ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਵਿਚ ਸਾਰੇ ਏ. ਡੀ. ਜੀ. ਪੀ./ਆਈ.ਜੀ. ਪੱਧਰ ਦੇ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਡੀ. ਜੀ. ਪੀ. ਇਸ ਸਪੈਸ਼ਲ ਆਪ੍ਰੇਸ਼ਨ ਦਾ ਸੰਚਾਲਨ ਕਰਨ ਲਈ ਉਹ ਖ਼ੁਦ ਲੁਧਿਆਣਾ ’ਚ ਫੀਲਡ ਵਿਚ ਉਤਰੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸਰਹੱਦ ਪਾਰ ਤੋਂ ਵੀ ਕੁਝ ਤਾਕਤਾਂ ਇੱਥੇ ਅਸਥਿਰਤਾ ਫ਼ੈਲਾਉਣ ’ਚ ਲੱਗੀਆਂ ਹੋਈਆਂ ਹਨ। ਅੱਤਵਾਦੀਆਂ ਤੇ ਗੈਂਗਸਟਰਾਂ ਨੇ ਹੱਥ ਮਿਲਾਇਆ ਹੋਇਆ ਹੈ ਅਤੇ ਉਹ ਇਕੱਠੇ ਹੋ ਕੇ ਪੰਜਾਬ ਵਾਸੀਆਂ ਵਿਚ ਡਰ ਪੈਦਾ ਕਰਨਾ ਚਾਹੁੰਦੇ ਹਨ, ਜਿਸ ਨੂੰ ਦੂਰ ਕਰਨ ਲਈ ਅਜਿਹੇ ਸਪੈਸ਼ਲ ਆਪ੍ਰੇਸ਼ਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਪੈਸ਼ਲ ਸਰਚ ਆਪ੍ਰੇਸ਼ਨਾਂ ਦਾ ਫਾਇਦਾ ਇਹ ਹੋ ਰਿਹਾ ਹੈ ਕਿ ਆਉਣ ਵਾਲੇ ਸਮੇਂ ’ਚ ਜਨਤਾ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਸ ਨੂੰ ਸੂਚਨਾ ਦੇਣ ਲਈ ਅੱਗੇ ਆਏਗੀ। ਪੰਜਾਬ ਪੁਲਸ ਨੇ ਜਨਤਾ ਦੇ ਸਹਿਯੋਗ ਨਾਲ ਅੱਤਵਾਦ ਦਾ ਖਾਤਮਾ ਕੀਤਾ ਸੀ ਅਤੇ ਹੁਣ ਜਨਤਾ ਦੇ ਸਹਿਯੋਗ ਨਾਲ ਹੀ ਗੈਂਗਸਟਰਾਂ ਤੇ ਨਸ਼ਾ ਸਮੱਗਲਰਾਂ ਦਾ ਸਫਾਇਆ ਕੀਤਾ ਜਾਵੇਗਾ।

Tags: Punjab News
Previous Post

ਕਿਸਾਨਾਂ ਦੇ ਹੱਕ ’ਚ MP ਔਜਲਾ ਨੇ ਆਵਾਜ਼ ਕੀਤੀ ਬੁਲੰਦ, ਕਹੀਆਂ ਵੱਡੀਆਂ ਗੱਲਾਂ

Next Post

ਮੁੱਖ ਮੰਤਰੀ ਮਾਨ ਤੇ ਬਿਕਰਮ ਮਜੀਠੀਆ ਆਹਮੋ-ਸਾਹਮਣੇ, ਟਵੀਟ ਕਰਕੇ ਕੀਤਾ ਵੱਡਾ ਧਮਾਕਾ

Next Post
ਮੁੱਖ ਮੰਤਰੀ ਮਾਨ ਤੇ ਬਿਕਰਮ ਮਜੀਠੀਆ ਆਹਮੋ-ਸਾਹਮਣੇ, ਟਵੀਟ ਕਰਕੇ ਕੀਤਾ ਵੱਡਾ ਧਮਾਕਾ

ਮੁੱਖ ਮੰਤਰੀ ਮਾਨ ਤੇ ਬਿਕਰਮ ਮਜੀਠੀਆ ਆਹਮੋ-ਸਾਹਮਣੇ, ਟਵੀਟ ਕਰਕੇ ਕੀਤਾ ਵੱਡਾ ਧਮਾਕਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers