ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮੁੱਖ ਸਾਜਿਸ਼ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਸੁਰੱਖਿਆ ਕਾਰਨਾਂ ਕਰਕੇ ਬਿਸ਼ਨੋਈ ਨੂੰ ਗੁਜਰਾਤ ਨੂੰ ਦਿੱਲੀ ਲਿਆਂਦਾ ਹੈ। ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਕਰੀਬ 2.30 ਵਜੇ ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਗੈਂਗਸਟਰ ਬਿਸ਼ਨੋਈ ਨੂੰ ਸ਼ਿਫਟ ਕੀਤਾ ਗਿਆ। ਇਸ ਤੋਂ ਪਹਿਲਾਂ ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿਚ ਬੰਦ ਸੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨ ਕਰਕੇ ਉਸ ਨੂੰ ਦਿੱਲੀ ਲਿਆਂਦਾ ਗਿਆ। ਪਿਛਲੇ ਦਿਨੀਂ ਜੇਲ੍ਹ ਵਿਚ ਗੈਂਗਸਟਰ ਟਿੱਲੂ ਦੀਆਂ ਹੱਤਿਆ ਤੋਂ ਬਾਅਦ ਗੈਂਗਵਾਰ ਦੇ ਖਤਰੇ ਦੇ ਮੱਦੇਨਜ਼ਰ ਲਾਰੈਂਸ ਨੂੰ ਸਭ ਤੋਂ ਸੁਰੱਖਿਅਤ ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਲਿਆਂਦਾ ਗਿਆ ਹੈ।
ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲੇ ਦੇ ਕਤਲ ਕੇਸ ਦੇ ਮੁੱਖ ਸਾਜ਼ਿਸ਼ਕਾਰਾਂ ਵਿਚੋਂ ਇਕ ਹੈ। ਉਸ ਨੂੰ ਪੰਜਾਬ ਪੁਲਿਸ ਨੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਮਾਂਡ ਉਤੇ ਲਿਆਈ ਸੀ। ਕੁਝ ਮਹੀਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਮੁੜ ਦਿੱਲੀ ਦੀ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ, ਜਿਥੋਂ ਪਿਛਲੇ ਦਿਨੀਂ ਉਸ ਨੂੰ ਗੁਜਰਾਤ ਪੁਲਿਸ ਲੈ ਕੇ ਗਈ ਸੀ। ਉਸ ਨੂੰ ਇਥੋਂ ਦੀ ਸਾਬਰਮਤੀ ਜੇਲ੍ਹ ਰੱਖਿਆ ਗਿਆ ਸੀ। ਪਰ ਦੇਰ ਰਾਤ ਉਸ ਨੂੰ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ ਹੈ।
