RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੁਨੀਆਂ

ਗ੍ਰਹਿ ਮੰਤਰਾਲੇ ਨੇ ਵਿਦੇਸ਼ਾਂ ‘ਚ ਬੈਠੇ 28 ‘Wanted’ ਗੈਂਗਸਟਰਾਂ ਦੀ ਲਿਸਟ ਕੀਤੀ ਜਾਰੀ, ਸਭ ਤੋਂ ਪਹਿਲੇ ਨੰ. ‘ਤੇ ਗੋਲਡੀ ਬਰਾੜ

ਗ੍ਰਹਿ ਮੰਤਰਾਲੇ ਨੇ ਵਿਦੇਸ਼ਾਂ ‘ਚ ਬੈਠੇ 28 ‘Wanted’ ਗੈਂਗਸਟਰਾਂ ਦੀ ਲਿਸਟ ਕੀਤੀ ਜਾਰੀ, ਸਭ ਤੋਂ ਪਹਿਲੇ ਨੰ. ‘ਤੇ ਗੋਲਡੀ ਬਰਾੜ

Jass Grewal by Jass Grewal
April 3, 2023
in ਦੁਨੀਆਂ, ਦੇਸ਼
0 0
0
ਗ੍ਰਹਿ ਮੰਤਰਾਲੇ ਨੇ ਵਿਦੇਸ਼ਾਂ ‘ਚ ਬੈਠੇ 28 ‘Wanted’ ਗੈਂਗਸਟਰਾਂ ਦੀ ਲਿਸਟ ਕੀਤੀ ਜਾਰੀ, ਸਭ ਤੋਂ ਪਹਿਲੇ ਨੰ. ‘ਤੇ ਗੋਲਡੀ ਬਰਾੜ

ਵਿਦੇਸ਼ਾਂ ‘ਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਸਖ਼ਤ ਐਕਸ਼ਨ ਲੈਂਦੇ ਹੋਏ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਬਦਨਾਮ ਅਤੇ ਖ਼ੌਫ਼ਨਾਕ ਗੈਂਗਸਟਰਾਂ ਦੀ ਲਿਸਟ ਜਾਰੀ ਕੀਤੀ ਹੈ। ਗ੍ਰਹਿ ਮੰਤਰਾਲੇ ਦੀ ਸੂਚੀ ਅਨੁਸਾਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਗੈਂਗਸਟਰਾਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਜਿਸਦੇ ਸੰਯੁਕਤ ਰਾਜ ਅਮਰੀਕਾ ਵਿੱਚ ਰਹਿਣ ਦਾ ਹੈ। ਦਸ ਦਈਏ ਕਿ ਬਰਾੜ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਪਿਛਲੇ ਸਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਕਤਲ ਦੀ ਸਾਜਿਸ਼ ਰਚੀ ਸੀ। ਜਾਣਕਾਰੀ ਅਨੁਸਾਰ, ਉਸ ਦੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸੰਚਾਲਕ ਲਖਬੀਰ ਸਿੰਘ ਉਰਫ਼ ਲੰਡਾ ਨਾਲ ਸਿੱਧੇ ਸਬੰਧ ਪਾਏ ਗਏ ਹਨ ਜੋ ਮੋਹਾਲੀ ਅਤੇ ਤਰਨਤਾਰਨ ਵਿੱਚ ਆਰਪੀਜੀ ਹਮਲਿਆਂ ਦਾ ਮੁਲਜ਼ਮ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਾਰੀ ਲਿਸਟ ਵਿੱਚ 28 ‘Wanted’ ਗੈਂਗਸਟਰ ਸ਼ਾਮਲ ਹਨ, ਜਿਨ੍ਹਾਂ ‘ਤੇ ਫਿਰੌਤੀ, ਕਤਲ ਆਦਿ ਦੇ ਕੇਸ ਦਰਜ ਹਨ।

ਟਾਰਗੈੱਟ ਕਿਲਿੰਗ ਦਾ ਮੁਲਜ਼ਮ ਅਮਰੀਕਾ ’ਚ ਸੂਚੀ ’ਚ ਸ਼ਾਮਲ ਇਕ ਹੋਰ ਗੈਂਗਸਟਰ ਅਨਮੋਲ ਬਿਸ਼ਨੋਈ ਉਰਫ ਸੂਰਜ ਹੈ, ਜਿਸ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਵੀ ਚਾਰਜਸ਼ੀਟ ਕੀਤਾ ਹੈ। ਕਿਹਾ ਜਾਂਦਾ ਹੈ ਕਿ ਉਹ ਅਮਰੀਕਾ ’ਚ ਲੁਕਿਆ ਹੋਇਆ ਹੈ। ਉਸ ’ਤੇ ਭਾਰਤ ’ਚ ਅੱਤਵਾਦ ਫੈਲਾਉਣ ਅਤੇ ਪ੍ਰਸਿੱਧ ਸਮਾਜਿਕ ਅਤੇ ਧਾਰਮਿਕ ਨੇਤਾਵਾਂ, ਫਿਲਮੀ ਸਿਤਾਰਿਆਂ, ਗਾਇਕਾਂ ਅਤੇ ਵਪਾਰੀਆਂ ਦੀ ਟਾਰਗੈੱਟ ਕਿਲਿੰਗ ਨੂੰ ਅੰਜਾਮ ਦੇਣ ਲਈ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਗਿਆ ਹੈ। ਐੱਨ. ਆਈ. ਏ. ਮੁਤਾਬਕ ਪਾਕਿਸਤਾਨ ਨਾਲ ਸਬੰਧਾਂ ਤੋਂ ਇਲਾਵਾ ਉਸ ’ਤੇ ਕੈਨੇਡਾ, ਨੇਪਾਲ ਅਤੇ ਹੋਰ ਦੇਸ਼ਾਂ ’ਚ ਸਥਿਤ ਖਾਲਿਸਤਾਨ ਸਮਰਥਕ ਤੱਤਾਂ ਦੇ ਸੰਪਰਕ ’ਚ ਹੋਣ ਦਾ ਵੀ ਦੋਸ਼ ਹੈ।

ਹੋਰ ਖ਼ਤਰਨਾਕ ਗੈਂਗਸਟਰਾਂ ’ਚ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਸਚਿਨ ਥਾਪਨ, ਗੁਰਜੰਟ ਸਿੰਘ ਉਰਫ ਜੰਟਾ, ਰੋਮੀ ਹਾਂਗਕਾਂਗ ਅਤੇ ਹੋਰ ਸ਼ਾਮਲ ਹਨ। ਸੂਚੀ ’ਚ ਸ਼ਾਮਲ ਗੈਂਗਸਟਰਾਂ ’ਚ ਗੌਰਵ ਪਟਿਆਲ ਉਰਫ ਲੱਕੀ ਪਟਿਆਲ ਵੀ ਸ਼ਾਮਲ ਹੈ, ਜਿਸ ਦੇ ਟਿਕਾਣਿਆਂ ’ਤੇ ਪਿਛਲੇ ਸਾਲ ਐੱਨ. ਆਈ. ਏ. ਨੇ ਹਥਿਆਰਾਂ ਦੀ ਸਮੱਗਲਿੰਗ ਅਤੇ ਨਾਰਕੋ ਅੱਤਵਾਦ, ਟਾਰਗੈੱਟ ਕਿਲਿੰਗ, ਜਬਰਨ ਵਸੂਲੀ, ਅਗਵਾਹ ਅਤੇ ਹੋਰ ਅਪਰਾਧਿਕ ਅਤੇ ਅੱਤਵਾਦੀ ਗਤੀਵਿਧੀਆਂ ਲਈ ਛਾਪਾ ਮਾਰਿਆ ਸੀ।

Previous Post

ਅੱਜ ਮੂਸਾ ਪਿੰਡ ਜਾਣਗੇ ਨਵਜੋਤ ਸਿੱਧੂ, ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Next Post

ਮਾਨ ਸਰਕਾਰ ਦੀ ਪਹਿਲਕਦਮੀ, ਸੂਬੇ ‘ਚ ਜਲਦ ਸ਼ੁਰੂ ਹੋਵੇਗੀ ‘ਸੀ.ਐਮ. ਦੀ ਯੋਗਸ਼ਾਲਾ’

Next Post
ਮਾਨ ਸਰਕਾਰ ਦੀ ਪਹਿਲਕਦਮੀ, ਸੂਬੇ ‘ਚ ਜਲਦ ਸ਼ੁਰੂ ਹੋਵੇਗੀ ‘ਸੀ.ਐਮ. ਦੀ ਯੋਗਸ਼ਾਲਾ’

ਮਾਨ ਸਰਕਾਰ ਦੀ ਪਹਿਲਕਦਮੀ, ਸੂਬੇ ‘ਚ ਜਲਦ ਸ਼ੁਰੂ ਹੋਵੇਗੀ 'ਸੀ.ਐਮ. ਦੀ ਯੋਗਸ਼ਾਲਾ'

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers