ਹੁਣ 14.2 ਕਿਲੋ ਦੇ ਘਰੇਲੂ ਐਲ.ਪੀ.ਜੀ. ਸਿਲੰਡਰ ਲਈ ਤੁਹਾਨੂੰ 50 ਰੁਪਏ ਹੋਰ ਦੇਣੇ ਪੈਣਗੇ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਇਸ ਦੇ ਨਾਲ ਹੀ ਪੰਜ ਕਿਲੋ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ 8.50 ਰੁਪਏ ਦੀ ਕਮੀ ਕੀਤੀ ਹੈ।
