RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਅੱਜ 11 ਵਜੇ ਚੁੱਕਣਗੇ ਸਹੁੰ |

ਰਾਜਪਾਲ ਕੋਲ ਦਾਅਵਾ ਪੇਸ਼ ,ਸੁਖਜਿੰਦਰ ਸਿੰਘ ਰੰਧਾਵਾ ਤੇ ਬ੍ਰਹਮ ਮਹਿੰਦਰਾ ਨੂੰ ਉੱਪ ਮੁੱਖ ਮੰਤਰੀ ਬਣਾਉਣ ਦੀ ਸੰਭਾਵਨਾ

Jass Grewal by Jass Grewal
September 20, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਚਰਨਜੀਤ ਸਿੰਘ ਚੰਨੀ ਦੀ ਚੋਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਕੀਤੀ ਗਈ ਹੈ, ਉਹ ਕੱਲ੍ਹ 11 ਵਜੇ ਅਹੁਦੇ ਦੀ ਸਹੁੰ ਚੁੱਕਣਗੇ | ਸੁਖਜਿੰਦਰ ਸਿੰਘ ਰੰਧਾਵਾ ਅਤੇ ਬ੍ਰਹਮ ਮਹਿੰਦਰਾ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ ਦੀ ਸੰਭਾਵਨਾ ਹੈ | ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਵਲੋਂ ਇਕ ਦਲਿਤ ਚਿਹਰੇ ਦੀ ਮੁੱਖ ਮੰਤਰੀ ਵਜੋਂ ਚੋਣ ਕਰਕੇ ਵਿਰੋਧੀ ਧਿਰਾਂ ਨੂੰ ਹੈਰਾਨ ਕਰਨ ਵਾਲੀ ਕਾਰਵਾਈ ਕੀਤੀ ਹੈ | ਕਾਂਗਰਸ ਹਾਈਕਮਾਨ ਵਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਕਾਂਗਰਸ ‘ਚ ਚੱਲੇ 24 ਘੰਟਿਆਂ ਦੇ ਘਮਾਸਾਨ ਤੋਂ ਬਾਅਦ ਚੰਨੀ ਦੇ ਨਾਂਅ ਦਾ ਐਲਾਨ ਕੀਤਾ, ਜਦੋਂਕਿ ਦੇਰ ਸ਼ਾਮ ਚਰਨਜੀਤ ਸਿੰਘ ਚੰਨੀ ਨਾਲ ਰਾਜਪਾਲ ਪੰਜਾਬ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ | ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਨਿਚਰਵਾਰ ਨੂੰ ਆਪਣੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਅਧਿਕਾਰ ਦਿੱਤੇ ਗਏ ਸਨ | ਪਾਰਟੀ ਹਾਈਕਮਾਨ ਵਲੋਂ ਪਹਿਲਾਂ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਨਾਂਅ ਨਵੇਂ ਮੁੱਖ ਮੰਤਰੀ ਵਜੋਂ ਪੇਸ਼ ਕਰਨਾ ਚਾਹਿਆ ਪਰ ਇਸ ਦਾ ਕੁਝ ਮੰਤਰੀਆਂ ਤੇ ਵਿਧਾਇਕਾਂ ਵਲੋਂ ਇਹ ਕਹਿ ਕੇ ਵਿਰੋਧ ਕੀਤਾ ਗਿਆ ਕਿ ਦੇਸ਼ ਦਾ ਇਕੋ ਸੂਬਾ ਪੰਜਾਬ ਹੈ, ਜਿਥੇ ਪਗੜੀ ਧਾਰੀ ਮੁੱਖ ਮੰਤਰੀ ਬਣ ਸਕਦਾ ਹੈ ਤੇ ਇਸ ਰਵਾਇਤ ਨੂੰ ਖ਼ਤਮ ਨਾ ਕੀਤਾ ਜਾਵੇ | ਇਸ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੁੱਖ ਮੰਤਰੀ ਦੀ ਦੌੜ ਵਿਚ ਕੁੱਦ ਪਏ ਪਰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਨੇ ਵੀ ਆਪਣਾ ਦਾਅਵਾ ਪੇਸ਼ ਕਰ ਦਿੱਤਾ | ਪਾਰਟੀ ਹਾਈਕਮਾਨ ਵਲੋਂ ਆਖ਼ਰ ਇਕ ਦਲਿਤ ਮੁੱਖ ਮੰਤਰੀ ਦੇਣ ਦਾ ਫ਼ੈਸਲਾ ਲੈਂਦਿਆਂ ਚੰਨੀ ਦੇ ਨਾਂਅ ‘ਤੇ ਮੋਹਰ ਲਗਾ ਦਿੱਤੀ, ਜਦੋਂਕਿ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਦੀ ਚੋਣ ਨਾਲ ਸਹਿਮਤ ਦੱਸੇ ਜਾ ਰਹੇ ਹਨ |
ਚੰਨੀ, ਜੋ ਕੈਪਟਨ ਸਰਕਾਰ ਵਿਚ ਤਕਨੀਕੀ ਸਿੱਖਿਆ ਤੇ ਸਨਅਤੀ ਸਿਖਲਾਈ ਦੇ ਮੰਤਰੀ ਸਨ, ਸਾਲ 2015-2016 ਦੌਰਾਨ ਵਿਧਾਨ ਸਭਾ ‘ਚ ਕਾਂਗਰਸ ਵਲੋਂ ਵਿਰੋਧੀ ਧਿਰ ਦੇ ਆਗੂ ਵੀ ਰਹਿ ਚੁੱਕੇ ਹਨ | ਦਲਿਤਾਂ ਦੇ ਹੱਕਾਂ ਨੂੰ ਲੈ ਕੇ ਉਹ ਲਗਾਤਾਰ ਸੰਘਰਸ਼ ਕਰਦੇ ਰਹੇ ਤੇ ਸਰਕਾਰ ਵਿਚ ਹੁੰਦਿਆਂ ਵੀ ਦਲਿਤਾਂ ਨਾਲ ਸਬੰਧਿਤ ਕਈ ਅਹਿਮ ਫ਼ੈਸਲੇ ਉਨ੍ਹਾਂ ਕਾਰਨ ਹੋਏ | ਰਾਜਪਾਲ ਨੂੰ ਪੇਸ਼ ਕੀਤੇ ਗਏ ਦਾਅਵੇ ਦੌਰਾਨ ਚਰਨਜੀਤ ਸਿੰਘ ਚੰਨੀ ਨਾਲ ਹਰੀਸ਼ ਰਾਵਤ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸੁਖਜਿੰਦਰ ਸਿੰਘ ਰੰਧਾਵਾ, ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ ਆਦਿ ਵੀ ਸ਼ਾਮਿਲ ਸਨ | ਚੰਨੀ ਮੁੱਖ ਮੰਤਰੀ ਵਜੋਂ 20 ਸਤੰਬਰ ਨੂੰ ਸਵੇਰੇ 11 ਵਜੇ ਸਹੁੰ ਚੁੱਕਣਗੇ ਪਰ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਇਹ ਸਮਾਗਮ ਬਹੁਤ ਸੀਮਤ ਰੱਖਿਆ ਜਾਵੇਗਾ ਤੇ ਰਾਜਭਵਨ ਵਲੋਂ ਕੇਵਲ 40 ਵਿਅਕਤੀਆਂ ਦੇ ਦਾਖ਼ਲੇ ਲਈ ਇਜਾਜ਼ਤ ਦਿੱਤੀ ਜਾਵੇਗੀ | ਇਥੋਂ ਤੱਕ ਕਿ ਮੀਡੀਆ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ | ਦਾਖ਼ਲ ਹੋਣ ਵਾਲੇ 40 ਵਿਅਕਤੀਆਂ ਦੀ ਸੂਚੀ ਵੀ ਕਾਂਗਰਸ ਵਲੋਂ ਦਿੱਤੀ ਜਾਵੇਗੀ | ਅੱਜ ਵੀ ਕੇਵਲ 7 ਲੋਕਾਂ ਨੂੰ ਚੰਨੀ ਨਾਲ ਰਾਜ ਭਵਨ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਗਈ, ਜਦੋਂਕਿ ਬਹੁਤ ਸਾਰੇ ਵਿਧਾਇਕ ਵੀ ਗੇਟ ‘ਤੇ ਹੀ ਸੁਰੱਖਿਆ ਅਮਲੇ ਨਾਲ ਝਗੜਦੇ ਰਹੇ ਤੇ ਅੰਦਰ ਦਾਖ਼ਲ ਨਹੀਂ ਹੋ ਸਕੇ |
ਕੁਝ ਮੰਤਰੀ ਵੀ ਚੁੱਕ ਸਕਦੇ ਹਨ ਸਹੁੰ
ਕੱਲ੍ਹ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕਿੰਨੇ ਮੰਤਰੀ ਸਹੁੰ ਚੁੱਕਣਗੇ, ਇਸ ਸਬੰਧ ‘ਚ ਸਥਿਤੀ ਸਪਸ਼ਟ ਨਹੀਂ ਹੈ, ਕਿਉਂਕਿ ਪਾਰਟੀ ਹਾਈਕਮਾਨ ਵਲੋਂ ਨਵੇਂ ਸਹੁੰ ਚੁੱਕਣ ਵਾਲੇ ਮੰਤਰੀਆਂ ਦੀ ਸੂਚੀ ਨੂੰ ਅਜੇ ਅੰਤਿਮ ਰੂਪ ਦਿੱਤਾ ਜਾਣਾ ਹੈ | ਕਾਂਗਰਸ ਸੂਤਰਾਂ ਨੇ ਅੱਜ ਇਥੇ ਦੱਸਿਆ ਕਿ ਜ਼ਰੂਰੀ ਨਹੀਂ ਕਿ ਮੌਜੂਦਾ ਸਾਰੇ ਮੰਤਰੀਆਂ ਨੂੰ ਦੁਬਾਰਾ ਮੰਤਰੀ ਬਣਾਇਆ ਜਾਵੇ | ਇਹ ਵੀ ਪਤਾ ਲੱਗਾ ਹੈ ਕਿ ਹਾਈਕਮਾਨ ਮੁੱਖ ਮੰਤਰੀ ਨਾਲ ਇਕ ਤੋਂ ਵੱਧ ਉੱਪ ਮੁੱਖ ਮੰਤਰੀ ਵੀ ਬਣਾ ਸਕਦੀ ਹੈ | ਇਸ ਮੰਤਵ ਲਈ ਸ੍ਰੀ ਬ੍ਰਹਮ ਮਹਿੰਦਰਾ ਤੇ ਸ: ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ ਦੀ ਵੀ ਚਰਚਾ ਹੈ | ਸੰਭਵ ਹੈ ਕਿ ਕੁਝ ਮੰਤਰੀਆਂ ਨੂੰ ਬਾਅਦ ਵਿਚ ਸਹੁੰ ਚੁਕਾਈ ਜਾਵੇ, ਲੇਕਿਨ ਕਾਂਗਰਸ ਸੂਤਰਾਂ ਦਾ ਦੱਸਣਾ ਹੈ ਕਿ 21 ਸਤੰਬਰ ਤੋਂ ਸ਼ਰਾਧ ਸ਼ੁਰੂ ਹੋ ਰਹੇ ਹਨ, ਜਿਸ ਕਾਰਨ ਇਹ ਕੰਮ ਕਾਫ਼ੀ ਦਿਨ ਅੱਗੇ ਪੈਣ ਕਾਰਨ ਬਹੁਤੇ ਮੰਤਰੀਆਂ ਨੂੰ ਕੱਲ੍ਹ ਹੀ ਸਹੁੰ ਚੁਕਾਈ ਜਾਵੇਗੀ |
ਕੈਪਟਨ ਵਲੋਂ ਚੰਨੀ ਨੂੰ ਵਧਾਈ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਚੰਨੀ ਨੂੰ ਆਪਣੀ ਸ਼ੁਭਇੱਛਾਵਾਂ ਦਿੰਦਿਆਂ ਕਿਹਾ ਕਿ ਮੈਨੂੰ ਆਸ ਹੈ ਕਿ ਉਹ ਸਰਹੱਦੀ ਸੂਬੇ ਦੇ ਲੋਕਾਂ ਨੂੰ ਸਰਹੱਦ ਪਾਰ ਤੋਂ ਪੈਦਾ ਸੁਰੱਖਿਆ ਖ਼ਤਰਿਆਂ ਤੋਂ ਬਚਾਅ ਕੇ ਰੱਖ ਸਕਣਗੇ |
ਚੰਨੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ-ਰਾਹੁਲ
ਨਵੀਂ ਦਿੱਲੀ, (ਏਜੰਸੀ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਚੁਣੇ ਜਾਣ ‘ਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਚੰਨੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ | ਸਾਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੇ ਕਰਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਦਾ ਵਿਸ਼ਵਾਸ਼ ਬਹੁਤ ਮਹੱਤਵਪੂਰਨ ਹੈ |

Previous Post

19 ਸਤੰਬਰ ਨੂੰ ਮੋਹਾਲੀ ‘ਚ ਹੋਵੇਗੀ ਕਿਸਾਨ ਮਹਾਪੰਚਾਇਤ, ਸੋਨੀਆ ਮਾਨ ਨੇ ਕੀਤਾ ਐਲਾਨ |

Next Post

ਕਿਰਸਾਨੀ ਦੀ ਰਾਖੀ ਲਈ ਦਿੱਲੀ ਬਾਰਡਰ ‘ਤੇ ਧਰਨੇ ਵਾਲੀ ਥਾਂ ‘ਤੇ ਨਤਮਸਤਕ ਹੋਣ ਜਾਵਾਂਗਾ- ਚਰਨਜੀਤ ਸਿੰਘ ਚੰਨੀ

Next Post
ਕਿਰਸਾਨੀ ਦੀ ਰਾਖੀ ਲਈ ਦਿੱਲੀ ਬਾਰਡਰ ‘ਤੇ ਧਰਨੇ ਵਾਲੀ ਥਾਂ ‘ਤੇ ਨਤਮਸਤਕ ਹੋਣ ਜਾਵਾਂਗਾ- ਚਰਨਜੀਤ ਸਿੰਘ ਚੰਨੀ

ਕਿਰਸਾਨੀ ਦੀ ਰਾਖੀ ਲਈ ਦਿੱਲੀ ਬਾਰਡਰ 'ਤੇ ਧਰਨੇ ਵਾਲੀ ਥਾਂ 'ਤੇ ਨਤਮਸਤਕ ਹੋਣ ਜਾਵਾਂਗਾ- ਚਰਨਜੀਤ ਸਿੰਘ ਚੰਨੀ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers