RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਚੋਣਾਂ ਤੋਂ ਪਹਿਲਾਂ ਭਿਆਨਕ ਇਲਜ਼ਾਮਾ ‘ਚ ਘਿਰੀ ਭਾਜਪਾ, ਕੇਜਰੀਵਾਲ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਲੱਗਿਆ ਦੋਸ਼

ਚੋਣਾਂ ਤੋਂ ਪਹਿਲਾਂ ਭਿਆਨਕ ਇਲਜ਼ਾਮਾ 'ਚ ਘਿਰੀ ਭਾਜਪਾ, ਕੇਜਰੀਵਾਲ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਲੱਗਿਆ ਦੋਸ਼

Jass Grewal by Jass Grewal
November 25, 2022
in ਦੇਸ਼, ਰਾਜਨੀਤੀ
Reading Time: 1 min read
0 0
0

ਸ਼ੁੱਕਰਵਾਰ ਯਾਨੀ ਅੱਜ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਬਿਆਨ ਜਾਰੀ ਕਰਦੇ ਹੋਏ ਭਾਜਪਾ ’ਤੇ ਗੁਜਰਾਤ ਅਤੇ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਚੋਣਾਂ ‘ਚ ਹਾਰ ਦੇ ਡਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਸਿਸੋਦੀਆ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਇਸ ਮਾਮਲੇ ‘ਚ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕਰਨਗੇ। ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਦੋਸ਼ ਲਾਇਆ ਕਿ ਵੀਰਵਾਰ ਨੂੰ ਭਾਜਪਾ ਆਗੂ ਮਨੋਜ ਤਿਵਾੜੀ ਵੱਲੋਂ ਕੇਜਰੀਵਾਲ ਵਿਰੁੱਧ ਜਿਸ ਤਰ੍ਹਾਂ ਦੀ ਭਾਸ਼ਾ ਵਰਤੀ ਗਈ, ਉਹ ‘ਖੁੱਲ੍ਹੀ ਧਮਕੀ’ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਕ ਟਵੀਟ ਜਾਰੀ ਕਰਕੇ ਵੀ ਆਪਣੇ ਬਿਆਨ ਸਾਰਿਆ ਸਾਹਮਣੇ ਰੱਖਿਆ ਹੈ। ਉਨ੍ਹਾਂ ਟਵੀਟ ਵਿਚ ਲਿਖਿਆ, ‘ਭਾਜਪਾ MCD ਅਤੇ ਗੁਜਰਾਤ ਚੋਣਾਂ ‘ਚ ਹਾਰ ਦੇ ਡਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੀ ਹੈ। ਸਿਸੋਦੀਆ ਦਾ ਇਹ ਬਿਆਨ ਉਦੋਂ ਆਇਆ ਜਦੋਂ ਭਾਜਪਾ ਸੰਸਦ ਮਨੋਜ ਤਿਵਾਰੀ ਨੇ ‘ਆਪ’ ਅਤੇ ਕੇਜਰੀਵਾਲ ਬਾਰੇ ਟਵੀਟ ਕੀਤਾ। ਤਿਵਾੜੀ ਨੇ ਕਿਹਾ ਕਿ ‘ਆਪ’ ਵਰਕਰ ਅਤੇ ਜਨਤਾ ਕੇਜਰੀਵਾਲ ਤੋਂ ਨਾਰਾਜ਼ ਹੈ।

ਸਿਸੋਦੀਆ ਨੇ ਕਿਹਾ,”ਉਨ੍ਹਾਂ (ਮਨੋਜ ਤਿਵਾੜੀ) ਦੀ ਭਾਸ਼ਾ ਅਰਵਿੰਦ ਕੇਜਰੀਵਾਲ ਦੇ ਕਤਲ ਲਈ ਰਚੀ ਜਾ ਰਹੀ ਸਾਜਿਸ਼ ਵੱਲ ਇਸ਼ਾਰਾ ਕਰਦੀ ਹੈ। ਅਸੀਂ ਇਸ ਧਮਕ ਲਈ ਮਨੋਜ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਵੀ ਮੰਗ ਕਰਦੇ ਹਨ।” ਤਿਵਾੜੀ ਨੇ ਇਨ੍ਹਾਂ ਦੋਸ਼ਾਂ ਦੇ ਜਵਾਬ ‘ਚ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੇ ਇਸ ਦੋਸ਼ ਨੂੰ ਖਾਰਜ ਕੀਤਾ ਕਿ ਉਨ੍ਹਾਂ ਦੀ ਪਾਰਟੀ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਰਚ ਰਹੀ ਹੈ। ਸਿਸੋਦੀਆ ਨੇ ਵੀਰਵਾਰ ਨੂੰ ਦੋਸ਼ ਲਗਾਇਆ ਸੀ ਕਿ ਭਾਜਪਾ ਨੇ ਗੁਜਰਾਤ ਅਤੇ ਐੱਮ.ਸੀ.ਡੀ. ਚੋਣਾਂ ‘ਚ ਹਾਰ ਦੇ ਡਰ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਹੈ ਅਤੇ ਦਿੱਲੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਇਸ ‘ਚ ਸ਼ਾਮਲ ਹਨ।

Tags: Delhi NewsManish SisodiaNational News
Previous Post

‘ਆਪ’ ਸਰਕਾਰ ਦੇ ਨਿਸ਼ਾਨੇ ‘ਤੇ ਸਾਬਕਾ ਉਪ ਮੁੱਖ ਮੰਤਰੀ OP Soni, ਵਿਜੀਲੈਂਸ ਨੇ ਕਰਤੀ ਵੱਡੀ ਕਾਰਵਾਈ

Next Post

ਸਭ ਫੜੇ ਜਾਣਗੇ! ਗੰਨ ਕਲਚਰ ‘ਤੇ ਪੁਲਿਸ ਦਾ ਹੁਣ ਤੱਕ ਦਾ ਵੱਡਾ ਐਕਸ਼ਨ, 10 ਸਾਲਾਂ ਬੱਚੇ ‘ਤੇ FIR ਦਰਜ

Next Post
ਸਭ ਫੜੇ ਜਾਣਗੇ! ਗੰਨ ਕਲਚਰ ‘ਤੇ ਪੁਲਿਸ ਦਾ ਹੁਣ ਤੱਕ ਦਾ ਵੱਡਾ ਐਕਸ਼ਨ, 10 ਸਾਲਾਂ ਬੱਚੇ ‘ਤੇ FIR ਦਰਜ

ਸਭ ਫੜੇ ਜਾਣਗੇ! ਗੰਨ ਕਲਚਰ ‘ਤੇ ਪੁਲਿਸ ਦਾ ਹੁਣ ਤੱਕ ਦਾ ਵੱਡਾ ਐਕਸ਼ਨ, 10 ਸਾਲਾਂ ਬੱਚੇ ‘ਤੇ FIR ਦਰਜ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers