ਚੋਣ ਕਮਿਸ਼ਨ ਦੀ ਟੀਮ ਚੋਣਾਂ ਵਾਲੇ ਰਾਜਾਂ ‘ਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਪਣੇ ਦੌਰਿਆਂ ਦੀ ਸ਼ੁਰੂਆਤ ਬੁੱਧਵਾਰ ਤੋਂ ਪੰਜਾਬ ਦੀ ਫੇਰੀ ਨਾਲ ਕਰੇਗੀ | ਅਗਲੇ ਸਾਲ ਦੇ ਸ਼ੁਰੂ ‘ਚ ਵਿਧਾਨ ਸਭਾ ਚੋਣਾਂ ਵਾਲੇ ਕਿਸੇ ਰਾਜ ‘ਚ ਕਮਿਸ਼ਨ ਦਾ ਇਹ ਪਹਿਲਾ ਦੌਰਾ ਹੋਵੇਗਾ | ਇਹ ਵੀ ਪਤਾ ਲੱਗਾ ਹੈ ਕਿ ਚੋਣ ਕਮਿਸ਼ਨ ਜਨਵਰੀ ‘ਚ ਕਿਸੇ ਸਮੇਂ ਵੀ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਅਤੇ ਗੋਆ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ |
