ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਪੁੱਜ ਗਏ ਹਨ। ਸਵੇਰੇ ਤਕਰੀਬਨ 12 ਵਜੇ ਉਹਨਾਂ ਦਾ ਹੈਲੀਕਾਪਟਰ ਇਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਨੇੜਲੇ ਹੈਲੀਪੈਡ ’ਤੇ ਉਤਰਿਆ ਜਿਥੋਂ ਉਹ ਮੁੱਖ ਮੰਤਰੀ ਨੂੰ ਮਿਲਣ ਲਈ ਰਵਾਨਾ ਹੋਏ।
Congress General Secretary in-charge of Punjab Congress, Harish Rawat arrives at Chandigarh pic.twitter.com/G3jLbvCg5H
— ANI (@ANI) July 17, 2021
ਇਸ ਸਿਸਵਾ ਫਾਰਮ ਵਾਲੀ ਮੁਲਾਕਾਤ ਤੋਂ ਬਾਅਦ ਕੋਈ ਵੱਡਾ ਫ਼ੈਸਲਾ ਆ ਸਕਦਾ ਹੈ | ਕਾਂਗਰਸ ਦੇ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਦੇ ਖਤਮ ਹੋਣ ਦਾ ਸਮਾਂ ਨੇੜੇ ਆ ਰਿਹਾ ਹੈ |ਇਸ ਤੋਂ ਪਹਿਲਾ ਨਵਜੋਤ ਸਿੱਧੂ ਨਾਲ ਬੀਤੇ ਦਿਨ ਹਰੀਸ਼ ਰਾਵਤ ਮੁਲਾਕਾਤ ਕਰ ਚੁੱਕੇ ਹਨ ਅਤੇ ਅੱਜ ਕੈਪਟਨ ਨਾਲ ਮੁਲਾਕਾਤ ਕਰਨ ਪਹੁੰਚੇ ਹਨ |
