RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਚੰਡੀਗੜ ‘ਚ ਤੇਜ਼ ਰਫ਼ਤਾਰ ਥਾਰ ਦਾ ਸ਼ਿਕਾਰ ਹੋਈ ਲੜਕੀ, ਅਵਾਰਾ ਕੁੱਤਿਆਂ ਨੂੰ ਖਿਲਾ ਰਹੀ ਸੀ ਖਾਣਾ

ਚੰਡੀਗੜ 'ਚ ਤੇਜ਼ ਰਫ਼ਤਾਰ ਥਾਰ ਦਾ ਸ਼ਿਕਾਰ ਹੋਈ ਲੜਕੀ, ਅਵਾਰਾ ਕੁੱਤਿਆਂ ਨੂੰ ਖਿਲਾ ਰਹੀ ਸੀ ਖਾਣਾ

Jass Grewal by Jass Grewal
January 16, 2023
in ਚੰਡੀਗੜ੍ਹ
Reading Time: 1 min read
0 0
0

ਚੰਡੀਗੜ੍ਹ ‘ਚੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।  ਅਵਾਰਾ ਕੁੱਤਿਆਂ ਨੂੰ ਖਾਣਾ ਖਿਲਾ ਰਹੀ ਇਕ ਕੁੜੀ ‘ਤੇ ਤੇਜ਼ ਰਫ਼ਤਾਰ ਥਾਰ ਚੜ੍ਹ ਗਈ। ਇਸ ਘਟਨਾ ਦੌਰਾਨ ਕੁੜੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ‘ਚ ਕੈਦ ਹੋ ਗਈ।  ਇਸ ਘਟਨਾ ਤੋਂ ਬਾਅਦ ਕਾਰ ਚਾਲਕ ਫ਼ਰਾਰ ਹੋ ਗਿਆ ਹੈ। ਲੜਕੀ ਦੇ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ।   ਪ੍ਰਾਪਤ ਜਾਣਕਾਰੀ ਮੁਤਾਬਕ ਫਰਨੀਚਰ ਮਾਰਿਕਟ ਕਿਨਾਰੇ ਤੇਜਸਵਿਤਾ ਕੌਸ਼ਲ (25) ਨਾਂ ਦੀ ਕੁੜੀ ਫੁੱਟਪਾਥ ਦੇ ਕਿਨਾਰੇ ਅਵਾਰਾ ਕੁੱਤਿਆਂ ਨੂੰ ਖਾਣਾ ਖਿਲਾ ਰਹੀ ਸੀ। ਇਸੇ ਦੌਰਾਨ ਮੋਹਾਲੀ ਵੱਲੋਂ ਗਲਤ ਸਾਈਡ ਤੋਂ ਆ ਰਹੀ ਥਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਥਾਰ ਦਾ ਟਾਇਰ ਉਸ ਉੱਪਰ ਚੜ੍ਹ ਗਿਆ।

ਇਸ ਤੋਂ ਤੁਰੰਤ ਬਾਅਦ ਕੁੜੀ ਨੂੰ ਜੀ. ਐੱਮ. ਐੱਸ. ਐੱਚ.-16 ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੇ ਉਸ ਦੇ ਸਿਰ ਦੇ ਦੋਵੇਂ ਪਾਸੇ ਟਾਂਕੇ ਲੱਗੇ ਹਨ। ਕੁੜੀ ਨੂੰ ਹੋਸ਼ ਆ ਗਿਆ ਹੈ ਅਤੇ ਘਰਵਾਲਿਆਂ ਦੇ ਮੁਤਾਬਕ ਉਹ ਗੱਲ ਕਰ ਰਹੀ ਹੈ ਅਤੇ ਠੀਕ ਹੈ। ਇਸ ਮਾਮਲੇ ‘ਚ ਸੈਕਟਰ-61 ਦੀ ਪੁਲਸ ਨੇ ਡੀ. ਡੀ. ਆਰ. ਦਰਜ ਕੀਤੀ ਸੀ। ਹਾਦਸੇ ਦੀ ਫੁਟੇਜ ਵੀ ਜ਼ਖਮੀ ਕੁੜੀ ਦੇ ਪਿਤਾ ਓਜਸਵੀ ਕੌਸ਼ਲ ਨੇ ਕਢਵਾਈ ਸੀ। ਟੱਕਰ ਮਾਰਨ ਤੋਂ ਬਾਅਦ ਥਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਜ਼ਖਮੀ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ ਆਰਕੀਟੈਕਟ ‘ਚ ਗ੍ਰੇਜੂਏਟ ਹੈ ਅਤੇ ਅਜੇ ਯੂ. ਪੀ. ਐੱਸ. ਸੀ. ਪ੍ਰੀਖਿਆ ਦੀ ਤਿਆਰੀ ਕਰ ਰਹੀ ਹੈ।

ਉਹ ਰੋਜ਼ ਰਾਤ ਦੇ ਸਮੇਂ ਆਪਣੀ ਮਾਂ ਨਾਲ ਫਰਨੀਚਰ ਮਾਰਕਿਟ ‘ਚ ਅਵਾਰਾ ਕੁੱਤਿਆਂ ਨੂੰ ਖਾਣਾ ਖਿਲਾਉਣ ਜਾਂਦੀ ਸੀ। ਰੋਜ਼ਾਨਾ ਦੀ ਤਰ੍ਹਾਂ ਹਾਦਸੇ ਵਾਲੇ ਦਿਨ ਵੀ ਉਹ ਕੁੱਤਿਆਂ ਨੂੰ ਖਾਣਾ ਖਿਲਾਉਣ ਗਈ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਥਾਰ ਉਸ ‘ਤੇ ਚੜ੍ਹ ਗਈ, ਜਿਸ ਨੂੰ ਦੇਖ ਕੇ ਮਾਂ ਦੀਆਂ ਚੀਕਾਂ ਨਿਕਲ ਗਈਆਂ ਅਤੇ ਉਹ ਮਦਦ ਲਈ ਰੌਲਾ ਪਾਉਣ ਲੱਗੀ। ਜਦੋਂ ਕਿਸੇ ਰਾਹਗੀਰ ਨੇ ਉਸ ਦੀ ਮਦਦ ਨਾ ਕੀਤੀ ਤਾਂ ਉਸ ਨੇ ਸਭ ਤੋਂ ਪਹਿਲਾਂ ਪੁਲਸ ਨੂੰ ਸੂਚਿਤ ਕੀਤਾ ਅਤੇ ਫਿਰ ਆਪਣੇ ਪਤੀ ਨੂੰ ਮੌਕੇ ‘ਤੇ ਸੱਦਿਆ।

 

Tags: Car AccidentChandigarhChandigarh Newspunjabi news
Previous Post

ਗਣਤੰਤਰ ਦਿਵਸ ਮੌਕੇ ਹੋ ਸਕਦਾ ਅੱਤਵਾਦੀ ਹਮਲਾ? ਸੁਰੱਖਿਆ ਏਜੰਸੀਆਂ ਦਾ ਅਲਰਟ

Next Post

“ਲੋਕ ਪੱਖੀ ਮੁੱਦਿਆਂ ਨੂੰ ਲੈ ਕੇ ਸੜਕਾਂ ’ਤੇ ਉਤਰਾਂਗੇ”, ਰਾਜਾ ਵੜਿੰਗ ਦਾ ਵੱਡਾ ਬਿਆਨ

Next Post
“ਲੋਕ ਪੱਖੀ ਮੁੱਦਿਆਂ ਨੂੰ ਲੈ ਕੇ ਸੜਕਾਂ ’ਤੇ ਉਤਰਾਂਗੇ”, ਰਾਜਾ ਵੜਿੰਗ ਦਾ ਵੱਡਾ ਬਿਆਨ

“ਲੋਕ ਪੱਖੀ ਮੁੱਦਿਆਂ ਨੂੰ ਲੈ ਕੇ ਸੜਕਾਂ ’ਤੇ ਉਤਰਾਂਗੇ”, ਰਾਜਾ ਵੜਿੰਗ ਦਾ ਵੱਡਾ ਬਿਆਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers