RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਜਗਮੀਤ ਬਰਾੜ ’ਤੇ ਵੱਡਾ ਐਕਸ਼ਨ, ਪਾਰਟੀ ਨੇ ਵਿਖਾਇਆ ਬਾਹਰ ਦਾ ਰਸਤਾ

ਜਗਮੀਤ ਬਰਾੜ ’ਤੇ ਵੱਡਾ ਐਕਸ਼ਨ, ਪਾਰਟੀ ਨੇ ਵਿਖਾਇਆ ਬਾਹਰ ਦਾ ਰਸਤਾ

Jass Grewal by Jass Grewal
December 10, 2022
in ਪੰਜਾਬ, ਰਾਜਨੀਤੀ
0 0
0
ਜਗਮੀਤ ਬਰਾੜ ’ਤੇ ਵੱਡਾ ਐਕਸ਼ਨ, ਪਾਰਟੀ ਨੇ ਵਿਖਾਇਆ ਬਾਹਰ ਦਾ ਰਸਤਾ

ਪਾਰਟੀ ਵਿਰੋਧੀ ਗੀਤਵਿਧਿਆਂ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣਾ ਸੀ ਪਰ ਉਹ ਅੱਜ ਕਮੇਟੀ ਅੱਗੇ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਹੁਣ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ। ਅਕਾਲੀ ਦਲ ਨੇ ਬਰਾੜ ਨੂੰ 6 ਸਾਲ ਲਈ ਪਾਰਟੀ ’ਚੋਂ ਬਾਹਰ ਕੀਤਾ ਹੈ। ਬਰਾੜ ਆਪਣੀਆਂ ਪਾਰਟੀ ਵਿਰੋਧੀ ਗਤੀਵਿਧੀਆਂ ’ਤੇ ਸੁਣਵਾਈ ਲਈ ਅੱਜ ਅਨੁਸ਼ਾਸਨੀ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਕਮੇਟੀ ਦੇ  ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜਗਮੀਤ ਬਰਾੜ ਨੇ ਪੱਤਰ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਉਹ ਸਿਰਫ਼ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਮੇਟੀ ਨੇ ਫ਼ੈਸਲਾ ਕੀਤਾ ਕਿ ਬਰਾੜ ਪਾਰਟੀ ਅਨੁਸ਼ਾਸਨ ਨੂੰ ਤੋੜ ਰਹੇ ਹਨ ਤੇ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ ਸਨ, ਲਿਹਾਜ਼ਾ ਉਨ੍ਹਾਂ ਨੂੰ ਛੇ ਸਾਲ ਲਈ ਪਾਰਟੀ ਵਿਚੋਂ ਕੱਢਿਆ ਜਾਂਦਾ ਹੈ।

ਇਥੇ ਦਸ ਦਈਏ ਕਿ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਜਗਮੀਤ ਸਿੰਘ ਬਰਾੜ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦਾ ਲਾਲਚ ਨਹੀਂ ਹੈ। ਇਸ ਦੌਰਾਨ ਬਰਾੜ ਵਲੋਂ ਇਕ ਮੰਗ ਪੱਤਰ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਏਕਤਾ ਲਈ ਉਹ ਕੰਮ ਕਰਦੇ ਰਹਿਣਗੇ। ਅਕਾਲੀ ਦਲ ਦੇ ਨਿਮਾਣੇ ਵਰਕਰ ਵਾਂਗ ਉਹ ਭਵਿੱਖ ਵਿਚ ਵੀ ਕੰਮ ਕਰਨਗੇ। ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ ਹੈ। ਅਨੁਸ਼ਾਸਨੀ ਕਮੇਟੀ ਵੱਲੋਂ ਤਲਬ ਕੀਤੇ ਜਾਣ ’ਤੇ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਆਪਣਾ ਲਿਖਤੀ ਜਵਾਬ ਪਾਰਟੀ ਨੂੰ ਭੇਜ ਦਿੱਤਾ ਹੈ ਅਤੇ ਉਨ੍ਹਾਂ ਖ਼ਿਲਾਫ ਕੂੜ ਪ੍ਰਚਾਰ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿਚ ਉਹ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਲੀਡਰਾਂ ਨੂੰ ਇਕੱਠਾ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ।

Tags: Politics NewsPunjab NewsShiromani Akali Dal
Previous Post

70 ਸਾਲਾਂ ਤੋਂ ਵੱਧ ਸਮੇਂ ਤੋਂ ਬਣੇ ਘਰ ਹੋਏ ਢਹਿ-ਢੇਰੀ, ਲੋਕਾਂ ਹੋਏ ਬੇਘਰ

Next Post

ਰਾਕੇਟ ਲਾਂਚਰ ਹਮਲੇ ‘ਤੇ CM ਮਾਨ ਦਾ ਵੱਡਾ ਬਿਆਨ, ਵਿਰੋਧੀ ਧਿਰਾਂ ਨੂੰ ਦਿੱਤਾ ਜਵਾਬ!

Next Post
ਰਾਕੇਟ ਲਾਂਚਰ ਹਮਲੇ ‘ਤੇ CM ਮਾਨ ਦਾ ਵੱਡਾ ਬਿਆਨ, ਵਿਰੋਧੀ ਧਿਰਾਂ ਨੂੰ ਦਿੱਤਾ ਜਵਾਬ!

ਰਾਕੇਟ ਲਾਂਚਰ ਹਮਲੇ 'ਤੇ CM ਮਾਨ ਦਾ ਵੱਡਾ ਬਿਆਨ, ਵਿਰੋਧੀ ਧਿਰਾਂ ਨੂੰ ਦਿੱਤਾ ਜਵਾਬ!

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers