ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲੈਕੇ ਕੋਈ ਫ਼ੈਸਲਾ ਨਹੀਂ ਲਿਆ ਹੈ। ਦਸ ਦਈਏ ਕਿ ‘ਆਪ’ ਨੇਤਾ ਰਾਘਵ ਚੱਢਾ ਦੀ ਮੰਗਣੀ ‘ਚ ਜਥੇਦਾਰ ਦੇ ਸ਼ਾਮਲ ਹੋਣ ‘ਤੇ ਬਵਾਲ ਮਚਿਆ ਹੋਇਆ ਸੀ ਅਤੇ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸੀ ਕਿ ਅੱਜ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਜਥੇਦਾਰ ਨੂੰ ਲੈਕੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਪਰ ਹੁਣ ਇਹ ਚਰਚਾਵਾਂ ਖ਼ਤਮ ਹੋ ਗਈਆਂ ਹਨ।
ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਟਿੰਗ ਵਿਚ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਦੌਰਾਨ ਉਹਨਾਂ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦੇ ਚੱਲ ਰਹੇ ਪ੍ਰਦਰਸ਼ਨ ਨੂੰ ਸ਼੍ਰੋਮਣੀ ਕਮੇਟੀ ਆਪਣਾ ਸਮਰਥਨ ਦੇਵੇਗੀ। ਇਸਦੇ ਨਾਲ ਉਹਨਾਂ ਨੇ ਬੇਅਦਬੀ ਦੇ ਮਾਮਲਿਆਂ ਨੂੰ ਲੈਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਕੋਈ ਸਖ਼ਤ ਨਿਯਮ ਬਣਾਉਣ ਦੀ ਮੰਗ ਕੀਤੀ।

