10 ਮਈ ਨੂੰ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਕਰਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਚੋਣ ਲਈ ਨਾਮਜ਼ਦਗੀਆਂ ਭਰਨ ਕਰਨ ਤੋਂ ਬਾਅਦ ਚੋਣ ਪ੍ਰਚਾਰ ਜ਼ੋਰ ਫੜ੍ਹਣ ਲੱਗ ਗਿਆ ਹੈ। ਪਾਰਟੀਆਂ ਵੱਲੋਂ ਆਪਣੇ ਵੱਡੇ-ਵੱਡੇ ਆਗੂਆਂ ਨੂੰ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਜਲੰਧਰ ਭੇਜਿਆ ਜਾ ਰਿਹਾ ਹੈ। ਇਸ ਵਿਚਾਲੇ ਹੁਣ ਕਾਂਗਰਸ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।

ਇਸ ਸੂਚੀ ਵਿਚ 40 ਵੱਡੇ ਆਗੂਆਂ ਦੇ ਨਾਂ ਦਿੱਤੇ ਗਏ ਹਨ ਜੋ ਕਾਂਗਰਸੀ ਉਮੀਦਵਾਰ ਮਰਹੂਮ ਸਸੰਦ ਮੈਂਬਰ ਦੀ ਪਤਨੀ ਕਰਮਜੀਤ ਕੌਰ ਚੌਧਰੀ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ। ਕਾਂਗਰਸ ਵੱਲੋਂ ਪੰਜਾਬ ਦੇ ਵੱਡੇ ਆਗੂਆਂ ਦੇ ਨਾਲ-ਨਾਲ ਦੂਜੇ ਸੂਬਿਆਂ ਤੋਂ ਵੀ ਵੱਡੇ ਚਿਹਰਿਆਂ ਨੂੰ ਚੋਣ ਪ੍ਰਚਾਰ ਲਈ ਜਲੰਧਰ ਭੇਜਿਆ ਜਾਵੇਗਾ।
