ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਪਾਰਟੀਆਂ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਏ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚਰਨਜੀਤ ਸਿੰਘ ਅਟਵਾਲ ਅੱਜ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਅੱਜ ਸਵੇਰੇ ਚਰਨਜੀਤ ਸਿੰਘ ਅਟਵਾਲ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦਿੱਲੀ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।
ਜਲੰਧਰ ‘ਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਸਿਆਸੀ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਚਰਨਜੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਭਾਜਪਾ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਹਨ।
