RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੱਧੂ ਦਾ ਚੜਿਆ ਪਾਰਾ, ਕੇਂਦਰ ਤੇ ਸੂਬਾ ਸਰਕਾਰ ‘ਤੇ ਸਾਧੇ ਨਿਸ਼ਾਨੇ

ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੱਧੂ ਦਾ ਚੜਿਆ ਪਾਰਾ, ਕੇਂਦਰ ਤੇ ਸੂਬਾ ਸਰਕਾਰ ‘ਤੇ ਸਾਧੇ ਨਿਸ਼ਾਨੇ

Jass Grewal by Jass Grewal
April 1, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਅੱਜ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਮੀਡਿਆ ਦੇ ਰਬਰੂ ਹੋਏ। ਇਸ ਦੌਰਾਨ ਉਹਨਾਂ ਨੇ ਦੇਸ਼ ਦੇ ਜੋ ਮੌਜੂਦਾ ਹਾਲਾਤ ਬਣੇ ਹੋਏ ਹਨ ਉਸ ਨੂੰ ਲੈਕੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ। ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਹੁਲ ਗਾਂਧੀ ਦੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਇਹ ਭੁੱਲ ਗਏ ਹਨ ਕਿ ਰਾਹੁਲ ਗਾਂਧੀ ਵਿਚ ਉਨ੍ਹਾਂ ਪੁਰਵਜ਼ਾ ਦਾ ਖੂਨ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ ਸੀ। ਸਿੱਧੂ ਨੇ ਕਿਹਾ ਕਿ ਮੇਰੀ ਪਤਨੀ ਨੂੰ ਕੈਂਸਰ ਹੈ ਪਰ ਫਿਰ ਵੀ ਮੈਂ ਜੇਲ੍ਹ ’ਚੋਂ ਛੁੱਟੀ ਨਹੀਂ ਲਈ। ਮੇਰੀ ਲੜਾਈ ਮੇਰੇ ਪਰਿਵਾਰ ਲਈ ਨਹੀਂ ਸਗੋਂ ਪੰਜਾਬ ਲਈ ਹੈ। ਪੰਜਾਬ ਦੇ ਲੋਕਾਂ ਵਿਚ ਮੈਨੂੰ ਰੱਬ ਦਿਸਦਾ ਹੈ। ਕੇਂਦਰ ਸਰਕਾਰ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੁੰਦੀ ਹੈ, ਜਿਸ ਦੇ ਚੱਲਦੇ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਾਨ ਸਰਕਾਰ ‘ਤੇ ਵੀ ਨਿਸ਼ਾਨੇ ਸਾਧੇ ਹਨ। ਉਹਨਾ ਕਿਹਾ ਕਿ ਅੱਜ ਪੰਜਾਬ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੇਸ਼ ਦੀ ਏਕਤਾ ਨੂੰ ਤੋੜਿਆ ਜਾ ਰਿਹਾ ਹੈ ਅਤੇ ਰਾਹੁਲ ਗਾਂਧੀ ਇਸ ਏਕਤਾ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅੱਜ ਵੀ ਕਹਿੰਦਾ ਹਾਂ ਰਾਸ਼ਟਰ ਧਰਮ ਤੋਂ ਵੱਡਾ ਕੋਈ ਧਰਮ ਹੈ। ਸਾਡਾ ਦੇਸ਼ ਇਕ ਹੈ ਅਤੇ ਇਸ ਏਕਤਾ ਨੂੰ ਤੋੜਿਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਮੈਂ ਇਸ ਔਖੇ ਸਮੇਂ ਵਿਚ ਕਾਂਗਰਸ ਅਤੇ ਰਾਹੁਲ ਗਾਂਧੀ ਨਾਲ ਚੱਟਾਨ ਵਾਂਗ ਖੜ੍ਹਾ ਹਾਂ।

ਸਿੱਧੂ ਨੇ ਕਿਹਾ ਕਿ ਅੱਜ ਸਰਕਾਰ ਪੂਰੀ ਤਰ੍ਹਾਂ ਖੌਫਜ਼ਦਾ ਹੈ, ਜਿਸ ਦੇ ਚੱਲਦੇ ਉਨ੍ਹਾਂ ਨੂੰ ਦੇਰੀ ਨਾਲ ਜੇਲ੍ਹ ’ਚੋਂ ਬਾਹਰ ਕੱਢਿਆ ਗਿਆ ਹੈ ਕਿਉਂਕਿ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਦਾ ਵੱਡਾ ਇਕੱਠ ਦੇਖ ਕੇ ਸਰਕਾਰ ਘਬਰਾ ਗਈ ਹੈ। ਸਿੱਧੂ ਨੇ ਕਿਹਾ ਕਿ ਵੋਟਾਂ ਵੇਲੇ ਪੰਜਾਬ ਦੇ ਲੋਕਾਂ ਨੂੰ ਵੱਡੇ ਵਾਅਦੇ ਕੀਤੇ ਗਏ ਪਰ ਇਹ ਵਾਅਦੇ ਸਿਰਫ ਗੱਲਾਂ ਵਿਚ ਹੀ ਸਨ। ਸਰਕਾਰ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ ਜਨਤਾ ਦਾ ਪੈਸਾ ਖ਼ਰਾਬ ਕਰ ਰਹੀ ਹੈ ਜਦਕਿ ਹਜ਼ਾਰਾਂ ਕਰੋੜ ਰੁਪਏ ਕਰਜ਼ਾ ਲੈ ਕੇ ਸੂਬੇ ਨੂੰ ਹੋਰ ਕਰਜ਼ਾਈ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਕਾਨੂੰਨ ਵਿਵਸਥਾ ‘ਤੇ ਉਹ ਸਿੱਧੂ ਮੂਸੇਵਾਲਾ ਦੀ ਹਵੇਲੀ ਜਾਕੇ ਬੋਲਣਗੇ।

Previous Post

ਪਟਿਆਲਾ ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੱਧੂ, ਵਰਕਰਾਂ ‘ਚ ਭਾਰੀ ਉਤਸ਼ਾਹ

Next Post

ਅੱਜ ਮੂਸਾ ਪਿੰਡ ਜਾਣਗੇ ਨਵਜੋਤ ਸਿੱਧੂ, ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Next Post
ਅੱਜ ਮੂਸਾ ਪਿੰਡ ਜਾਣਗੇ ਨਵਜੋਤ ਸਿੱਧੂ, ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਅੱਜ ਮੂਸਾ ਪਿੰਡ ਜਾਣਗੇ ਨਵਜੋਤ ਸਿੱਧੂ, ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers