RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜੋਸ਼ੀ ਨੂੰ ਪਾਰਟੀ ‘ਚੋਂ ਕੱਢਣ ਮਗਰੋਂ , ਖੇਤੀ ਕਾਨੂੰਨਾਂ ‘ਤੇ ਕਸੂਤੀ ਘਿਰੀ ਬੀਜੇਪੀ

Jass Grewal by Jass Grewal
July 11, 2021
in ਪੰਜਾਬ
Reading Time: 1 min read
0 0
0

ਚੰਡੀਗੜ੍ਹ: ਕਿਸਾਨ ਅੰਦੋਲਨ ਕਰਕੇ ਪਹਿਲਾਂ ਹੀ ਸਿਆਸੀ ਤੌਰ ‘ਤੇ ਹਾਸ਼ੀਏ ‘ਤੇ ਜਾ ਚੁੱਕੀ ਪੰਜਾਬ ਬੇਜੀਪੀ ਲਈ ਅਗਲੇ ਦਿਨੀਂ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਆਪਣੀ ਹੀ ਪਾਰਟੀ ਲੀਡਰਸ਼ਿਪ ਤੇ ਸਰਕਾਰ ਦੀ ਅਲੋਚਨਾ ਕਰਨ ਵਾਲਿਆਂ ਖਿਲਾਫ ਬੀਜੇਪੀ ਦੀ ਸਖਤੀ ਮੁਸੀਬਤ ਬਣ ਸਕਦੀ ਹੈ। ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢਣ ਮਗਰੋਂ ਨਵੇਂ ਸਮੀਕਰਨ ਬਣਨ ਲੱਗੇ ਹਨ।

ਅਨਿਲ ਜੋਸ਼ੀ ਨੇ ਪਾਰਟੀ ਦੀ ਕਾਰਵਾਈ ਮਗਰੋਂ ਹੋਰ ਤਿੱਖੇ ਤੇਵਰ ਅਪਣਾਉਂਦਿਆਂ ਆਪਣੀ ਸੋਚ ਵਾਲੇ ਲੀਡਰਾਂ ਨਾਲ ਰਾਬਤਾ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਉਹ ਕਈ ਲੀਡਰਾਂ ਨੂੰ ਮਿਲੇ ਜਿਸ ਤੋਂ ਅੰਦਾਜਾ ਲਾਇਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਕਈ ਪਾਰਟੀ ਲੀਡਰ ਅਸਤੀਫੇ ਦੇ ਸਕਦੇ ਹਨ।

ਦੱਸ ਦਈਏ ਕਿ ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ 6 ਸਾਲਾਂ ਲਈ ਕੱਢ ਦਿੱਤਾ ਹੈ। ਜੋਸ਼ੀ ਅਕਾਲੀ-ਭਾਜਪਾ ਸਰਕਾਰ ਸਮੇਂ ਸਾਲ 2012 ਤੋਂ 2017 ਤੱਕ ਕੈਬਨਿਟ ਮੰਤਰੀ ਰਹੇ ਤੇ ਉਹ ਅੰਮ੍ਰਿਤਸਰ ਸ਼ਹਿਰ ਦੇ ਇੱਕ ਹਲਕੇ ਦੀ ਨੁਮਾਇੰਦਗੀ ਕਰਦੇ ਸਨ।

ਅਨਿਲ ਜੋਸ਼ੀ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਪਾਰਟੀ ਆਗੂਆਂ ਦੇ ਵਿਵਹਾਰ ਦੀ ਨਿੰਦਾ ਕੀਤੀ ਜਾ ਰਹੀ ਸੀ। ਉਹ ਕਿਸਾਨਾਂ ਦੀ ਗੱਲ ਸੁਣਨ ਦੀ ਵਕਾਲਤ ਕਰਦੇ ਆ ਰਹੇ ਸਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪਾਰਟੀ ਦੀ ਕੌਮੀ ਲੀਡਰਸ਼ਿਪ ਜ਼ਮੀਨੀ ਹਾਲਾਤ ਸਮਝਣ ’ਚ ਨਾਕਾਮ ਰਹੀ ਹੈ।

ਜੋਸ਼ੀ ਨੇ ਤਾਂ ਇੱਥੋਂ ਤੱਕ ਆਖ ਦਿੱਤਾ ਸੀ ਕਿ ਲੋਕ ਭਾਜਪਾ ਆਗੂਆਂ ਨੂੰ ਬਾਹਰ ਨਹੀਂ ਨਿਕਲਣ ਦੇ ਰਹੇ ਅਤੇ ਪਾਰਟੀ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੀ ਹੈ। ਭਾਜਪਾ ਦੇ ਇੱਕ ਹੋਰ ਆਗੂ ਕੇਡੀ ਭੰਡਾਰੀ ਨੇ ਵੀ ਅਨਿਲ ਜੋਸ਼ੀ ਦੀ ਸੁਰ ਨਾਲ ਸੁਰ ਮਿਲਾਉਂਦਿਆਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦਾ ਸਾਰਥਕ ਹੱਲ ਕੱਢਣ ਦਾ ਮਸ਼ਵਰਾ ਦਿੱਤਾ ਸੀ।

ਸੂਤਰਾਂ ਮੁਤਾਬਕ ਭਾਜਪਾ ਅੰਦਰ ਬਗ਼ਾਵਤੀ ਸੁਰਾਂ ਵਧਣ ਕਰਕੇ ਅਨਿਲ ਜੋਸ਼ੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਵਿਧਾਨ ਸਭਾ ਚੋਣਾਂ ਨਜ਼ਦੀਕ ਹੋਣ ਕਾਰਨ ਭਗਵਾਂ ਪਾਰਟੀ ਦੀ ਸਥਿਤੀ ਕਸੂਤੀ ਬਣੀ ਪਈ ਸੀ। ਪਾਰਟੀ ਆਗੂਆਂ ਦਾ ਇਹ ਵੀ ਮੰਨਣਾ ਹੈ ਕਿ ਸੂਬਾ ਪ੍ਰਧਾਨ ਵੱਲੋਂ ਕੀਤੀ ਗਈ ਇਸ ਕਾਰਵਾਈ ਨਾਲ ਭਾਜਪਾ ਦਾ ਅੰਦਰੂਨੀ ਸੰਕਟ ਹੱਲ ਹੋਣ ਦੀ ਥਾਂ ਹੋਰ ਡੂੰਘਾ ਹੋ ਸਕਦਾ ਹੈ।

ਕਾਬਲੇਗੌਰ ਹੈ ਕਿ ਅਨਿਲ ਜੋਸ਼ੀ ਸਮੇਤ ਹੋਰ ਕਈ ਆਗੂਆਂ ਨੇ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਸੂਬਾਈ ਤੇ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾਉਣ ਦੇ ਯਤਨ ਕੀਤੇ ਸਨ। ਬੀਤੇ ਸਾਲ ਸੰਸਦ ਵੱਲੋਂ ਖੇਤੀ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਭਾਜਪਾ ਆਗੂਆਂ ਨੂੰ ਪੰਜਾਬ ਵਿੱਚ ਲਗਾਤਾਰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਹੀ ਨਹੀਂ ਕੀਤਾ ਹੋਇਆ ਹੈ ਸਗੋਂ ਸਿਆਸੀ ਗਤੀਵਿਧੀਆਂ ਕਰਨੀਆਂ ਵੀ ਮੁਸ਼ਕਲ ਹੋਈਆਂ ਪਈਆਂ ਹਨ। ਇਸੇ ਰੋਹ ਦੇ ਚਲਦਿਆਂ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੇ ਮਲੋਟ ’ਚ ਕੱਪੜੇ ਤੱਕ ਪਾੜ ਦਿੱਤੇ ਗਏ ਸਨ। ਇੱਕ ਹੋਰ ਆਗੂ ਹਰਜੀਤ ਸਿੰਘ ਗਰੇਵਾਲ ਦੇ ਖੇਤ ਵਿੱਚ ਲਾਇਆ ਝੋਨਾ ਵੀ ਕਿਸਾਨਾਂ ਨੇ ਪੁੱਟ ਦਿੱਤਾ ਸੀ।

Previous Post

ਪੰਜਾਬ ‘ਚ ਮੁੜ ਖੁੱਲ੍ਹਣਗੇ ਕਾਲਜ

Next Post

ਦੋ ਤੋਂ ਵੱਧ ਬੱਚਿਆਂ ਵਾਲੇ ਮਾਤਾ-ਪਿਤਾ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ

Next Post
ਦੋ ਤੋਂ ਵੱਧ ਬੱਚਿਆਂ ਵਾਲੇ ਮਾਤਾ-ਪਿਤਾ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ

ਦੋ ਤੋਂ ਵੱਧ ਬੱਚਿਆਂ ਵਾਲੇ ਮਾਤਾ-ਪਿਤਾ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers