RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਜੰਮੂ-ਕਸ਼ਮੀਰ ਦੇ ਪੁੰਛ ਵਿਚ ਹੋਇਆ ਅੱਤਵਾਦੀ ਹਮਲਾ, 5 ਜਵਾਨ ਹੋਏ ਸ਼ਹੀਦ, ਪੰਜਾਬ ‘ਚ ਛਾਇਆ ਮਾਤਮ

ਜੰਮੂ-ਕਸ਼ਮੀਰ ਦੇ ਪੁੰਛ ਵਿਚ ਹੋਇਆ ਅੱਤਵਾਦੀ ਹਮਲਾ, 5 ਜਵਾਨ ਹੋਏ ਸ਼ਹੀਦ, ਪੰਜਾਬ ‘ਚ ਛਾਇਆ ਮਾਤਮ

Jass Grewal by Jass Grewal
April 21, 2023
in ਦੇਸ਼
Reading Time: 1 min read
0 0
0

ਜੰਮੂ-ਕਸ਼ਮੀਰ ਦੇ ਪੁੰਛ ਵਿਚ ਇਕ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ ਜਿਸ ਵਿਚ 5 ਜਵਾਨ ਸ਼ਹੀਦ ਹੋ ਗਏ ਹਨ ਜਦਕਿ ਇੱਕ ਹੋਰ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਹਾਸਲ ਹੋਈ ਜਾਣਕਾਰੀ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਇਸ ਅੱਤਵਾਦੀ ਹਮਲੇ ‘ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ। ਜਿਸ ਤੋਂ ਬਾਅਦ ਪੂਰੇ ਸੂਬੇ ਵਿਚ ਮਾਤਮ ਛਾ ਗਿਆ ਹੈ। ਸ਼ਹੀਦਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਗੁਰਸੇਵਕ ਸਿੰਘ, ਮੋਗਾ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਦਾ ਮਨਦੀਪ ਸਿੰਘ ਤੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਾਮਲ ਸਨ।

ਇਸ ਹਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ ਹੈ। ਉਹਨਾਂ ਟਵੀਟ ਕਰਦਿਆਂ ਕਿਹਾ, “ਰਾਸ਼ਟਰੀ ਰਾਈਫਲਜ਼ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਇਨ੍ਹਾਂ ‘ਚ 4 ਜਵਾਨ ਪੰਜਾਬ ਤੋਂ ਸਨ, ਜੋ ਕਿ ਅੱਤਵਾਦੀ ਹਮਲੇ ‘ਚ ਸ਼ਹੀਦ ਹੋ ਗਏ। ਸਰਹੱਦਾਂ ਦੇ ਰਖਵਾਲੇ ਅਮਰ ਰਹਿਣ। ਉਨ੍ਹਾਂ ਨੇ ਅਰਦਾਸ ਕੀਤੀ ਕਿ ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ਣ। ਪ੍ਰਣਾਮ ਸ਼ਹੀਦਾਂ ਨੂੰ।”

ਰਾਸ਼ਟਰੀ ਰਾਈਫਲਜ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪੑਣਾਮ ਸ਼ਹੀਦਾਂ ਨੂੰ ..

— Bhagwant Mann (@BhagwantMann) April 21, 2023

ਉੱਤਰੀ ਕਮਾਂਡ ਦੇ ਹੈੱਡਕੁਆਰਟਰ ਤੋਂ ਮਿਲੀ ਜਾਣਕਾਰੀ ਅਨੁਸਾਰ, ‘ਭਾਰਤੀ ਫੌਜ ਦਾ ਇਕ ਵਾਹਨ ਜੋ ਕਿ ਪੁਣਛ ਜ਼ਿਲ੍ਹੇ ’ਚ ਭਿੰਬਰ ਗਲੀ ਤੋਂ ਸੰਗੀਓਟ ਵੱਲ ਜਾ ਰਿਹਾ ਸੀ, ਉੱਤੇ ਅਣਪਛਾਤੇ ਦਹਿਸ਼ਤਗਰਦਾਂ ਨੇ ਹਮਲਾ ਕਰ ਦਿੱਤਾ ਜਿਸ ਮਗਰੋਂ ਵਾਹਨ ਨੂੰ ਅੱਗ ਲੱਗ ਗਈ। ਦਹਿਸ਼ਤਗਰਦਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਲਈ ਉਸ ਮੌਕੇ ਪੈ ਰਹੇ ਭਾਰੀ ਮੀਂਹ ਦਾ ਲਾਹਾ ਲਿਆ ਕਿਉਂਕਿ ਮੀਂਹ ਕਾਰਨ ਦੂਰ ਤੱਕ ਸਾਫ ਦਿਖਾਈ ਨਹੀਂ ਦੇ ਰਿਹਾ ਸੀ।’ ਉਨ੍ਹਾਂ ਕਿਹਾ ਕਿ ਅਤਿਵਾਦੀਆਂ ਵੱਲੋਂ ਵਾਹਨ ’ਤੇ ਗਰਨੇਡ ਸੁੱਟੇ ਗਏ ਹੋ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਹਮਲੇ ’ਚ ਸ਼ਹੀਦ ਹੋਏ ਪੰਜ ਜਵਾਨ ਰਾਸ਼ਟਰੀ ਰਾਈਫਲਜ਼ ਯੂਨਿਟ ਨਾਲ ਸਬੰਧਿਤ ਹਨ ਤੇ ਇਹ ਇਲਾਕੇ ’ਚ ਅਤਿਵਾਦੀਆਂ ਖ਼ਿਲਾਫ਼ ਮੁਹਿੰਮ ਚਲਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਫੜਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਹਮਲੇ ਸਬੰਧੀ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

Previous Post

ਜੇ ਹੋਰ ਪਾਰਟੀ ਦੇ ਉਮੀਦਵਾਰ ਨੂੰ ਜਿਤਾਓਗੇ ਤਾਂ… ਜਲੰਧਰ ਚੋਣ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦਾ ਬਿਆਨ

Next Post

ਮਹਾਨ ਹਸਤੀਆਂ ਦੇ ਟਵਿਟਰ ਅਕਾਊਂਟਸ ਤੋਂ ਹਟਾਇਆ ਗਿਆ ਬਲੂ ਟਿਕ, ਸੀਈਓ ਦਾ ਐਕਸ਼ਨ

Next Post
ਏਲਨ ਮਸਕ ਦਾ ਵੱਡਾ ਐਲਾਨ, ਟਵਿੱਟਰ ਯੂਜ਼ਰਜ਼ ਨੂੰ ਦਿੱਤਾ ਖ਼ਾਸ ਤੋਹਫ਼ਾ

ਮਹਾਨ ਹਸਤੀਆਂ ਦੇ ਟਵਿਟਰ ਅਕਾਊਂਟਸ ਤੋਂ ਹਟਾਇਆ ਗਿਆ ਬਲੂ ਟਿਕ, ਸੀਈਓ ਦਾ ਐਕਸ਼ਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers