RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਜੰਮੂ ‘ਚ ਵਿਆਹ ਸਮਾਗਮ ਦੌਰਾਨ ਫਾਰੂਕ ਅਬਦੁੱਲਾ ‘ਤੇ ਫਾਇਰਿੰਗ; ਵਾਲ-ਵਾਲ ਬਚੇ ਸਾਬਕਾ ਮੁੱਖ ਮੰਤਰੀ, ਡਿਪਟੀ CM ਜ਼ਖ਼ਮੀ

Jass Grewal by Jass Grewal
March 12, 2026
in ਦੇਸ਼
Reading Time: 1 min read
0 0
0

ਜੰਮੂ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿਚ ਬੁੱਧਵਾਰ ਰਾਤ ਇਕ ਵਿਆਹ ਸਮਾਗਮ ਦੌਰਾਨ ਗੋਲ਼ੀ ਚੱਲਣ ਕਾਰਨ ਸਾਬਕਾ ਮੁੱਖ ਮੰਤਰੀ ਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਵਾਲ-ਵਾਲ ਬਚ ਗਏ। ਉਨ੍ਹਾਂ ਦੇ ਨਾਲ ਮੌਜੂਦ ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੂੰ ਛੱਰੇ ਲੱਗਣ ਕਾਰਨ ਮਾਮੂਲੀ ਸੱਟਾਂ ਲੱਗੀਆਂ ਹਨ। ਅਚਾਨਕ ਪਿੱਛਿਓਂ ਆ ਕੇ ਅਬਦੁੱਲਾ ਵੱਲ ਗੋਲ਼ੀ ਚਲਾਉਣ ਵਾਲੇ ਮੁਲਜ਼ਮ ਕਮਲ ਸਿੰਘ ਜਮਵਾਲ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ। ਉਪ ਮੁੱਖ ਮੰਤਰੀ ਚੌਧਰੀ ਬਾਅਦ ਵਿਚ ਮੀਡੀਆ ਸਾਹਮਣੇ ਆਏ ਤੇ ਦੱਸਿਆ ਕਿ ਸਾਰੇ ਸੁਰੱਖਿਅਤ ਹਨ।

ਫਾਰੂਕ ਅਬਦੁੱਲਾ ਤੇ ਸੁਰਿੰਦਰ ਚੌਧਰੀ ਨੈਸ਼ਨਲ ਕਾਨਫਰੰਸ ਦੇ ਹੋਰ ਆਗੂਆਂ ਨਾਲ ਗਾਂਧੀਨਗਰ ਵਿਚ ਗ੍ਰੇਟਰ ਕੈਲਾਸ਼ ਸਥਿਤ ਰਾਇਲ ਪਾਰਕ ਵਿਚ ਇਕ ਸੀਨੀਅਰ ਵਕੀਲ ਦੀ ਧੀ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਪੁੱਜੇ ਸਨ। ਇਸ ਦੌਰਾਨ ਇਕ ਵਿਅਕਤੀ ਨੇ ਅਚਾਨਕ ਲਾਇਸੈਂਸ ਪ੍ਰਾਪਤ ਹਥਿਆਰ ਨਾਲ ਗੋਲ਼ੀ ਚਲਾ ਦਿੱਤੀ। ਗੋਲ਼ੀ ਚੱਲਣ ਨਾਲ ਉੱਥੇ ਤਰਥੱਲੀ ਮਚ ਗਈ। ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੂੰ ਹਥਿਆਰ ਤੋਂ ਨਿਕਲੇ ਛੱਰੇ ਲੱਗਣ ਕਾਰਨ ਮਾਮੂਲੀ ਸੱਟਾਂ ਲੱਗੀਆਂ।

ਮੌਕੇ ’ਤੇ ਮੌਜੂਦ ਡਾਕਟਰਾਂ ਤੇ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਮੁੱਢਲਾ ਇਲਾਜ ਮੁਹੱਈਆ ਕਰਵਾਇਆ। ਅਧਿਕਾਰੀਆਂ ਮੁਤਾਬਕ ਉਨ੍ਹਾਂ ਦੀ ਸੱਟ ਗੰਭੀਰ ਨਹੀਂ ਹੈ ਅਤੇ ਉਹ ਸੁਰੱਖਿਅਤ ਹਨ। ਗੋਲ਼ੀ ਦੀ ਆਵਾਜ਼ ਸੁਣਦੇ ਹੀ ਮੌਕੇ ’ਤੇ ਤਾਇਨਾਤ ਪੁਲਿਸ ਤੇ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਹਮਲਾਵਰ ਨੂੰ ਕਾਬੂ ਕਰ ਲਿਆ।

ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਗਿਆ। ਸਮਾਗਮ ਵਿਚ ਸ਼ਾਮਲ ਲੋਕਾਂ ਨੇ ਦੱਸਿਆ ਕਿ ਨੈਸ਼ਨਲ ਕਾਨਫਰੰਸ ਦੇ ਕੁਝ ਵਰਕਰਾਂ ਨੇ ਗੋਲ਼ੀ ਚਲਾਉਣ ਵਾਲੇ ਦੀ ਕੁੱਟਮਾਰ ਕਰ ਦਿੱਤੀ। ਪੁਲਿਸ ਮੁਤਾਬਕ ਹਮਲਾਵਰ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਨੇ ਗੋਲ਼ੀ ਕਿਉਂ ਚਲਾਈ। ਘਟਨਾ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਾਂਚ ਦੇ ਆਦੇਸ਼ ਦਿੱਤੇ।

Previous Post

ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਵਾਬ ਦੇਣ ਲਈ ਮਹਿਲਾ ਰਾਜ ਕਮਿਸ਼ਨ ਪੰਜਾਬ ਨੇ ਦਿੱਤਾ ਇਕ ਹਫ਼ਤੇ ਦਾ ਸਮਾਂ-ਐਡਵੋਕੇਟ ਮਹਿਤਾਬ ਸਿੰਘ ਖਹਿਰਾ

Next Post

ਬਠਿੰਡਾ ‘ਚ ਗੈਰ-ਕਾਨੂੰਨੀ ਇਮਾਰਤ ‘ਤੇ ਚੱਲਿਆ ‘ਪੀਲਾ ਪੰਜਾ’

Next Post

ਬਠਿੰਡਾ 'ਚ ਗੈਰ-ਕਾਨੂੰਨੀ ਇਮਾਰਤ 'ਤੇ ਚੱਲਿਆ ‘ਪੀਲਾ ਪੰਜਾ’

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers