RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਟੋਲ ਪਲਾਜ਼ਿਆਂ ‘ਤੇ ਦਿੱਤੇ ਜਾ ਰਹੇ ਧਰਨਿਆਂ ਦਾ ਮਾਮਲਾ, HC ਦਾ ਆਇਆ ਵੱਡਾ ਫ਼ੈਸਲਾ

ਟੋਲ ਪਲਾਜ਼ਿਆਂ 'ਤੇ ਦਿੱਤੇ ਜਾ ਰਹੇ ਧਰਨਿਆਂ ਦਾ ਮਾਮਲਾ, HC ਦਾ ਆਇਆ ਵੱਡਾ ਫ਼ੈਸਲਾ

Jass Grewal by Jass Grewal
January 12, 2023
in ਕਿਸਾਨੀ ਸੰਘਰਸ਼, ਪੰਜਾਬ
Reading Time: 1 min read
0 0
0

ਪੰਜਾਬ ’ਚ ਟੋਲ ਪਲਾਜ਼ਿਆਂ ’ਤੇ ਕਿਸਾਨ ਜਥੇਬੰਦੀਆਂ ਦੇ ਲੱਗੇ ਧਰਨਿਆਂ ਦੇ ਮਾਮਲੇ ਵਿਚ ਹਾਈਕੋਰਟ ਦਾ ਵੱਡਾ ਫੈਸਲਾ ਆ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਟੋਲ ਪਲਾਜ਼ੇ ਖੁੱਲ੍ਹਵਾਉਣ ਲਈ ਕਿਹਾ ਹੈ। ਐਨਐਚਏਆਈ ਵੱਲੋਂ ਅਦਾਲਤ ਕੋਲ ਪਹੁੰਚ ਕਰਕੇ ਟੋਲ ਪਲਾਜ਼ੇ ਖੁੱਲ੍ਹਵਾਉਣ ਦੀ ਅਪੀਲ ਕੀਤੀ ਸੀ, ਕਿਉਂਕਿ ਕਿਸਾਨਾਂ ਦੇ ਧਰਨਿਆਂ ਕਰਕੇ ਐਨਐਚਏਆਈ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋ 15 ਦਸੰਬਰ ਤੋਂ 9 ਜ਼ਿਲ੍ਹਿਆਂ ਦੇ ਟੋਲ ਪਲਾਜ਼ਾ ਫਰੀ ਕੀਤੇ ਹੋਏ ਹਨ। ਇਸ ਸਬੰਧ ਵਿਚ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।  ਦਰਅਸਲ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਅੰਦਰ ਕਈ ਥਾਵਾਂ ‘ਤੇ ਟੋਲ ਪਲਾਜ਼ਿਆਂ ‘ਤੇ ਧਰਨੇ ਲਗਾਏ ਗਏ ਹਨ। ਬੀਤੇ ਦਿਨੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਧਰਨੇ ਦੇ ਕੇ 12 ਵਜੇ ਤੋਂ 3 ਵਜੇ ਤੱਕ ਟੋਲ ਫ਼ਰੀ ਕੀਤੇ ਗਏ ਸਨ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਸੜਕਾਂ ‘ਤੇ ਲੁੱਟ ਕਰਨ ਲਈ ਕੰਪਨੀਆਂ ਵੱਲੋਂ ਕਈ ਸਾਲਾਂ ਤੋਂ ਵੱਡੀਆਂ ਸੜਕਾਂ ਉਤੇ ਟੌਲ ਪਲਾਜ਼ੇ ਲਾਕੇ ਟੋਲ ਵਸੂਲੇ ਜਾ ਰਹੇ ਹਨ। ਇਸ ਲੁੱਟ ਨੂੰ ਹੋਰ ਤੇਜ ਕਰਨ ਲਈ ਟੋਲ ਫੀਸ ਦੇ ਵਾਧੇ ਦੇ ਨਾਲ-ਨਾਲ ਛੋਟੀਆਂ ਵੱਡੀਆਂ ਸੜਕਾਂ ‘ਤੇ ਟੋਲ ਪਲਾਜ਼ੇ ਲਾਏ ਜਾ ਰਹੇ ਹਨ।

ਬੁਲਾਰਿਆਂ ਨੇ ਕਿਹਾ ਕਿ ਹਰੇਕ ਵਿਅਕਤੀ ਤੋਂ ਵਹੀਕਲ ਖਰੀਦਣ ਸਮੇਂ ਰੋਡ ਟੈਕਸ ਕੱਟਿਆ ਜਾਂਦਾ ਹੈ। ਇਸ ਤੋਂ ਬਿਨਾਂ ਹੋਰ ਵੀ ਕਈ ਤਰਾਂ ਦੇ ਟੈਕਸ ਲਏ ਜਾ ਰਹੇ ਹਨ। ਕੰਪਨੀਆਂ ਵੱਲੋ ਟੌਲ ਟੈਕਸ ਲੈਣ ਤੋ ਬਾਅਦ ਵੀ ਲੋਕਾਂ ਨੂੰ ਕੋਈ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਸੜਕਾਂ ‘ਚ ਵੱਡੇ ਵੱਡੇ ਟੋਏ ਪਏ ਹੋਏ ਹਨ। ਅਣਸੁਰੱਖਿਅਤ ਸੜਕਾਂ ਕਾਰਨ ਰੋਜ਼ਾਨਾ ਹੀ ਐਕਸੀਡੈਂਟਾਂ ਕਾਰਨ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋ ਮੰਗ ਕੀਤੀ ਕਿ ਦੇਸ਼ ਦੇ ਸਾਰੇ ਟੋਲ ਪਲਾਜ਼ੇ ਬੰਦ ਕੀਤੇ ਜਾਣ। ਦੱਸ ਦੇਈਏ ਕਿ ਬੀਤੇ ਦਿਨੀਂ ਟੌਲ ਪਲਾਜ਼ਿਆਂ ਉੱਪਰ ਧਰਨਿਆਂ ਮਗਰੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਸੀ ਕਿ 29 ਜਨਵਰੀ ਨੂੰ ਪੰਜਾਬ ਭਰ ’ਚ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਅੰਦਰ ਕਿਸਾਨ ਅੰਦਲੋਨ ਹੋਰ ਤੇਜ਼ ਹੋਏਗਾ, ਜਿਸ ਨਾਲ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਮੋਰਚੇ ਦੀਆਂ ਬਾਕੀ ਰਹਿੰਦੀਆਂ ਮੰਗਾਂ ਮਨਵਾਉਣ ਤੇ 29 ਜਨਵਰੀ 2021 ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ’ਤੇ ਭਾਜਪਾ ਆਗੂਆਂ ਵੱਲੋਂ ਹਮਲਾ ਕਰਵਾਉਣ ਦੇ ਦੋਸ਼ ਹੇਠ ਕੇਸ ਦਰਜ ਕਰਵਾਉਣ ਲਈ 26 ਜਨਵਰੀ ਨੂੰ ਜ਼ਿਲ੍ਹਾ ਕੇਂਦਰਾਂ ’ਤੇ ਕਾਨਫਰੰਸਾਂ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 29 ਜਨਵਰੀ ਨੂੰ ਪੰਜਾਬ ਭਰ ’ਚ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

Tags: DecisionFarmers ProtestProtestpunjabPunjab Newspunjabi news
Previous Post

108 ਐਂਬੂਲੈਸ ਨਾਲ ਜੁੜੀ ਵੱਡੀ ਖ਼ਬਰ, ਹੜਤਾਲ ‘ਤੇ ਗਏ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ

Next Post

ਭਾਰਤ ਜੋੜੋ ਯਾਤਰਾ ਦੌਰਾਨ ਦੰਗਾ ਪੀੜਤਾਂ ਨਾਲ ਜ਼ਯਾਤੀ, ਪੁਲਿਸ ਨੇ ਨਜ਼ਰਬੰਦ ਕੀਤਾ ਪ੍ਰਧਾਨ

Next Post
ਭਾਰਤ ਜੋੜੋ ਯਾਤਰਾ ਦੌਰਾਨ ਦੰਗਾ ਪੀੜਤਾਂ ਨਾਲ ਜ਼ਯਾਤੀ, ਪੁਲਿਸ ਨੇ ਨਜ਼ਰਬੰਦ ਕੀਤਾ ਪ੍ਰਧਾਨ

ਭਾਰਤ ਜੋੜੋ ਯਾਤਰਾ ਦੌਰਾਨ ਦੰਗਾ ਪੀੜਤਾਂ ਨਾਲ ਜ਼ਯਾਤੀ, ਪੁਲਿਸ ਨੇ ਨਜ਼ਰਬੰਦ ਕੀਤਾ ਪ੍ਰਧਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers