RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਠੰਢ ਕਰਕੇ ਸਕੂਲਾਂ ਵਿੱਚ ਦੀਆਂ ਛੁੱਟੀਆਂ ’ਚ ਮੁੜ ਵਾਧਾ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਠੰਢ ਕਰਕੇ ਸਕੂਲਾਂ ਵਿੱਚ ਦੀਆਂ ਛੁੱਟੀਆਂ ’ਚ ਮੁੜ ਵਾਧਾ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

Jass Grewal by Jass Grewal
January 14, 2023
in ਦੇਸ਼, ਪੰਜਾਬ
Reading Time: 1 min read
0 0
0

ਸੰਘਣੀ ਧੁੰਦ ਅਤੇ ਵੱਧਦੀ ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਛੁੱਟੀਆਂ ’ਚ ਵਾਧਾ ਕੀਤਾ ਗਿਆ ਹੈ। ਦਸ ਦਈਏ ਕਿ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਠਵੀਂ ਤੱਕ ਦੀਆਂ ਜਮਾਤਾਂ ਲਈ 21 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਪਿਛਲੀਆਂ ਹਦਾਇਤਾਂ ਅਨੁਸਾਰ ਚੱਲਣਗੇ। ਸਕੂਲ ਨੌਂ ਵਜੇ ਖੁੱਲ੍ਹੇਗਾ। ਠੰਢ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ।

ਸਿੱਖਿਆ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਫੈਸਲਾ ਲਿਆ ਹੈ। ਫਿਲਹਾਲ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਜਾਰੀ ਰਹਿਣਗੀਆਂ। ਇਸ ਦੇ ਨਾਲ ਹੀ ਅੱਠਵੀਂ ਜਮਾਤ ਤੱਕ ਦੇ ਅਧਿਆਪਕਾਂ ਦੀ ਡਿਊਟੀ ਚਾਈਲਡ ਮੈਪਿੰਗ ਵਿੱਚ ਲਗਾਈ ਗਈ ਹੈ, ਤਾਂ ਜੋ ਸਰਵੇ ਦਾ ਕੰਮ ਛੁੱਟੀਆਂ ਦੌਰਾਨ ਹੀ ਪੂਰਾ ਕੀਤਾ ਜਾ ਸਕੇ। ਸਿੱਖਿਆ ਵਿਭਾਗ ਨੇ ਇਹ ਹਦਾਇਤਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਜਾਰੀ ਕੀਤੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੀ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ।

ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਦਫ਼ਤਰ ਨੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ 14 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਸ਼ਨੀਵਾਰ ਸਵੇਰੇ ਅਤੇ ਰਾਤ ਨੂੰ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦਿਨ ਵੇਲੇ ਮੌਸਮ ਸਾਫ਼ ਰਹਿਣ ਅਤੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਸ਼ੁੱਕਰਵਾਰ ਨੂੰ ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ ਅਤੇ ਘੱਟੋ-ਘੱਟ ਤਾਪਮਾਨ ਆਮ ਸੀਮਾਵਾਂ ਦੇ ਨੇੜੇ ਰਿਹਾ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Tags: ChandigarhChandigarh NewsOrderspunjabi newsSchool
Previous Post

ਐਮ.ਪੀ. ਸੰਤੋਖ ਚੌਧਰੀ ਦੀ ਅਚਨਚੇਤ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਦਾ ਵੱਡਾ ਫ਼ੈਸਲਾ

Next Post

ਕੇਂਦਰੀ ਮੰਤਰੀ ਦੀ ਜਾਨ ਨੂੰ ਖ਼ਤਰਾ, ਮੰਗੀ 100 ਕਰੋੜ ਦੀ ਫਿਰੌਤੀ

Next Post
ਕੇਂਦਰੀ ਮੰਤਰੀ ਦੀ ਜਾਨ ਨੂੰ ਖ਼ਤਰਾ, ਮੰਗੀ 100 ਕਰੋੜ ਦੀ ਫਿਰੌਤੀ

ਕੇਂਦਰੀ ਮੰਤਰੀ ਦੀ ਜਾਨ ਨੂੰ ਖ਼ਤਰਾ, ਮੰਗੀ 100 ਕਰੋੜ ਦੀ ਫਿਰੌਤੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers