RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ‘ਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨਗੇ ਪਰਿਵਾਰਕ ਮੈਂਬਰ, ਅਸਾਮ ਲਈ ਹੋਏ ਰਵਾਨਾ

ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ 'ਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨਗੇ ਪਰਿਵਾਰਕ ਮੈਂਬਰ, ਅਸਾਮ ਲਈ ਹੋਏ ਰਵਾਨਾ

Jass Grewal by Jass Grewal
April 27, 2023
in ਦੇਸ਼, ਪੰਜਾਬ
Reading Time: 1 min read
0 0
0

ਅੰਮ੍ਰਿਤਪਾਲ ਸਿੰਘ ਮਾਮਲੇ ਤਹਿਤ ਪੰਜਾਬ ਪੁਲਿਸ ਨੇ ਕੁਝ ਨੌਜਵਾਨ ਗ੍ਰਿਫ਼ਤਾਰ ਕੀਤੇ ਡਿਬਰੂਗੜ੍ਹ ਜੇਲ੍ਹ ‘ਚ ਬੰਦ ਕਰ ਦਿੱਤੇ ਸੀ ਜਿੰਨਾਂ ਨੂੰ SGPC ਕਾਨੂੰਨੀ ਸਹਾਇਤਾ ਦੇ ਰਹੀ ਹੈ। ਇਸ ਸਦਕਾ ਹੁਣ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਮਾਹਿਰਾਂ ਦੀ ਟੀਮ ਤੇ ਡਿਬਰੂਗੜ੍ਹ ਜੇਲ੍ਹ ‘ਚ ਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਉਹਨਾਂ ਨਾਲ ਮੁਲਾਕਾਤ ਕਰਨਗੇ।

ਦੱਸ ਦਈਏ ਕਿ ਕੌਮੀ ਸੁਰੱਖਿਆ ਐਕਟ ਹੇਠ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ 10 ਸਿੱਖ ਵਿਅਕਤੀਆਂ ਨੂੰ ਮਿਲਣ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਬੁੱਧਵਾਰ ਸ਼ਾਮ ਨੂੰ ਅੰਮ੍ਰਿਤਸਰ ਤੋਂ ਹਵਾਈ ਮਾਰਗ ਰਾਹੀਂ ਰਵਾਨਾ ਹੋਏ ਸੀ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਕਾਨੂੰਨੀ ਮਾਹਿਰਾਂ ਦੀ ਟੀਮ ਦੀ ਅਗਵਾਈ ਕਰ ਰਹੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਅੱਠ ਪਰਿਵਾਰਾਂ ’ਚੋਂ ਇੱਕ-ਇੱਕ ਮੈਂਬਰ ਉਨ੍ਹਾਂ ਦੇ ਨਾਲ ਗਿਆ ਹੈ।

ਇਹ ਪਰਿਵਾਰਕ ਮੈਂਬਰ ਅੱਜ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਵਿਅਕਤੀਆਂ ਨਾਲ ਮੁਲਾਕਾਤ ਕਰਨਗੇ। ਡਿਬਰੂਗੜ੍ਹ ਜੇਲ੍ਹ ਵਿੱਚ ਸਿਰਫ ਵੀਰਵਾਰ ਨੂੰ ਹੀ ਮੁਲਾਕਾਤੀਆਂ ਨੂੰ ਮਿਲਣ ਦੀ ਆਗਿਆ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਣੇ ਉਸ ਦੇ 10 ਖਾਲਿਸਤਾਨੀ ਸਮਰਥਕ ਬੰਦ ਹਨ। ਇਨ੍ਹਾਂ ਸਾਰਿਆਂ ਨੂੰ ਕੌਮੀ ਸੁਰੱਖਿਆ ਐਕਟ ਹੇਠ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਜੇਲ੍ਹ ਵਿੱਚ ਬੰਦ ਇਨ੍ਹਾਂ ਵਿਅਕਤੀਆਂ ਦੇ ਕੇਸਾਂ ਦੀ ਪੈਰਵੀ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਉਹ ਜੇਲ੍ਹ ਪ੍ਰਸ਼ਾਸਨ ਨੂੰ ਅਪੀਲ ਕਰਨਗੇ ਕਿ ਮੁਲਾਕਾਤ ਦਾ ਦਿਨ ਐਤਵਾਰ ਰੱਖਿਆ ਜਾਵੇ ਤਾਂ ਜੋ ਉਹ ਹਰ ਵੀਰਵਾਰ ਨੂੰ ਅੰਮ੍ਰਿਤਸਰ ਤੋਂ ਚਲਦੀ ਰੇਲ ਗੱਡੀ ਰਾਹੀਂ ਸ਼ਨਿਚਰਵਾਰ ਨੂੰ ਡਿਬਰੂਗੜ੍ਹ ਪੁੱਜ ਸਕਣ ਤੇ ਐਤਵਾਰ ਮੁਲਾਕਾਤ ਕਰ ਸਕਣ।

Previous Post

ਅਰਜੁਨ ਐਵਾਰਡੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦਾ ਹੋਇਆ ਦੇਹਾਂਤ, ਸੰਗਰੂਰ ਦੇ ਪਿੰਡ ਖਨਾਲ ਖੁਰਦ ‘ਚ ਹੋਵੇਗਾ ਅੰਤਿਮ ਸੰਸਕਾਰ

Next Post

ਪੰਜਾਬ ਸਰਕਾਰ ਦੀਆਂ ਵਧੀਆਂ ਮੁਸ਼ਕਿਲਾਂ, ਸਿੱਧੂ ਦੀ ਘਟਾਈ ਸੁਰੱਖਿਆ ਨੂੰ ਲੈਕੇ ਹਾਈਕੋਰਟ ਦਾ ਨੋਟਿਸ ਜਾਰੀ

Next Post
ਕਾਲਜਾਂ ਦੇ ਲੈਕਚਰਾਰਾਂ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਆਇਆ ਨਵਾਂ ਫੁਰਮਾਨ

ਪੰਜਾਬ ਸਰਕਾਰ ਦੀਆਂ ਵਧੀਆਂ ਮੁਸ਼ਕਿਲਾਂ, ਸਿੱਧੂ ਦੀ ਘਟਾਈ ਸੁਰੱਖਿਆ ਨੂੰ ਲੈਕੇ ਹਾਈਕੋਰਟ ਦਾ ਨੋਟਿਸ ਜਾਰੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers