RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਡੇਰਾ ਮੁਖੀ ਨਾਲ ਜੁੜੀ ਵੱਡੀ ਖ਼ਬਰ, ਜਲਦ ਜੇਲ੍ਹ ਤੋਂ ਬਾਹਰ ਆ ਸਕਦੇ ਰਾਮ ਰਹੀਮ

ਡੇਰਾ ਮੁਖੀ ਨਾਲ ਜੁੜੀ ਵੱਡੀ ਖ਼ਬਰ, ਜਲਦ ਜੇਲ੍ਹ ਤੋਂ ਬਾਹਰ ਆ ਸਕਦੇ ਰਾਮ ਰਹੀਮ

Jass Grewal by Jass Grewal
January 16, 2023
in ਦੇਸ਼, ਰਾਜਨੀਤੀ
0 0
0
ਡੇਰਾ ਮੁਖੀ ਨਾਲ ਜੁੜੀ ਵੱਡੀ ਖ਼ਬਰ, ਜਲਦ ਜੇਲ੍ਹ ਤੋਂ ਬਾਹਰ ਆ ਸਕਦੇ ਰਾਮ ਰਹੀਮ

ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਕੁਝ ਮਹੀਨੇ ਪਹਿਲਾਂ ਹੀ ਪੈਰੋਲ ਪੂਰੀ ਕਰਕੇ ਵਾਪਸ ਜੇਲ੍ਹ ਗਿਆ ਸੀ।

ਮਿਲੀ ਜਾਣਕਾਰੀ ਅਨੁਸਾਰ 25 ਜਨਵਰੀ ਨੂੰ ਡੇਰਾ ਸੱਚਾ ਸੌਦਾ ਦੇ ਦੂਜੇ ਸੰਤ ਸ਼ਾਹ ਸਤਨਾਮ ਮਹਾਰਾਜ ਦਾ ਜਨਮ ਦਿਨ ਹੈ। ਹਰ ਸਾਲ ਇਸ ਦਿਨ ਸਿਰਸਾ ਡੇਰੇ ਵੱਲੋਂ ਵੱਡਾ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿੱਚ ਸਤਿਸੰਗ ਅਤੇ ਭੰਡਾਰੇ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਵਾਰ ਵੀ ਇੱਕ ਵੱਡੇ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਵਿੱਚ ਰਾਮ ਰਹੀਮ ਵੀ ਹਿੱਸਾ ਲੈਣਾ ਚਾਹੁੰਦਾ ਹੈ।

25 ਜਨਵਰੀ ਨੂੰ ਹੋਣ ਵਾਲੇ ਸਤਿਸੰਗ ਅਤੇ ਭੰਡਾਰੇ ਲਈ ਡੇਰਾਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਜਾਣ ਦੀ ਇਜਾਜ਼ਤ ਮੰਗੀ ਹੈ। ਪੈਰੋਲ ਦੀ ਅਰਜ਼ੀ ਦੇਣ ਤੋਂ ਬਾਅਦ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਸੁਰੱਖਿਆ ਦੇ ਨਜ਼ਰੀਏ ਤੋਂ ਵਿਚਾਰ ਕਰ ਰਿਹਾ ਹੈ, ਕਿਉਂਕਿ ਇਹ ਸਰਕਾਰ ਲਈ ਵੱਡਾ ਖਤਰਾ ਵੀ ਸਾਬਤ ਹੋ ਸਕਦਾ ਹੈ। ਇਸ ਲਈ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਆਰਡਰ ਦੀ ਫਾਈਲ ਸਿਰਸਾ ਦੇ ਡੀਸੀ ਕੋਲ ਵੀ ਪਹੁੰਚ ਗਈ ਹੈ, ਜਿਸ ਦੀ ਸਮੀਖਿਆ ਹੋਣੀ ਬਾਕੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਰਾਮ ਰਹੀਮ ਅਕਤੂਬਰ ‘ਚ 40 ਦਿਨਾਂ ਲਈ ਪੈਰੋਲ ‘ਤੇ ਆਇਆ ਸੀ। ਇਸ ਤੋਂ ਇਲਾਵਾ ਰਾਮ ਰਹੀਮ ਪਿਛਲੇ ਸਾਲ ਦੋ ਪੈਰੋਲ ਅਤੇ ਇੱਕ ਫਰਲੋ ਲੈ ਕੇ ਜੇਲ੍ਹ ਤੋਂ ਬਾਹਰ ਆਇਆ ਸੀ। ਹੁਣ ਦੇਖਣਾ ਹੋਵੇਗਾ ਕਿ ਗੁਰਮੀਤ ਰਾਮ ਰਹੀਮ ਕਦੋਂ ਤੱਕ ਜੇਲ੍ਹ ਤੋਂ ਬਾਹਰ ਆਉਂਦਾ ਹੈ।

Tags: Haryana GovernmentHaryana Newspunjabi newsRam Rahim
Previous Post

ਦਿੱਲੀ ਨੂੰ ਦਹਿਲਾਉਣ ਦੀ ਵੱਡੀ ਯੋਜਨਾ ਬਣਾ ਰਹੇ ਸੀ ਅੱਤਵਾਦੀ ਜਗਜੀਤ ਤੇ ਨੌਸ਼ਾਦ, ਦਿੱਲੀ ਪੁਲਿਸ ਦਾ ਖ਼ੁਲਾਸਾ

Next Post

ਈਸਾਈ ਧਰਮ ਤੋਂ ਸਿੱਖ ਨਿਹੰਗ ਬਣਨ ਵਾਲੇ ਵਿੱਕੀ ਥਾਮਸ ਖਿਲਾਫ਼ ਵੱਡੀ ਕਾਰਵਾਈ

Next Post
ਈਸਾਈ ਧਰਮ ਤੋਂ ਸਿੱਖ ਨਿਹੰਗ ਬਣਨ ਵਾਲੇ ਵਿੱਕੀ ਥਾਮਸ ਖਿਲਾਫ਼ ਵੱਡੀ ਕਾਰਵਾਈ

ਈਸਾਈ ਧਰਮ ਤੋਂ ਸਿੱਖ ਨਿਹੰਗ ਬਣਨ ਵਾਲੇ ਵਿੱਕੀ ਥਾਮਸ ਖਿਲਾਫ਼ ਵੱਡੀ ਕਾਰਵਾਈ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers