RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਤੇ ਪੀ. ਆਰ. ਨੈਨ ਐਸ.ਆਈ.ਟੀ. ਵਲੋਂ ਤਲਬ |

Jass Grewal by Jass Grewal
November 25, 2021
in ਦੇਸ਼, ਪੰਜਾਬ
Reading Time: 1 min read
0 0
0

ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਪਿੰਡ ਬਰਗਾੜੀ ਵਿਖੇ ਕੀਤੀ ਗਈ ਬੇਅਦਬੀ ਸੰਬੰਧੀ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਅਤੇ ਉਪ ਸੀਨੀਅਰ ਉਪ ਚੇਅਰਪਰਸਨ ਡਾ. ਪੀ. ਆਰ. ਨੈਨ ਨੂੰ ਤਲਬ ਕਰਦੇ ਹੋਏ ਪੁੱਛ ਪੜਤਾਲ ਲਈ 26 ਨਵੰਬਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਦਫ਼ਤਰ ‘ਚ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ | ਦੱਸਣਯੋਗ ਹੈ ਕਿ ਆਈ.ਜੀ. ਸੁਰਿੰਦਰ ਪਾਲ ਸਿੰਘ ਪਰਮਾਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ 8 ਨਵੰਬਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਬੇਅਦਬੀ ਮਾਮਲਿਆਂ ‘ਚ ਸੁਨਾਰੀਆ ਜੇਲ੍ਹ ਵਿਚ ਪੁੱਛਗਿੱਛ ਕੀਤੀ ਗਈ ਸੀ | ਜਾਂਚ ਟੀਮ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਦਾਇਰ ਕੀਤੀ ਆਪਣੀ ਰਿਪੋਰਟ ‘ਚ ਦਾਅਵਾ ਕੀਤਾ ਗਿਆ ਸੀ ਕਿ ਡੇਰਾ ਮੁਖੀ ਨੇ ਜਾਂਚ ਟੀਮ ਨੂੰ ਬਹੁਤੇ ਸਵਾਲਾਂ ਦੇ ਸਪਸ਼ਟ ਜਵਾਬ ਨਹੀਂ ਦਿੱਤੇ | ਸੂਚਨਾ ਅਨੁਸਾਰ ਡੇਰੇ ਸੰਬੰਧੀ ਕੀਤੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਡੇਰਾ ਮੁਖੀ ਨੇ ਕਿਹਾ ਸੀ ਕਿ ਇਸ ਬਾਰੇ ਡੇਰੇ ਦੀ ਕਮੇਟੀ ਅਤੇ ਚੇਅਰਪਰਸਨ ਹੀ ਦੱਸ ਸਕਦੀ ਹੈ | ਡੇਰੇ ਸੰਬੰਧੀ ਸਵਾਲਾਂ ਦੇ ਜਵਾਬ ਲੈਣ ਲਈ ਵਿਸ਼ੇਸ਼ ਜਾਂਚ ਟੀਮ ਨੇ ਡੇਰੇ ਦੀ ਚੇਅਰਪਰਸਨ ਵਿਪਾਸਨਾ ਸਿੰਘ ਨੂੰ ਜਾਂਚ ‘ਚ ਸ਼ਾਮਿਲ ਹੋਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਇਸੇ ਦਰਮਿਆਨ ਵਿਸ਼ੇਸ਼ ਜਾਂਚ ਟੀਮ ਵਲੋਂ 8 ਨਵੰਬਰ ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਕੀਤੇ ਗਏ ਸਵਾਲ-ਜਵਾਬ ਦੀ ਸੂਚੀ ਲੀਕ ਹੋਣ ਦੀ ਸੂਚਨਾ ਹੈ | ਲੀਕ ਹੋਈ ਸੂਚੀ ਮੁਤਾਬਿਕ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਮੁਖੀ ਤੋਂ ਕਾਫ਼ੀ ਲੰਬੀ ਪੁੱਛ ਪੜਤਾਲ ਕੀਤੀ ਗਈ ਸੀ | ਆਪਣੇ ਜਵਾਬਾਂ ‘ਚ ਡੇਰਾ ਮੁਖੀ ਨੇ ਬੇਅਦਬੀ ਨਾਲ ਜੁੜੀ ਕਿਸੇ ਵੀ ਘਟਨਾ ਦਾ ਡੇਰੇ ਨਾਲ ਕੋਈ ਸੰਬੰਧ ਨਹੀਂ ਹੈ ਅਤੇ ਡੇਰਾ ਮੁਖੀ ਵਲੋਂ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਉਹ ਡੇਰੇ ਦੇ ਪ੍ਰਬੰਧਾਂ ਵਿਚ ਵੀ ਕੋਈ ਸਿੱਧੇ ਤੌਰ ‘ਤੇ ਦਖ਼ਲ ਅੰਦਾਜ਼ੀ ਨਹੀਂ ਕਰਦੇ ਹਨ |

Previous Post

ਹੁਣ ਪਹਿਲੀ ਨਵੰਬਰ ਤੋਂ ਲਾਗੂ ਹੋਣਗੀਆਂ ਸਸਤੀ ਬਿਜਲੀ ਦੀਆਂ ਨਵੀਆਂ ਦਰਾਂ |

Next Post

ਭਾਰਤ ਵਲੋਂ ਕੌਮਾਂਤਰੀ ਉਡਾਣਾਂ ਸਾਲ ਦੇ ਅਖੀਰ ਤੱਕ ਆਮ ਕਰਨ ਦਾ ਐਲਾਨ |

Next Post
ਭਾਰਤ ਵਲੋਂ ਕੌਮਾਂਤਰੀ ਉਡਾਣਾਂ ਸਾਲ ਦੇ ਅਖੀਰ ਤੱਕ ਆਮ ਕਰਨ ਦਾ ਐਲਾਨ |

ਭਾਰਤ ਵਲੋਂ ਕੌਮਾਂਤਰੀ ਉਡਾਣਾਂ ਸਾਲ ਦੇ ਅਖੀਰ ਤੱਕ ਆਮ ਕਰਨ ਦਾ ਐਲਾਨ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers