ਇਸ ਸਾਲ ਦੀ ਸ਼ੁਰੂਆਤ ‘ਚ ਕੌਮੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਅਜੀਤ ਡੋਵਾਲ ਦੀ ਰਿਹਾਇਸ਼ ‘ਤੇ ਸੁਰੱਖਿਆ ‘ਚ ਹੋਈ ਕੁਤਾਹੀ ਨੂੰ ਲੈ ਕੇ ਸੀ.ਆਈ.ਐਸ.ਐਫ. ਦੇ ਤਿੰਨ ਕਮਾਂਡੋਜ਼ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ ਜਦਕਿ ਉਨ੍ਹਾਂ ਦੀ ਵੀ.ਆਈ.ਪੀ. ਸੁਰੱਖਿਆ ਇਕਾਈ ਦੇ ਦੋ ਸੀਨੀਅਰ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਡੋਵਾਲ ਨੂੰ ‘ਜ਼ੈੱਡ ਪਲੱਸ’ ਸ਼੍ਰੇਣੀ ਦੀ ਸੁਰੱਖਿਆ ਹਾਸਲ ਹੈ | ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਵਲੋਂ 16 ਫਰਵਰੀ ਦੀ ਘਟਨਾ ਦੀ ਕੋਰਟ ਆਫ ਇਨਕੁਆਰੀ ਤੋਂ ਬਾਅਦ ਉਕਤ ਦੰਡਾਤਮਕ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ |
