RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਦਿੱਲੀ ’ਚ ਮੇਅਰ ਦੇ ਅਹੁਦੇ ਦੀ ਚੋਣ ਦੌਰਾਨ ਵੱਡਾ ਹੰਗਾਮਾ, ਹੱਥੋਪਾਈ ਹੋਏ ‘ਆਪ’ ਤੇ ਭਾਜਪਾ ਕੌਂਸਲਰਾਂ

ਦਿੱਲੀ ’ਚ ਮੇਅਰ ਦੇ ਅਹੁਦੇ ਦੀ ਚੋਣ ਦੌਰਾਨ ਵੱਡਾ ਹੰਗਾਮਾ, ਹੱਥੋਪਾਈ ਹੋਏ ‘ਆਪ’ ਤੇ ਭਾਜਪਾ ਕੌਂਸਲਰਾਂ

Jass Grewal by Jass Grewal
January 6, 2023
in ਦੇਸ਼, ਰਾਜਨੀਤੀ
Reading Time: 1 min read
0 0
0

ਦਿੱਲੀ ਵਿੱਚ ਮੇਅਰ ਦੇ ਅਹੁਦੇ ਦੀ ਚੋਣ ਦੌਰਾਨ ਵੱਡਾ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਜਿਸ ਤੋਂ ਬਾਅਦ ਮੇਅਰ ਦੇ ਅਹੁਦੇ ਦੀ ਚੋਣ ਮੁਲਤਵੀ ਕਰ ਦਿੱਤੀ ਗਈ ਹੈ।  ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਹੋਏ ਜ਼ਬਰਦਸਤ ਹੰਗਾਮੇ ਤੋਂ ਬਾਅਦ ਸਦਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।  ਉੱਪ ਰਾਜਪਾਲ ਵੀਕੇ ਸਕਸੈਨਾ ਵਲੋਂ ਨਿਯੁਕਤ 10 ‘ਐਲਡਰਮੈਨ’ (ਨਾਮਜ਼ਦ ਕੌਂਸਲਰ) ਨੂੰ ਪਹਿਲੇ ਸਹੁੰ ਚੁਕਾਉਣ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰਾਂ ਦੇ ਤਿੱਖੇ ਵਿਰੋਧ ਦਰਮਿਆਨ ਨਵੇਂ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੀ ਪਹਿਲੀ ਬੈਠਕ ਐਤਵਾਰ ਨੂੰ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੇ ਬਿਨਾਂ ਹੀ ਮੁਲਤਵੀ ਕਰ ਦਿੱਤੀ ਗਈ। ਮੇਅਰ ਅਤੇ ਡਿਪਟੀ ਮੇਅਰ ਚੋਣ ਲਈ ਨਿਯੁਕਤ ਅਧਿਕਾਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਂਸਲਰ ਸੱਤਿਆ ਸ਼ਰਮਾ ਨੇ ਕਿਹਾ,”ਐੱਮ.ਸੀ.ਡੀ. ਸਦਨ ਦੀ ਬੈਠਕ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਅਗਲੀ ਤਾਰੀਖ਼ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ।” ਐੱਮ.ਸੀ.ਡੀ. ਸਦਨ ‘ਚ 10 ‘ਐਲਡਰਮੈਨ’ ਨੂੰ ਸਹੁੰ ਚੁਕਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਦੇ ਨਾਲ ਹੀ ਹੰਗਾਮਾ ਹੋਣ ਲੱਗਾ। ‘ਆਪ’ ਦੇ ਕਈ ਵਿਧਾਇਕ ਅਤੇ ਕੌਂਸਲਰ ਨਾਅਰੇ ਲਗਾਉਂਦੇ ਹੋਏ ਆਸਨ ਦੇ ਕਰੀਬ ਪਹੁੰਚ ਗਏ।

ਉਨ੍ਹਾਂ ਨੇ ਚੁਣੇ ਗਏ ਕੌਂਸਲਰਾਂ ਦੀ ਬਜਾਏ ‘ਐਲਡਰਮੈਨ’ ਨੂੰ ਪਹਿਲੇ ਸਹੁੰ ਚੁਕਾਉਣ ਦਾ ਵਿਰੋਧ ਕੀਤਾ। ਜਵਾਬ ‘ਚ ਭਾਜਪਾ ਕੌਂਸਲਰਾਂ ਨੇ ‘ਆਪ’ ਅਤੇ ਉਸ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹੰਗਾਮੇ ਦਰਮਿਆਨ ਦੋਹਾਂ ਪੱਖਾਂ ਨੇ ਇਕ-ਦੂਜੇ ਦੇ ਮੈਂਬਰਾਂ ‘ਤੇ ਹੱਥੋਪਾਈ ਦਾ ਦੋਸ਼ ਵੀ ਲਗਾਇਆ। ਬੈਠਕ ਦੀ ਸ਼ੁਰੂਆਤ ਭਾਜਪਾ ਕੌਂਸਲਰ ਸੱਤਿਆ ਸ਼ਰਮਾ ਨੂੰ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੇ ਮੇਅਰ ਅਤੇ ਡਿਪਟੀ ਮੇਅਰ ਅਹੁਦੇ ਲਈ ਚੋਣ ਲਈ ਅਧਿਕਾਰੀ ਵਜੋਂ ਸਹੁੰ ਚੁਕਾਉਣ ਨਾਲ ਹੋਈ। ਸ਼ਰਮਾ ਦੇ ‘ਐਲਡਰਮੈਨ’ ਮਨੋਜ ਕੁਮਾਰ ਨੂੰ ਸਹੁੰ ਚੁੱਕਣ ਲਈ ਬੁਲਾਉਣ ‘ਤੇ ‘ਆਪ’ ਵਿਧਾਇਕ ਅਤੇ ਕੌਂਸਲਰ ਵਿਰੋਧ ਕਰਨ ਲੱਗੇ। ਕਈ ਵਿਧਾਇਕ ਅਤੇ ਕੌਂਸਲਰ ਨਾਅਰੇ ਲਗਾਉਂਦੇ ਹੋਏ ਸਦਨ ‘ਚ ਆਸਨ ਦੇ ਕਰੀਬ ਪਹੁੰਚ ਗਏ।

‘ਆਪ’ ਕੌਂਸਲਰਾਂ ਦੇ ਪ੍ਰਧਾਨਗੀ ਅਧਿਕਾਰੀ ਦੀ ਮੇਜ਼ ਸਮੇਤ ਹੋਰ ਮੇਜ਼ ‘ਤੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਕਰਨ ਦਰਮਿਆਨ ਸਹੁੰ ਚੁਕਾਉਣ ਦੀ ਪ੍ਰਕਿਰਿਆ ਰੋਕ ਦਿੱਤੀ ਗਈ। ਭਾਜਪਾ ਦੇ ਕੌਂਸਲਰ ਵੀ ਮੇਜ਼ ਦੇ ਨੇੜੇ-ਤੇੜੇ ਜਮ੍ਹਾ ਹੋ ਗਏ। ਇਸ ਦੌਰਾਨ ਉਨ੍ਹਾਂ ਦੇ ਅਤੇ ‘ਆਪ’ ਕੌਂਸਲਰਾਂ ਦਰਮਿਆਨ ਤਿੱਖੀ ਜ਼ੁਬਾਨੀ ਜੰਗ ਦੇਖਣ ਨੂੰ ਮਿਲੀ। ਸ਼ਰਮਾ ਨੂੰ ਦੱਸਿਆ, ”ਪਹਿਲੇ ਸਦਨ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ ਕੀਤੀ ਗਈ ਸੀ। ਚਾਰ ‘ਐਲਡਰਮੈਨ’ ਨੇ ਸਹੁੰ ਚੁੱਕੀ। ਅਸੀਂ ਜਲਦ ਬੈਠਕ ਕਰਾਂਗੇ ਅਤੇ ਬਾਕੀ ‘ਐਲਡਰਮੈਨ’ ਨੂੰ ਪਹਿਲੇ ਸਹੁੰ ਚੁਕਾਈ ਜਾਵੇਗੀ।”

 

Tags: Delhi NewsPolitics News
Previous Post

ਕੱਚੇ ਬੱਸ ਮੁਲਾਜ਼ਮਾਂ ਨੂੰ ਹੜਤਾਲ ਕਰਨਾ ਹੁਣ ਪਊ ਮਹਿੰਗਾ, ਸਰਕਾਰ ਨੇ ਸਖ਼ਤ ਹੁਕਮ ਕੀਤੇ ਜਾਰੀ

Next Post

ਖ਼ਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਦਾ ਵੱਡਾ ਫ਼ੈਸਲਾ, ਨਹੀਂ ਖੁਲ੍ਹੱਣਗੇ ਸਕੂਲ

Next Post
ਹੁਣ ਹਰ ਵਰਗ ਦੇ ਬੱਚੇ ਨੂੰ ਮਿਲੇਗੀ ਸਿੱਖਿਆ, ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਕਦਮ

ਖ਼ਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਦਾ ਵੱਡਾ ਫ਼ੈਸਲਾ, ਨਹੀਂ ਖੁਲ੍ਹੱਣਗੇ ਸਕੂਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers