RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਦਿੱਲੀ ਜੰਤਰ-ਮੰਤਰ ਵਿਖੇ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਪਹਿਲਵਾਨਾਂ ਦਾ ਵੱਡਾ ਕਦਮ

ਦਿੱਲੀ ਜੰਤਰ-ਮੰਤਰ ਵਿਖੇ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਪਹਿਲਵਾਨਾਂ ਦਾ ਵੱਡਾ ਕਦਮ

Jass Grewal by Jass Grewal
May 11, 2023
in ਦੇਸ਼
Reading Time: 1 min read
0 0
0

ਜਿਨਸੀ ਸੋਸ਼ਣ ਦੇ ਇਲਜ਼ਾਮਾਂ ‘ਚ ਘਿਰੇ ਕੁਸ਼ਤੀ ਫੈਡਰੇਸ਼ਨ ਦੇ ਚੇਅਰਮੈਨ ਅਤੇ ਭਾਜਪਾ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਪਹਿਲਵਾਨਾਂ ਨੇ ਕੋਈ ਕਾਰਵਾਈ ਨਾ ਹੁੰਦੀ ਵੇਖ ਅੱਜ ਆਪਣੇ ਵਿਰੋਧ ਪ੍ਰਦਰਸ਼ਨ ਦੇ 18ਵੇਂ ਦਿਨ ਆਪਣੀਆਂ ਬਾਹਾਂ ਅਤੇ ਮੱਥੇ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਵਿਨੇਸ਼ ਫੋਗਾਟ, ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਹੋਰ ਪਹਿਲਵਾਨਾਂ ਨੇ ਜੰਤਰ-ਮੰਤਰ ਵਿਖੇ ਕਾਲੀ ਪੱਟੀ ਬੰਨ੍ਹ ਕੇ 11 ਮਈ ਨੂੰ ‘ਕਾਲਾ ਦਿਵਸ’ ਮਨਾਇਆ। ਧਰਨੇ ਵਾਲੀ ਥਾਂ ‘ਤੇ ਮੌਜੂਦ ਹੋਰ ਸਮਰਥਕਾਂ ਨੇ ਵੀ ਆਪਣੀਆਂ ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ।

ਜ਼ਿਕਰਯੋਗ ਹੈ ਕਿ ਦੇਸ਼ ਦੇ ਕਈ ਨਾਮੀ ਪਹਿਲਵਾਨ ਬ੍ਰਿਜ ਭੂਸ਼ਣ ‘ਤੇ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਜ਼ਾਮ ਲਗਾ ਚੁੱਕੇ ਹਨ। ਪਹਿਲਵਾਨਾਂ ਨੇ ਜਨਵਰੀ 2022 ਵਿੱਚ ਸਰਕਾਰ ਵੱਲੋਂ ਇੱਕ ਜਾਂਚ ਕਮੇਟੀ ਦੇ ਗਠਨ ਤੋਂ ਬਾਅਦ ਆਪਣਾ ਧਰਨਾ ਸਮਾਪਤ ਕਰ ਦਿੱਤਾ ਸੀ, ਪਰ ਜਾਂਚ ਕਮੇਟੀ ਦੇ ਕੰਮ ਕਰਨ ਦੇ ਤਰੀਕੇ ਤੋਂ ਨਾਖੁਸ਼ ਉਹ ਅਪ੍ਰੈਲ ਵਿੱਚ ਮੁੜ ਵਿਰੋਧ ਪ੍ਰਦਰਸ਼ਨ ਲਈ ਅੱਗੇ ਆਏ ਅਤੇ ਹੁਣ ਦਿੱਲੀ ਪੁਲਸ ਤੋਂ ‘ਨਿਰਪੱਖ’ ਜਾਂਚ ਦੀ ਮੰਗ ਕਰ ਰਹੇ ਹਨ।

ਦਿੱਲੀ ਪੁਲਸ ਨੇ ਬ੍ਰਿਜ ਭੂਸ਼ਣ ਖ਼ਿਲਾਫ਼ 2 ਐੱਫ.ਆਈ.ਆਰ. ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਪੋਕਸੋ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ) ਦੀ ਧਾਰਾ 10 ਨਾਲ ਸਬੰਧਤ ਹੈ। ਦਿੱਲੀ ਪੁਲਸ ਨੇ ਇਸ ਹਫ਼ਤੇ ਇੱਕ ਨਾਬਾਲਗ ਸਮੇਤ 7 ਮਹਿਲਾ ਪਹਿਲਵਾਨਾਂ ਦੇ ਬਿਆਨ ਦਰਜ ਕੀਤੇ ਹਨ। ਨਾਬਾਲਗ ਪਹਿਲਵਾਨ ਨੇ ਬੁੱਧਵਾਰ ਨੂੰ Code of Criminal Procedure ਦੀ ਧਾਰਾ 164 ਦੇ ਤਹਿਤ ਇਕ ਮੈਜਿਸਟ੍ਰੇਟ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ।

Previous Post

“ਕਿਸਾਨ ਜਥੇਬੰਦੀਆਂ ਬਿਨਾਂ ਵਜ੍ਹਾ ਹੀ ਧਰਨਾ ਲਾ ਕੇ ਬੈਠ ਜਾਂਦੀਆਂ”, ਧਰਨਾਕਾਰੀਆਂ ‘ਤੇ ਔਖੇ ਹੋਏ ਮੁੱਖ ਮੰਤਰੀ ਭਗਵੰਤ ਮਾਨ

Next Post

ਕੇਜਰੀਵਾਲ ਦੇ ਹੱਕ ‘ਚ ਸੁਪਰੀਮ ਕੋਰਟ ਦਾ ਫੈਸਲਾ, LG ਦੇ ਹੱਥੋਂ ਗਈ ਗੇਮ

Next Post
ਖਤਰੇ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਜਾਨ! ਟਵੀਟ ਕਰ ਆਖੀ ਵੱਡੀ ਗੱਲ

ਕੇਜਰੀਵਾਲ ਦੇ ਹੱਕ ‘ਚ ਸੁਪਰੀਮ ਕੋਰਟ ਦਾ ਫੈਸਲਾ, LG ਦੇ ਹੱਥੋਂ ਗਈ ਗੇਮ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers