RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਦਿੱਲੀ ਨੂੰ ਦਹਿਲਾਉਣ ਦੀ ਵੱਡੀ ਯੋਜਨਾ ਬਣਾ ਰਹੇ ਸੀ ਅੱਤਵਾਦੀ ਜਗਜੀਤ ਤੇ ਨੌਸ਼ਾਦ, ਦਿੱਲੀ ਪੁਲਿਸ ਦਾ ਖ਼ੁਲਾਸਾ

ਦਿੱਲੀ ਨੂੰ ਦਹਿਲਾਉਣ ਦੀ ਵੱਡੀ ਯੋਜਨਾ ਬਣਾ ਰਹੇ ਸੀ ਅੱਤਵਾਦੀ ਜਗਜੀਤ ਤੇ ਨੌਸ਼ਾਦ, ਦਿੱਲੀ ਪੁਲਿਸ ਦਾ ਖ਼ੁਲਾਸਾ

Jass Grewal by Jass Grewal
January 16, 2023
in ਦੇਸ਼
0 0
0
ਦਿੱਲੀ ਨੂੰ ਦਹਿਲਾਉਣ ਦੀ ਵੱਡੀ ਯੋਜਨਾ ਬਣਾ ਰਹੇ ਸੀ ਅੱਤਵਾਦੀ ਜਗਜੀਤ ਤੇ ਨੌਸ਼ਾਦ, ਦਿੱਲੀ ਪੁਲਿਸ ਦਾ ਖ਼ੁਲਾਸਾ

ਜਹਾਂਗੀਰਪੁਰ ਤੋਂ ਗ੍ਰਿਫ਼ਤਾਰ ਦੋ ਅੱਤਵਾਦੀਆਂ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ।  ਦਰਅਸਲ, ਦਿੱਲੀ ਪੁਲਿਸ ਮੁਤਾਬਕ ਦੋਵੇਂ ਅੱਤਵਾਦੀ ਦਿੱਲੀ ਨੂੰ ਦਹਿਲਾਉਣ ਦੀ ਵੱਡੀ ਯੋਜਨਾ ਬਣਾ ਰਹੇ ਸਨ।  ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਜਾਂਚ ਦੌਰਾਨ ਪਾਇਆ ਹੈ ਕਿ ਅੱਤਵਾਦੀ ਜਗਜੀਤ ਸਿੰਘ ਉਰਫ ਜੱਗਾ ਅਤੇ ਨੌਸ਼ਾਦ ਅਲੀ ਆਪਣੇ ਪਾਕਿਸਤਾਨੀ ਹੈਂਡਲਰਾਂ ਦੇ ਹੁਕਮਾਂ ’ਤੇ ਹਿੰਦੂ ਨੇਤਾਵਾਂ ’ਤੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸਨ।

ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਜਗਜੀਤ ਸਿੰਘ (29) ਅਤੇ ਨੌਸ਼ਾਦ ਅਲੀ (56) ਦੀ ਜੋੜੀ ਨੂੰ ਜਹਾਂਗੀਰਪੁਰੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਦੋਹਾਂ ਨੂੰ ਸੱਜੇ-ਪੱਖੀ ਨੇਤਾਵਾਂ ‘ਤੇ ਹਮਲਿਆਂ ਦੀ ਯੋਜਨਾ ਬਣਾਉਣ ਅਤੇ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਦਿੱਲੀ ਪੁਲਸ ਨੇ ਐਤਵਾਰ ਨੂੰ ਇਹ ਦਾਅਵਾ ਕੀਤਾ। ਪੁਲਸ ਨੇ ਅੱਤਵਾਦੀਆਂ ਕੋਲੋਂ 22 ਜਿੰਦਾ ਕਾਰਤੂਸ, 2 ਹੈਂਡ ਗ੍ਰਨੇਡ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਇਸ ਤਰ੍ਹਾਂ ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਦੋਵਾਂ ਮੁਲਜ਼ਮਾਂ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ ’ਤੇ ਭਲਸਵਾ ਡੇਅਰੀ ਇਲਾਕੇ ‘ਚੋਂ ਕਤਲ ਕੀਤੇ ਮੁੰਡੇ ਦੀ ਲਾਸ਼ ਬਰਾਮਦ ਕੀਤੀ ਗਈ। ਲਾਸ਼ ਦੇ ਮੋਢੇ ’ਤੇ ਤ੍ਰਿਸ਼ੂਲ ਦਾ ਟੈਟੂ ਬਣਿਆ ਹੋਇਆ ਸੀ। ਇਸ ਕਤਲ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਹੱਥ ਸੀ। ਦੋਵਾਂ ਅੱਤਵਾਦੀਆਂ ਨੇ ਉਸ ਨੂੰ ਮਾਰ ਦਿੱਤਾ ਅਤੇ ਕਤਲ ਦੀ ਵੀਡੀਓ ਬਣਾਈ, ਜੋ ਉਨ੍ਹਾਂ ਨੇ ਪਾਕਿਸਤਾਨ ’ਚ ਆਪਣੇ ਹੈਂਡਲਰ ਨੂੰ ਭੇਜੀ। ਪੁਲਸ ਨੇ ਕਿਹਾ ਕਿ ਦੋਸ਼ੀ ਦੇਸ਼ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਿਚ ਸ਼ਾਮਲ ਕੁਝ ਵਿਦੇਸ਼ੀ ਸੰਸਥਾਵਾਂ ਦੇ ਸੰਪਰਕ ਵਿਚ ਸਨ।

ਪੁਲਸ ਨੇ ਦੱਸਿਆ ਕਿ ਜਗਜੀਤ ਇਕ ਕਤਲ ਦੇ ਮਾਮਲੇ ‘ਚ ਹਲਦਵਾਨੀ ਜੇਲ੍ਹ ‘ਚ ਬੰਦ ਸੀ, ਜਿੱਥੇ ਉਸ ਦੇ ਬੰਬੀਹਾ ਗੈਂਗ ਦੇ ਮੈਂਬਰਾਂ ਨਾਲ ਨੇੜਤਾ ਸੀ। ਉਹ 20 ਦਿਨਾਂ ਲਈ ਪੈਰੋਲ ‘ਤੇ ਬਾਹਰ ਸੀ ਅਤੇ 20 ਅਪ੍ਰੈਲ 2022 ਨੂੰ ਉੱਤਰਾਖੰਡ ਦੇ ਗਦਰਪੁਰ ਦੇ ਗੁਲਾਰਭੋਜ ਵਿਖੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਅਪਰਾਧੀਆਂ ਨੇ ਉਸ ‘ਤੇ ਹਮਲਾ ਕੀਤਾ ਸੀ। ਅੱਤਵਾਦੀ ਨੌਸ਼ਾਦ ਨੂੰ ਆਈ. ਪੀ. ਸੀ ਦੀ ਧਾਰਾ 302 ਦੇ ਤਹਿਤ ਇਕ ਕੇਸ ‘ਚ ਜਹਾਂਗੀਰਪੁਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 1996 ‘ਚ ਦੋ ਮਹੀਨੇ ਦੀ ਪੈਰੋਲ ‘ਤੇ ਬਾਹਰ ਆਇਆ ਸੀ। ਫਿਰ ਉਸ ਨੂੰ ਉਸ ਦੇ ਹੋਰ ਸਾਥੀਆਂ ਸਮੇਤ ਕਤਲ ਦੇ ਇਕ ਹੋਰ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਹ 25 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਸਾਲ 2018 ‘ਚ ਜੇਲ੍ਹ ਤੋਂ ਰਿਹਾਅ ਹੋਇਆ ਸੀ। ਪੁਲਸ ਨੇ ਦਾਅਵਾ ਕੀਤਾ ਕਿ ਉਹ ਜੇਲ੍ਹ ‘ਚ ਲੰਬੇ ਸਮੇਂ ਦੌਰਾਨ ਸਰਹੱਦ ਪਾਰ ਤੋਂ ਹੈਂਡਲਰਾਂ ਦੇ ਸੰਪਰਕ ਵਿੱਚ ਆਇਆ ਸੀ। ਅੱਗੇ ਅਤੇ ਪਿਛੜੇ ਸਬੰਧਾਂ ਦੀ ਪਛਾਣ ਕਰਨ ਲਈ ਹੋਰ ਪੁੱਛਗਿੱਛ ਜਾਰੀ ਹੈ।

Tags: ArrestDelhi NewsDelhi PoliceNational Newspunjabi news
Previous Post

“ਲੋਕ ਪੱਖੀ ਮੁੱਦਿਆਂ ਨੂੰ ਲੈ ਕੇ ਸੜਕਾਂ ’ਤੇ ਉਤਰਾਂਗੇ”, ਰਾਜਾ ਵੜਿੰਗ ਦਾ ਵੱਡਾ ਬਿਆਨ

Next Post

ਡੇਰਾ ਮੁਖੀ ਨਾਲ ਜੁੜੀ ਵੱਡੀ ਖ਼ਬਰ, ਜਲਦ ਜੇਲ੍ਹ ਤੋਂ ਬਾਹਰ ਆ ਸਕਦੇ ਰਾਮ ਰਹੀਮ

Next Post
ਡੇਰਾ ਮੁਖੀ ਨਾਲ ਜੁੜੀ ਵੱਡੀ ਖ਼ਬਰ, ਜਲਦ ਜੇਲ੍ਹ ਤੋਂ ਬਾਹਰ ਆ ਸਕਦੇ ਰਾਮ ਰਹੀਮ

ਡੇਰਾ ਮੁਖੀ ਨਾਲ ਜੁੜੀ ਵੱਡੀ ਖ਼ਬਰ, ਜਲਦ ਜੇਲ੍ਹ ਤੋਂ ਬਾਹਰ ਆ ਸਕਦੇ ਰਾਮ ਰਹੀਮ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers