RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਖੇਡ

ਦਿੱਲੀ ਪੁਲਿਸ ਦਾ ਐਕਸ਼ਨ, WFI ਦੇ ਮੁਖੀ ਖਿਲਾਫ FIR ਦਰਜ

ਦਿੱਲੀ ਪੁਲਿਸ ਦਾ ਐਕਸ਼ਨ, WFI ਦੇ ਮੁਖੀ ਖਿਲਾਫ FIR ਦਰਜ

Jass Grewal by Jass Grewal
April 29, 2023
in ਖੇਡ, ਦੇਸ਼
0 0
0
ਦਿੱਲੀ ਪੁਲਿਸ ਦਾ ਐਕਸ਼ਨ, WFI ਦੇ ਮੁਖੀ ਖਿਲਾਫ FIR ਦਰਜ

WFI ਦੇ ਮੁਖੀ ‘ਤੇ ਜਿਨਸੀ ਸ਼ੋਸ਼ਣ ਅਤੇ ਡਰਾਉਣ-ਧਮਕਾਉਣ ਦਾ ਦੋਸ਼ ਲਗਾਉਣ ਵਾਲੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਨੇ 23 ਅਪ੍ਰੈਲ ਨੂੰ ਆਪਣਾ ਅੰਦੋਲਨ ਮੁੜ ਸ਼ੁਰੂ ਕਰ ਦਿੱਤਾ ਹੈ। ਜਿਸ ਦੌਰਾਨ ਉਹਨਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਜਾਵੇ।

ਹੁਣ ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਦੇ ਮਾਮਲੇ ‘ਚ ਹੁਣ ਦਿੱਲੀ ਪੁਲਸ ਨੇ ਵੱਡਾ ਐਕਸ਼ਨ ਲਿਆ ਹੈ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਦੇ ਖ਼ਿਲਾਫ 2 FIR ਦਰਜ ਕੀਤੀਆਂ ਗਈਆਂ ਹਨ।

ਦਿੱਲੀ ਪੁਲਸ ਨੇ ਬ੍ਰਿਜਭੂਸ਼ਣ ਖ਼ਿਲਾਫ਼ ਪੋਕਸੋ ਐਕਟ ਅਤੇ ਛੇੜਖਾਨੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤੀ ਹੈ। ਦੱਸ ਦੇਈਏ ਕਿ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬ੍ਰਿਜਭੂਸ਼ਣ ਸ਼ਰਣ ਸਿੰਘ ‘ਤੇ ਐੱਫ.ਆਈ.ਆਰ. ਦਰਜ ਕਰਨ ‘ਤੇ ਸਹਿਮਤੀ ਜਤਾਈ ਸੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਸੀ.ਪੀ. ਪ੍ਰਣਵ ਤਾਇਲ ਨੇ ਦੱਸਿਆ ਕਿ WFI ਦੇ ਮੁਖੀ ਬ੍ਰਿਜ ਬ੍ਰਿਜਭੂਸ਼ਣ ਸ਼ਰਨ ਸਿੰਘ ਵਿਰੁੱਧ ਮਹਿਲਾ ਪਹਿਲਵਾਨਾਂ ਦੀਆਂ ਸ਼ਿਕਾਇਤਾਂ ‘ਤੇ ਕਨਾਟ ਪਲੇਸ ਪੁਲਸ ਸਟੇਸ਼ਨ ਵਿਚ 2 FIR ਦਰਜ ਕੀਤੀਆਂ ਗਈਆਂ ਹਨ।

ਪ੍ਰਦਰਸ਼ਨਕਾਰੀ ਪਹਿਲਵਾਨਾਂ ਲਈ ਲਗਾਤਾਰ ਵੱਧਦੇ ਸਮਰਥਨ ਵਿਚਾਲੇ ਦਿੱਲੀ ਪੁਲਸ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਦੇ ਖ਼ਿਲਾਫ਼ 7 ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਿਲਸਿਲੇ ਵਿਚ ਸ਼ੁੱਕਰਵਾਰ ਨੂੰ ਦੋ FIR ਦਰਜ ਕੀਤੀਆਂ। ਦਿੱਲੀ ਪੁਲਸ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਪੀ.ਐੱਸ. ਨਰਸਿਮਹਾ ਦੀ ਸੁਪਰੀਮ ਕੋਰਟ ਦੀ ਬੈਂਚ ਨੂੰ ਦੱਸਿਆ ਕਿ ਐੱਫ.ਆਈ.ਆਰ. ਸ਼ੁੱਕਰਵਾਰ ਨੂੰ ਦਰਜ ਕੀਤੀ ਜਾਵੇਗੀ।

ਮਹਿਤਾ ਦੀ ਦਲੀਲ ਤੋਂ ਬਾਅਦ ਇੱਥੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਇਸ ਨੂੰ ਜਿੱਤ ਵੱਲ ਪਹਿਲਾ ਕਦਮ ਕਰਾਰ ਦਿੱਤਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਇਸ ਸੰਸਦ ਨੂੰ ਉਨ੍ਹਾਂ ਦੇ ਸਾਰੇ ਅਹੁਦਿਆਂ ਤੋਂ ਹਟਾਏ ਜਾਣ ਤਕ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ।

ਇੰਨਾ ਹੀ ਨਹੀਂ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਸੀਨੀਅਰ ਕਾਂਗਰਸੀ ਲੀਡਰ ਪ੍ਰਿਯੰਕਾ ਗਾਂਧੀ ਅਤੇ ਅਦਾਕਾਰ ਸੋਨੂੰ ਸੂਦ ਦਾ ਸਾਥ ਮਿਲਿਆ ਹੈ। ਦਸ ਦਈਏ ਕਿ ਪ੍ਰਿਯੰਕਾ ਗਾਂਧੀ ਦਿੱਲੀ ਦੇ ਜੰਤਰ-ਮੰਤਰ ਵਿਖੇ ਚੋਟੀ ਦੇ ਪਹਿਲਵਾਨਾਂ ਦੇ ਚੱਲ ਰਹੇ ਧਰਨੇ ‘ਚ ਪਹੁੰਚੇ। ਇਸ ਮੌਕੇ ਉਹਨਾਂ ਨੇ ਖਿਡਾਰੀਆਂ ਨਾਲ ਗੱਲਬਾਤ ਕੀਤੀ।

ਇਸ ਦੇ ਨਾਲ ਹੀ ਅਦਾਕਾਰ ਸੋਨੂੰ ਸੂਦ ਵੀ ਧਰਨੇ ‘ਤੇ ਬੈਠੇ ਪਹਿਲਵਾਨਾਂ ਦੇ ਹੱਕ ‘ਚ ਆਏ ਹਨ। ਉਹਨਾਂ ਟਵੀਟ ਕਰਦਿਆਂ ਲਿਖਿਆ, “ਦੇਸ਼ ਦੇ ਖਿਡਾਰੀ ਬੇਇਨਸਾਫੀ ਵਿਰੁੱਧ ਕੁਸ਼ਤੀ ਦੀ ਲੜਾਈ ਜ਼ਰੂਰ ਜਿੱਤਣਗੇ।”

Previous Post

ਸ਼ਾਰਪੀ ਘੁੰਮਣ ਦੀ ਗ੍ਰਿਫਤਾਰੀ ‘ਤੇ ਪੰਜਾਬੀ ਸਿੰਗਰ ਕਰਨ ਔਜਲਾ ਦੀ ਸਫਾਈ, ATGF ਨੇ ਕੀਤੀ ਸੀ ਵੱਡੀ ਕਾਰਵਾਈ

Next Post

ਮੁੱਖ ਮੰਤਰੀ ਮਾਨ ਦਾ ਰੋਡ ਸ਼ੋਅ, ਪਰਿਵਾਰਵਾਦ ਨੂੰ ਲੈਕੇ ਵਿਰੋਧੀ ਪਾਰਟੀਆਂ ‘ਤੇ ਲਗਾਏ ਗੰਭੀਰ ਇਲਜ਼ਾਮ

Next Post
ਪੰਜਾਬ ਦੇ ਕਿਸਾਨਾਂ ਨੂੰ ਮੁੱਖ ਮੰਤਰੀ ਮਾਨ ਨੇ ਵੰਡੇ ਮੁਆਵਜ਼ੇ ਦੇ ਚੈੱਕ, ਕੇਂਦਰ ਸਰਕਾਰ ‘ਤੇ ਸੀ.ਐਮ. ਦੀ ਦੋ-ਟੁੱਕ

ਮੁੱਖ ਮੰਤਰੀ ਮਾਨ ਦਾ ਰੋਡ ਸ਼ੋਅ, ਪਰਿਵਾਰਵਾਦ ਨੂੰ ਲੈਕੇ ਵਿਰੋਧੀ ਪਾਰਟੀਆਂ ‘ਤੇ ਲਗਾਏ ਗੰਭੀਰ ਇਲਜ਼ਾਮ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers