ਪੰਜਾਬ ’ਚ ਮਰਨ ਵਾਲਿਆਂ ਦੀ ਗਿਣਤੀ 16052 ਤੱਕ ਪੁੱਜੀ
ਇਕ ਦਿਨ ਵਿਚ ਭਾਰਤ ਵਿਚ ਕੋਵਿਡ-19 ਦੇ 48,786 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,04,11,634 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ ਵਾਇਰਸ ਕਾਰਨ 1,005 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,99,459 ਹੋ ਗਈ।
