RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਦੇਸ਼ ਭਰ ‘ਚ ਫੈਲ ਰਹੇ ਕਿਸਾਨ ਅੰਦੋਲਨ ਨੇ ਉਡਾਏ ਸਰਕਾਰ ਦੇ ਹੋਸ਼ |

Jass Grewal by Jass Grewal
September 28, 2021
in ਕਿਸਾਨੀ ਸੰਘਰਸ਼, ਦੇਸ਼, ਪੰਜਾਬ
Reading Time: 1 min read
0 0
0

ਦੇਸ਼ ਦੇ ਤਕਰੀਬਨ 23 ਰਾਜਾਂ ਵਿੱਚ ਭਾਰਤ ਬੰਦ ਦਾ ਅਸਰ ਵੇਖਿਆ ਗਿਆ। ਸੂਤਰਾਂ ਮੁਤਾਬਕ ਸਰਕਾਰ ਤਾਜ਼ਾਂ ਰਿਪੋਰਟਾਂ ‘ਤੇ ਹੈਰਾਨ ਤੇ ਪ੍ਰੇਸ਼ਾਨ ਸੀ। ਸਰਕਾਰ ਨੂੰ ਲੱਗਦਾ ਸੀ ਕਿ ਅੰਦੋਲਨ ਦਾ ਅਸਰ ਪੰਜਾਬ ਤੇ ਹਰਿਆਣਾ ਤੱਕ ਹੀ ਹੈ ਪਰ ਹੁਣ ਇਹ ਅੰਦੋਲਨ ਦੇਸ਼ ਭਰ ਵਿੱਚ ਫੈਲ ਗਿਆ ਹੈ। ਅਹਿਮ ਗੱਲ ਹੈ ਕਿ 27 ਸਤੰਬਰ ਦੇ ਐਕਸ਼ਨ ਨੂੰ ਕਿਸਾਨਾਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੇ ਹਮਾਇਤ ਦਿੱਤੀ। ਕਿਸਾਨ ਲੀਡਰਾਂ ਦਾ ਦਾਅਵਾ ਹੈ ਕਿ ਹੁਣ ਇਹ ਜਨ ਅੰਦੋਲਨ ਬਣ ਗਿਆ ਹੈ।

ਦਰਅਸਲ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਅੰਦੋਲਨ ਨੂੰ 10 ਮਹੀਨੇ ਤੋਂ ਵੱਧ ਦਾ ਸਮਾਂ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 27 ਸਤੰਬਰ ਨੂੰ ਭਾਰਤ ਬੰਦ ਕੀਤਾ ਗਿਆ। ਭਾਰਤ ਬੰਦ ਨੂੰ ਉੱਤਰ ਤੋਂ ਲੈ ਕੇ ਦੱਖਣੀ ਭਾਰਤ ਦੇ ਕਈ ਰਾਜਾ ਤੱਕ ਭਰਵਾਂ ਹੁੰਗਾਰਾ ਮਿਲਿਆ। ਦੇਸ਼ ’ਚ 10 ਘੰਟਿਆਂ ਦੇ ਬੰਦ ਦੌਰਾਨ ਕਿਸਾਨਾਂ ਸਮੇਤ ਹੋਰ ਲੋਕਾਂ ਨੇ ਸੜਕਾਂ ਜਾਮ ਰੱਖੀਆਂ। ਬੰਦ ਕਾਰਨ ਸੜਕ ਅਤੇ ਰੇਲ ਆਵਾਜਾਈ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਈ।

ਹਾਸਲ ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਬੰਦ ਨੂੰ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ 23 ਤੋਂ ਵੱਧ ਰਾਜਾਂ ’ਚ ਜ਼ੋਰਦਾਰ ਹਮਾਇਤ ਮਿਲੀ। ਮੋਰਚੇ ਵੱਲੋਂ ਦਾਅਵਾ ਕੀਤਾ ਗਿਆ ਕਿ ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਗੁਜਰਾਤ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਝਾਰਖੰਡ, ਕੇਰਲਾ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਪਾਂਡੀਚੇਰੀ, ਰਾਜਸਥਾਨ, ਤਾਮਿਲਨਾਡੂ, ਤਿਲੰਗਾਨਾ, ਤ੍ਰਿਪੁਰਾ, ਉੱਤਰਾਖੰਡ ਤੇ ਪੱਛਮੀ ਬੰਗਾਲ ’ਚ ਵੀ ਥਾਂ-ਥਾਂ ’ਤੇ ਪ੍ਰਦਰਸ਼ਨ ਕੀਤੇ ਗਏ।

ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਬੰਦ ਨੂੰ ਮਿਲੇ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਭਾਰਤ ਦੇ ਲੋਕ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੇ ਕਈ ਖੇਤਰਾਂ ਵਿੱਚ ਲੋਕ ਵਿਰੋਧੀ ਨੀਤੀਆਂ ਪ੍ਰਤੀ ਮੋਦੀ ਸਰਕਾਰ ਦੇ ਅੜੀਅਲ, ਗੈਰ-ਵਾਜਬ ਅਤੇ ਹਉਮੈ ਭਰੇ ਰੁਖ ਤੋਂ ਥੱਕ ਗਏ ਹਨ। ਬੰਦ ਨੂੰ ਮੋਰਚੇ ਵਿੱਚ ਸ਼ਾਮਲ 40 ਕਿਸਾਨ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ, ਮੁਲਾਜ਼ਮ ਜਥੇਬੰਦੀਆਂ, ਟਰਾਂਸਪੋਰਟ, ਟੈਕਸੀ, ਆਟੋ, ਬਾਰ ਐਸੋਸੀਏਸ਼ਨਾਂ, ਮਾਰਕਿਟ ਕਮੇਟੀਆਂ/ਸੰਸਥਾਵਾਂ ਤੇ ਵਪਾਰੀ ਸੰਗਠਨਾਂ ਦਾ ਸਮਰਥਨ ਹਾਸਲ ਸੀ।

ਉਧਰ, ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫ਼ਲ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੰਦ ਦੌਰਾਨ ਭਰਪੂਰ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਛੇਤੀ ਹੀ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 10 ਮਹੀਨਿਆਂ ਤੋਂ ਆਪਣੇ ਘਰ-ਬਾਰ ਛੱਡ ਕੇ ਸੜਕਾਂ ’ਤੇ ਹਨ ਪਰ ਬੋਲੀ ਤੇ ਅੰਨ੍ਹੀ ਸਰਕਾਰ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਹੈ ਤੇ ਨਾ ਹੀ ਉਹ ਕੁਝ ਸੁਣ ਰਹੀ ਹੈ।

Previous Post

ਅਰਵਿੰਦ ਕੇਜਰੀਵਾਲ ਦਾ ਕੱਲ ਦਾ ਪੰਜਾਬ ਦੌਰਾ ਰੱਦ,ਕਰ ਸਕਦੇ ਸਨ ਇਹ ਐਲਾਨ |

Next Post

ਆਕਾਸ਼ ਮਿਜ਼ਾਈਲ ਦੇ ਨਵੇਂ ਰੂਪ ਦਾ ਸਫਲ ਪ੍ਰੀਖਣ |

Next Post
ਆਕਾਸ਼ ਮਿਜ਼ਾਈਲ ਦੇ ਨਵੇਂ ਰੂਪ ਦਾ ਸਫਲ ਪ੍ਰੀਖਣ

ਆਕਾਸ਼ ਮਿਜ਼ਾਈਲ ਦੇ ਨਵੇਂ ਰੂਪ ਦਾ ਸਫਲ ਪ੍ਰੀਖਣ |

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers