RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਦੋਵਾਂ ਪਾਸਿਆਂ ਤੋਂ ਘਿਰਿਆ ਅੰਮ੍ਰਿਤਪਾਲ ਸਿੰਘ: ਇਕ ਪਾਸੇ ਜਾਨ ਨੂੰ ਖ਼ਤਰਾ, ਉਧਰੋਂ ਏਜੰਸੀਆਂ ਨੇ ਖੰਗਾਲਨੇ ਸ਼ੁਰੂ ਕੀਤੇ ਰਿਕਾਰਡ

ਦੋਵਾਂ ਪਾਸਿਆਂ ਤੋਂ ਘਿਰਿਆ ਅੰਮ੍ਰਿਤਪਾਲ ਸਿੰਘ: ਇਕ ਪਾਸੇ ਜਾਨ ਨੂੰ ਖ਼ਤਰਾ, ਉਧਰੋਂ ਏਜੰਸੀਆਂ ਨੇ ਖੰਗਾਲਨੇ ਸ਼ੁਰੂ ਕੀਤੇ ਰਿਕਾਰਡ

Jass Grewal by Jass Grewal
March 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਜ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਖੁਫੀਆ ਏਜੰਸੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ‘ਤੇ ਹਮਲਾ ਹੋ ਸਕਦਾ ਹੈ।  ਏਜੰਸੀਆਂ ਨੂੰ ਜਾਣਕਾਰੀ ਮਿਲੀ ਹੈ ਕਿ ਕੁਝ ਸਮਾਜ ਵਿਰੋਧੀ ਅਨਸਰ ਅੰਮ੍ਰਿਤਪਾਲ ‘ਤੇ ਹਮਲਾ ਕਰ ਸਕਦੇ ਹਨ। ਹਮਲਾ ਕਰਕੇ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਨੇ ਇਹ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਹੈ।

ਇਨਪੁਟ ਮਿਲਣ ਤੋਂ ਬਾਅਦ ਪੰਜਾਬ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹੋ ਗਈਆਂ ਹਨ। ਦਰਅਸਲ, ਅਜਨਾਲਾ ‘ਚ ਹੋਏ ਘਟਨਾਕ੍ਰਮ ਤੋਂ ਬਾਅਦ ਪੰਜਾਬ ਦਾ ਮਾਹੌਲ ਪਹਿਲਾਂ ਹੀ ਗਰਮਾਇਆ ਹੋਇਆ ਹੈ। ਅਜਿਹੇ ‘ਚ ਜੇਕਰ ਕੋਈ ਅੰਮ੍ਰਿਤਪਾਲ ਸਿੰਘ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਜਾਵੇਗੀ, ਕਿਉਂਕਿ ਸਿੱਖ ਭਾਈਚਾਰੇ ਦਾ ਕਾਫੀ ਹਿੱਸਾ ਅੰਮ੍ਰਿਤਪਾਲ ਸਿੰਘ ਤੋਂ ਪ੍ਰਭਾਵਿਤ ਹੈ।

ਉਥੇ ਹੀ ਦੂਜੇ ਪਾਸੇ ਇਹ ਵੀ ਖ਼ਬਰਾ ਸਾਹਮਣੇ ਆ ਰਹੀਆਂ ਹਨ ਕਿ ਅੰਮ੍ਰਿਤਪਾਲ ਸਿੰਘ ਕੇਂਦਰ ਅਤੇ ਸੂਬੇ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਹਨ। ਏਜੰਸੀਆਂ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਜਾਣ ਵਾਲੇ ਪੈਸਿਆਂ ਦੇ ਲੈਣ-ਦੇਣ ਤੋਂ ਲੈ ਕੇ ਸੋਸ਼ਲ ਮੀਡੀਆ ਅਕਾਊਂਟ ਅਤੇ ਉਸ ਦੀ ਮਰਸੀਡੀਜ਼ ਕਾਰ ਦੇ ਰਿਕਾਰਡ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਪੂਰੇ ਵੇਰਵੇ ਦੇ ਨਾਲ ਅੰਮ੍ਰਿਤਪਾਲ ਦੀ ਖ਼ੁਫ਼ੀਆ ਰਿਪੋਰਟ ਕੰਪਾਇਲ ਕਰਨ ਜਾ ਰਹੀਆਂ ਹਨ। ਇਸ ’ਚ ਅੰਮ੍ਰਿਤਪਾਲ ਦੇ ਪੰਜਾਬ ’ਚ ਆਉਣ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨਾਲ ਜੁੜੇ ਹਰ ਵਿਅਕਤੀ ਦਾ ਰਿਕਾਰਡ ਸ਼ਾਮਲ ਹੋਵੇਗਾ। ਇੰਨਾਂ ਹੀ ਨਹੀਂ ਏਜੰਸੀਆਂ ਵਿਦੇਸ਼ਾਂ ਤੋਂ ਹੋਣ ਵਾਲੀ ਫੰਡਿੰਗ ਦਾ ਵੇਰਵਾ ਤਿਆਰ ਕਰ ਰਹੀਆਂ ਹਨ।

Tags: Amritpal SinghIntelligence Agencies
Previous Post

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਰਾਜਪਾਲ ਪੁਰੋਹਿਤ ਦੇ ਰਹੇ ਭਾਸ਼ਣ

Next Post

30 ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

Next Post
30 ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

30 ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers