RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਵਜੋਤ ਸਿੰਘ ਸਿੱਧੂ ਦੀ ਰਿਹਾਈ ’ਤੇ ਲੱਗੀ ਪੱਕੀ ਮੋਹਰ, 26 ਜਨਵਰੀ ਨੂੰ ਹੋਣਗੇ ਰਿਹਾਅ

ਨਵਜੋਤ ਸਿੰਘ ਸਿੱਧੂ ਦੀ ਰਿਹਾਈ ’ਤੇ ਲੱਗੀ ਪੱਕੀ ਮੋਹਰ, 26 ਜਨਵਰੀ ਨੂੰ ਹੋਣਗੇ ਰਿਹਾਅ

Jass Grewal by Jass Grewal
January 25, 2023
in ਪੰਜਾਬ, ਰਾਜਨੀਤੀ
Reading Time: 1 min read
0 0
0

26 ਜਨਵਰੀ ਨੂੰ ਪੰਜਾਬ ਪ੍ਰੇਦਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹੋਣ ਵਾਲੀ ਰਿਹਾਈ ’ਤੇ ਸਭ ਦੀਆਂ ਨਜ਼ਰਾ ਟਿਕੀਆਂ ਹੋਈਆਂ ਹਨ ਅਤੇ ਹੁਣ ਗਣਤੰਤਰ ਦਿਹਾੜੇ ਮੌਕੇ ਸਿੱਧੂ ਦੀ ਰਿਹਾਈ ’ਤੇ ਮੋਹਰ ਲੱਗ ਚੁੱਕੀ ਹੈ।  ਦਸ ਦਈਏ ਕਿ 26 ਜਨਵਰੀ ਨੂੰ ਕਰੀਬ 12.15 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋ ਰਹੇ ਹਨ। ਇਸ ਦਾ ਦਾਅਵਾ ਨਵਜੋਤ ਸਿੱਧੂ ਦੇ ਕਰੀਬੀ ਅਤੇ ਸਿਟੀ ਕਾਂਗਰਸ ਪਟਿਆਲਾ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੇ ਕੀਤਾ। ਉਨ੍ਹਾਂ ਆਖਿਆ ਕਿ ਨਵਜੋਤ ਸਿੱਧੂ ਦੇ ਸਵਾਗਤ ਲਈ ਕਾਂਗਰਸ ਨੇ ਵੀ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਨਰਿੰਦਰ ਲਾਲੀ ਨੇ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ ਦੀ ਕਮਾਂਡ ਸੰਭਾਲੀ ਹੋਈ ਹੈ। ਲਾਲੀ ਦੇ ਗ੍ਰਹਿ ਵਿਖੇ ਹੀ ਸੀਨੀਅਰ ਕਾਂਗਰਸੀ ਨੇਤਾਵਾਂ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਦੱਸਿਆ ਗਿਆ ਕਿ ਨਵਜੋਤ ਸਿੰਘ ਸਿੱਧੂ ਰਿਹਾਅ ਹੋਣ ਤੋਂ ਬਾਅਦ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਮੱਥਾ ਟੇਕਣਗੇ। ਖੰਡਾ ਚੌਂਕ ਰਾਹੀਂ ਹੁੰਦੇ ਹੋਏ ਵਾਇਆ ਲੀਲਾ ਭਵਨ ਬਾਰਾਂਦਰੀ ਨੇੜੇ ਸਥਿਤ ਆਪਣੀ ਰਿਹਾਇਸ਼ ’ਤੇ ਪੁੱਜਣਗੇ। ਨਰਿੰਦਰ ਲਾਲੀ ਨੇ ਗੱਲਬਾਤ ਕਰਦਿਆਂ ਆਖਿਆ ਕਿ ਨਵਜੋਤ ਸਿੱਧੂ ਦਾ ਥਾਂ-ਥਾਂ ’ਤੇ ਫੁੱਲਾਂ ਦੀ ਬਰਸਾਤ ਕਰ ਕੇ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਕਾਂਗਰਸੀ ਨੇਤਾ ਪੱਬਾਂ-ਭਾਰ ਹੋਏ ਪਏ ਹਨ। 26 ਜਨਵਰੀ ਨੂੰ 11 ਵਜੇ ਲੀਲਾ ਭਵਨ ਚੌਂਕ ਵਿਖੇ ਇਕ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਕ ਵੱਡੇ ਜਲੂਸ ਦੀ ਸ਼ਕਲ ’ਚ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਲਿਜਾਇਆ ਜਾਵੇਗਾ।

ਨਵਜੋਤ ਸਿੰਘ ਸਿੱਧੂ ਦੁਪਹਿਰ ਸਮੇਂ ਆਪਣੀ ਰਿਹਾਇਸ਼ ’ਤੇ ਬਕਾਇਦਾ ਪ੍ਰੈੱਸ ਕਾਨਫਰੰਸ ਵੀ ਕਰਨਗੇ। ਇਸ ਸਬੰਧੀ ਵੀ ਤਿਆਰੀਆਂ ਆਰੰਭ ਕਰ ਲਈਆਂ ਗਈਆਂ ਹਨ। ਨਵਜੋਤ ਸਿੱਧੂ ਬਕਾਇਦਾ ਤੌਰ ’ਤੇ ਪੰਜਾਬ ਲਈ ਉਹ ਕੀ ਕਰਨਗੇ, ਕਿਸ ਤਰ੍ਹਾਂ ਦੀ ਪਲਾਨਿੰਗ ਨਾਲ ਮੁੜ ਪੰਜਾਬ ਦੀ ਰਾਜਸੀ ਪੀੜ ’ਚ ਉਤਰਨਗੇ, ਇਹ ਸਭ ਉਹ ਲੋਕਾਂ ਨਾਲ ਸਾਂਝਾ ਕਰਨਗੇ।ਗਣਤੰਤਰ ਦਿਹਾੜੇ ’ਤੇ ਪੰਜਾਬ ਸਰਕਾਰ ਨੇ ਲਗਭਗ 52 ਕੈਦੀਆਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਚੰਗੇ ਆਚਰਣ ਸਦਕਾ ਰਿਹਾਅ ਕੀਤਾ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਇਸ ਸੂਚੀ ’ਚ ਸ਼ਾਮਲ ਹੈ। ਸਿੱਧੂ ਜਿਸ ਦਿਨ ਤੋਂ ਜੇਲ੍ਹ ਅੰਦਰ ਗਏ ਹਨ, ਉਨ੍ਹਾਂ ਨੇ ਕੋਈ ਵੀ ਛੁੱਟੀ ਵੀ ਨਹੀਂ ਲਈ। ਇਸ ਲਈ ਸਰਕਾਰ ਉਨ੍ਹਾਂ ਨੂੰ ਰਿਹਾਅ ਕਰਨ ਲਈ ਤਿਆਰ ਹੈ।

Tags: Navjot SidhuPatiala JailPatiala NewsPunjab Congresspunjabi newsRelease
Previous Post

ਵੱਡੀ ਖ਼ਬਰ: ‘ਆਪ’ ਵਿਧਾਇਕ ਦਾ ਵੱਡਾ ਕੱਦਮ, ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Next Post

ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਦੌਰਾਨ ਕਰਨਗੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

Next Post
ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਦੌਰਾਨ ਕਰਨਗੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਦੌਰਾਨ ਕਰਨਗੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers