ਕਾਂਗਰਸ ਹਾਈ ਕਮਾਨ ਨੇ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ ਸੀ। ਪਰ ਇਸ ਤੋਂ ਪਹਿਲਾ ਸਿੱਧੂ ਵੱਲੋ ਸ਼ੁਰੂ ਕੀਤਾ ਗਿਆ ਮੁਲਾਕਾਤਾਂ ਦਾ ਸਿਲਸਿਲਾ ਪ੍ਰਧਾਨ ਬਣਨ ਤੋਂ ਬਾਅਦ ਵੀ ਜਾਰੀ ਹੈ। ਇਸੇ ਵਿਚਾਲੇ ਨਵਜੋਤ ਸਿੰਘ ਸਿੱਧੂ ਅੱਜ ਯਾਨੀ ਕਿ ਬੁੱਧਵਾਰ ਦੁਪਹਿਰ 12 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।
ਦਰਅਸਲ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸਿੱਧੂ ਸ੍ਰੀ ਵਾਲਮੀਕੀ ਮੰਦਿਰ ਰਾਮ ਤੀਰਥ ਵਿਖੇ ਜਾਣਗੇ ਅਤੇ ਇਸ ਤੋਂ ਬਾਅਦ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਣਗੇ।

