RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਜੇਬ ਤੋਂ ਮਿਲੀ ਸਰਿੰਜ |

Jass Grewal by Jass Grewal
April 16, 2022
in ਪੰਜਾਬ
0 0
0

ਕੈਂਟ ਹਲਕੇ ਦੇ ਪਿੰਡ ਸੰਸਾਰਪੁਰ ’ਚ ਕਿਰਾਏ ’ਤੇ ਰਹਿਣ ਵਾਲੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਕੇ ’ਤੇ ਮੌਤ ਹੋ ਗਈ, ਜਿਸ ਦੀ ਅਧਿਕਾਰਿਤ ਪੁਸ਼ਟੀ ਨਹੀ ਹੋਈ। ਮੌਕੇ ’ਤੇ ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਜੋ ਕਰੀਬ ਇਕ ਘੰਟਾ ਲੇਟ ਆਈ। ਥਾਣਾ ਕੈਂਟ ਦੀ ਪੁਲਿਸ ਨੇ ਲਾਸ਼ ਬਰਾਮਦ ਕਰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ। ਜਾਂਚ ਅਧਿਕਾਰੀ ਐੱਸਆਈ ਅੰਜੂ ਬਾਲਾ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਿਕੀ (27) ਹਾਲ ਵਾਸੀ ਸੰਸਾਰਪੁਰ ਵਜੋਂ ਹੋਈ ਹੈ ਜੋ ਕਿ ਲੋਹੇ ਦਾ ਕੰਮ ਕਰਦਾ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਪਹਿਲਾਂ ਵੀ ਨਸ਼ੇ ਦਾ ਆਦੀ ਸੀ। ਮ੍ਰਿਤਕ ਰਿਕੀ ਸੁਲਤਾਨਪੁਰ ਦਾ ਰਹਿਣ ਵਾਲਾ ਸੀ ਜੋ ਪਿੰਡ ਧੀਣਾ ’ਚ ਰਹਿੰਦਾ ਸੀ। ਪਿਛਲੇ ਇਕ ਸਾਲ ਤੋਂ ਰਿਕੀ ਆਪਣੀ ਮਾਂ, ਪਤਨੀ ਅਤੇ ਦੋ ਧੀਆਂ ਸਮੇਤ ਰਹਿ ਰਿਹਾ ਸੀ। ਉਸ ਦੀ ਮਾਂ ਨੇ ਦੱਸਿਆ ਕਿ ਸਵੇਰੇ ਘਰ ਤੋਂ ਰੋਟੀ ਖਾ ਕੇ ਗਿਆ ਸੀ। ਜਿਸ ਤੋਂ ਬਾਅਦ 12 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਚੁੱਕੀ ਹੈ। ਥਾਣਾ ਕੈਂਟ ਦੇ ਮੁਖੀ ਐੱਸਆਈ ਰਾਜਵੰਤ ਕੌਰ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ’ਤੇ ਕਾਰਨ ਦਾ ਪਤਾ ਲੱਗ ਸਕੇਗਾ।

Previous Post

ਯੂਕਰੇਨ ‘ਤੇ ਮਿਜ਼ਾਈਲ ਹਮਲੇ ਤੇਜ਼ ਕਰੇਗਾ ਰੂਸ |

Next Post

ਮੁੱਖ ਮੰਤਰੀ ਮਾਨ ਦੀ ਕਿਸਾਨ ਯੂਨੀਅਨ ਨਾਲ ਅੱਜ ਮੁਲਾਕਾਤ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ |

Next Post
ਭਗਵੰਤ ਮਾਨ ਅੱਜ ਦੇਣਗੇ MP ਦੇ ਅਹੁਦੇ ਤੋਂ ਅਸਤੀਫਾ |

ਮੁੱਖ ਮੰਤਰੀ ਮਾਨ ਦੀ ਕਿਸਾਨ ਯੂਨੀਅਨ ਨਾਲ ਅੱਜ ਮੁਲਾਕਾਤ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers