RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ASI ਕਾਬੂ

ਇਹ ਕਾਰਵਾਈ ਜੈਤੋ ਦੀ ਟਿੱਬੀ ਸਾਹਿਬ ਰੋਡ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।

Jass Grewal by Jass Grewal
April 21, 2026
in ਪੰਜਾਬ
Reading Time: 1 min read
0 0
0

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੈਤੋ ਥਾਣੇ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਹਰਪਾਲ ਸਿੰਘ ਨੂੰ 73,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲੀਸ ਮੁਲਾਜ਼ਮ ਇੱਕ ਮਹਿਲਾ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਮੋਟੀ ਰਕਮ ਦੀ ਮੰਗ ਕਰ ਰਿਹਾ ਸੀ। ਇਹ ਕਾਰਵਾਈ ਜੈਤੋ ਦੀ ਟਿੱਬੀ ਸਾਹਿਬ ਰੋਡ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਜੈਤੋ ਪੁਲੀਸ ਨੇ ਗੁਰਪ੍ਰੀਤ ਕੌਰ ਦੇ ਪਤੀ ਲਖਵੀਰ ਸਿੰਘ ਉਰਫ਼ ਲੱਕੀ ਅਤੇ ਸੱਸ ਜਸਵੀਰ ਕੌਰ ਨੂੰ ਨਸ਼ੀਲੀਆਂ ਗੋਲੀਆਂ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਕੇ ਐੱਨਡੀਪੀਐੱਸ (NDPS) ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਕੇਸ ਦੀ ਤਫ਼ਤੀਸ਼ ਏਐੱਸਆਈ ਹਰਪਾਲ ਸਿੰਘ ਕੋਲ ਸੀ।

ਸ਼ਿਕਾਇਤਕਰਤਾ ਅਨੁਸਾਰ ਏਐੱਸਆਈ ਹਰਪਾਲ ਸਿੰਘ ਨੇ ਉਸ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਕਿ ਉਹ ਉਸ ਦਾ ਨਾਮ ਵੀ ਇਸੇ ਨਸ਼ਾ ਤਸਕਰੀ ਦੇ ਕੇਸ ਵਿੱਚ ਸ਼ਾਮਲ ਕਰ ਦੇਵੇਗਾ। ਇਸ ‘ਮਾਮਲੇ ਨੂੰ ਰਫ਼ਾ-ਦਫ਼ਾ’ ਕਰਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਦੇ ਬਦਲੇ ਮੁਲਾਜ਼ਮ ਨੇ 2 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸੌਦਾ ਤੈਅ ਹੋਣ ਤੋਂ ਬਾਅਦ ਜਦੋਂ ਏਐੱਸਆਈ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਣ ਪਹੁੰਚਿਆ, ਤਾਂ ਡੀਐੱਸਪੀ ਵਿਜੀਲੈਂਸ ਫਰੀਦਕੋਟ ਵਿਨੋਦ ਕੁਮਾਰ ਅਤੇ ਇੰਸਪੈਕਟਰ ਸੰਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਜਾਲ ਵਿਛਾ ਕੇ ਉਸ ਨੂੰ ਮੌਕੇ ’ਤੇ ਹੀ ਦਬੋਚ ਲਿਆ। ਵਿਜੀਲੈਂਸ ਵੱਲੋਂ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Previous Post

ਜਾਅਲੀ ਕਿਰਾਇਆਨਾਮੇ ਰਾਹੀਂ 10 ਲੱਖ ਦਾ ਗਬਨ: ਪੁਲਿਸ ਪੜਤਾਲ ਮਗਰੋਂ ਧੋਖਾਧੜੀ ਦਾ ਮਾਮਲਾ ਦਰਜ

Next Post

Raja Warring ਨੇ ਲਾਰੈਂਸ ਬਿਸ਼ਨੋਈ ’ਤੇ ਆਧਾਰਿਤ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ

Next Post
Raja Warring ਨੇ ਲਾਰੈਂਸ ਬਿਸ਼ਨੋਈ ’ਤੇ ਆਧਾਰਿਤ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ

Raja Warring ਨੇ ਲਾਰੈਂਸ ਬਿਸ਼ਨੋਈ ’ਤੇ ਆਧਾਰਿਤ ਸੀਰੀਜ਼ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers